ਰੋਪੜ (ਦਲਜੀਤ)- ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਸਮੂਹ ਫੌਜੀ ਭਰਾਵਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਕਾਲਜ ਦੇ ਪ੍ਰਿੰਸੀਪਲ ਸ. ਜਸਬੀਰ ਸਿੰਘ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਇਸ ਬੰਬ ਧਮਾਕੇ ’ਚ ਸ਼ਹੀਦ ਹੋਣ ਵਾਲੇ ਪਰਿਵਾਰਾਂ ਅਤੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ।
ਪੂਰਨ ਗੁਰੂ ਦੀ ਸ਼ਰਣ ’ਚ ਜਾ ਕੇ ਹੀ ਜੀਵਨ ਸਫ਼ਲ ਹੋ ਸਕਦਾ : ਗਰਿਮਾ ਭਾਰਤੀ
NEXT STORY