ਰੋਪੜ (ਦਲਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅੱਜ ਦੋਆਬਾ ਜ਼ੋਨ ਦੇ ਸਮੂਹ ਪ੍ਰਚਾਰਕਾਂ ਦੀ ਇਕ ਮੀਟਿੰਗ ਤਖ਼ਤ ਸ੍ਰੀ ਕੇਸਗਡ਼੍ਹ ਸਹਿਬ ਵਿਖੇ ਬੁਲਾਈ ਗਈ। ਜਿਸ ’ਚ ਸਿੰਘ ਸਾਹਿਬ ਨੇ ਸਮੂਹ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਅਤੇ ਮੈਂਬਰ ਸਾਹਿਬਾਨ ਧਰਮ ਪ੍ਰਚਾਰ ਕਮੇਟੀ ਨੂੰ ਇਨ੍ਹਾਂ ਸਮਾਗਮਾਂ ’ਚ ਸ਼ਾਮਲ ਹੋਣ ਲਈ ਜਿੱਥੇ ਬੇਨਤੀ ਕੀਤੀ ਗਈ ਉੱਥੇ ਹੀ ਉਨ੍ਹਾਂ ਵੱਲੋਂ ਪ੍ਰਚਾਰਕਾਂ ਤੋਂ ਪ੍ਰਚਾਰ ਸਬੰਧੀ ਜਾਣਕਾਰੀ ਵੀ ਲਈ ਗਈ ਅਤੇ ਧਰਮ ਪ੍ਰਚਾਰ ਨੂੰ ਸੁਚਾਰੂ ਢੰਗ ਨਾਲ ਕਰਨ ਲਈ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਸਿੰਘ ਸਾਹਿਬ ਵੱਲੋਂ ਪ੍ਰਚਾਰਕਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਵੀ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਮੂਹ ਪੰਥਕ ਜਥੇਬੰਦੀਆਂ, ਸਿੰਘ ਸਭਾਵਾਂ, ਸਭਾ ਸੋਸਾਇਟੀਆਂ ਦੀ ਮੀਟਿੰਗ 21 ਫਰਵਰੀ ਨੂੰ ਸਵੇਰੇ 10.30 ਤੋਂ ਸ਼ਾਮ 3 ਵਜੇ ਤੱਕ ਆਡੀਟੋਰੀਅਮ ਵਿਰਾਸਤ-ਏ-ਖਾਲਸਾ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਈ ਗਈ ਹੈ। ਇਸ ਸਮੇਂ ਦੋਆਬਾ ਜ਼ੋਨ ਦੇ ਸਕੱਤਰ, ਪਲਵਿੰਦਰ ਸਿੰਘ, ਦਲਜੀਤ ਸਿੰਘ , ਗੁਰਵੇਲ ਸਿੰਘ , ਸੁਖਵਿੰਦਰ ਸਿੰਘ, ਸਰਬਜੀਤ ਸਿੰਘ , ਅਜੀਤ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਹਰਜਿੰਦਰ ਸਿੰਘ, ਸੁਖਰਾਜ ਸਿੰਘ, ਗੁਰਵੰਤ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
ਰਾਜੇਸ਼ ਮਹਾਜਨ ਬਣੇ ਪੁੱਡਾ ਮਾਰਕੀਟ ਦੇ ਪ੍ਰਧਾਨ
NEXT STORY