ਰੋਪੜ (ਭੰਡਾਰੀ)-ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦੇਣ ਲਈ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਕੈਂਪ ਲਾਇਆ ਗਿਆ। ਕੈਂਪ ਦੌਰਾਨ ਖੇਤੀਬਾਡ਼ੀ ਅਧਿਕਾਰੀਆਂ ਨੇ ਉਕਤ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ 25 ਫਰਵਰੀ ਤੱਕ ਆਪਣੇ ਫਾਰਮ ਭਰਨ ਲਈ ਪ੍ਰੇਰਿਤ ਕੀਤਾ। ਖੇਤੀਬਾਡ਼ੀ ਅਫਸਰ ਹਰਵਿੰਦਰ ਲਾਲ ਚੋਪਡ਼ਾ ਨੇ ਦੱਸਿਆ ਕਿ ਕੈਂਪ ’ਚ ਬਲਾਕ ਦੇ ਕਰੀਬ 50 ਕਿਸਾਨਾਂ ਨੇ ਭਾਗ ਲਿਆ । ਉਨ੍ਹਾਂ ਕਿਹਾ ਕਿ ਬਲਾਕ ਦੇ ਅਗਾਂਹਵਧੂ ਕਿਸਾਨਾਂ ਸ਼ਿੰਗਾਰਾ ਸਿੰਘ, ਮੋਹਣ ਸਿੰਘ, ਨਰਿੰਦਰ ਸਿੰਘ ਅਤੇ ਇਕਬਾਲ ਸਿੰਘ ਨੇ ਇਸ ਯੋਜਨਾ ਦੀ ਜਾਣਕਾਰੀ ਲੈਣ ਉਪਰੰਤ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਕਿਸਾਨਾਂ ਦੀ ਭਲਾਈ ਲਈ ਜੋ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਦਾ ਵੱਧ ਤੋਂ ਵੱਧ ਲਾਭ ਲਿਆ ਜਾਣਾ ਚਾਹੀਦਾ ਹੈ। ਕੈਂਪ ’ਚ ਖੇਤੀਬਾਡ਼ੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਆਮਦਨ ’ਚ ਵਾਧਾ ਕਰਨ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਹੋਰਨਾਂ ਯੋਜਨਾਵਾਂ ਤੇ ਪ੍ਰਦਾਨ ਕੀਤੀ ਜਾ ਰਹੀ ਸਬਸਿਡੀ ਦੀ ਵੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ।
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਉਮਰ ਭਰ ਲਈ ਪ੍ਰਤੀ ਮਹੀਨਾ 5 ਹਜ਼ਾਰ ਰੁਪਏ ਪੈਨਸ਼ਨ ਦੇਣ ਦਾ ਐਲਾਨ
NEXT STORY