ਰੋਪੜ (ਬਾਲੀ)-ਯੂਥ ਅਕਾਲੀ ਦਲ ਦਿਹਾਤੀ ਦੀ ਇਕ ਮੀਟਿੰਗ ਚੰਗਰ ਇਲਾਕੇ ਦੇ ਪਿੰਡ ਬਰੂਵਾਲ ਵਿਖੇ ਜ਼ਿਲਾ ਪ੍ਰਧਾਨ ਯੂਥ ਅਕਾਲੀ ਦਲ (ਦਿਹਾਤੀ) ਨੰਬਰਦਾਰ ਸੰਦੀਪ ਸਿੰਘ ਕਲੋਤਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕਲੋਤਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤਾ ਮੀਟਿੰਗਾਂ ਦਾ ਸਿਲਸਿਲਾ ਯੂਥ ਅਕਾਲੀ ਦਲ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਬਣਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਪਾਰਟੀ ਵੱਲੋਂ ਜੋ ਉਨ੍ਹਾਂ ਨੂੰ ਸੇਵਾ ਲਾਈ ਗਈ ਹੈ ਉਹ ਉਸ ਨੂੰ ਪੂਰੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਜ਼ਿਲੇ ਅੰਦਰ ਅਕਾਲੀ ਦਲ ਨੂੰ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਦੇਣਗੇ। ਇਸ ਸਮੇਂ ਉਨ੍ਹਾਂ ਪਾਰਟੀ ਵਰਕਰਾਂ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਚੰਗਰ ਇਲਾਕੇ ਦੇ ਅਕਾਲੀ ਵਰਕਰਾਂ ਵਲੋਂ ਸੰਦੀਪ ਸਿੰਘ ਕਲੋਤਾ ਦਾ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਡਾ. ਖੁਸ਼ਹਾਲ ਸਿੰਘ ਬਰੂਵਾਲ, ਗੁਰਿੰਦਰ ਸਿੰਘ, ਕੁਲਵਿੰਦਰ ਸਿੰਘ, ਹਰਬੰਸ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਨਰੈਣ ਸਿੰਘ, ਸੇਵਾ ਸਿੰਘ, ਹਰਬੰਸ ਸਿੰਘ, ਮਨਜੀਤ ਸਿੰਘ, ਗੁਰਤੇਜ ਸਿੰਘ, ਸੁਖਦੇਵ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ, ਕਰਚਣ ਸਿੰਘ, ਹਰਮਨਜੋਤ ਸਿੰਘ, ਰਮਨ ਕੁਮਾਰ, ਰਾਜਵੀਰ ਸਿੰਘ ਆਦਿ ਮੌਜੂਦ ਸਨ।
ਜਾਗਰੂਕਤਾ ਅਤੇ ਮੈਡੀਕਲ ਚੈੱਕਅਪ ਕੈਂਪ ਲਾਇਆ
NEXT STORY