ਰੋਪੜ/ਚੰਡੀਗੜ੍ਹ- ਸ੍ਰੀ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ‘ਚ ਕੁਤਾਹੀ ਵਰਤਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਨੇ ਰੋਪੜ 'ਚ ਆਰ. ਟੀ. ਓ. ਵਜੋਂ ਤਾਇਨਾਤ ਪੀ. ਸੀ. ਐੱਸ. ਅਧਿਕਾਰੀ ਗੁਰਵਿੰਦਰ ਸਿੰਘ ਜੌਹਲ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸ੍ਰੀ ਆਨੰਦਪੁਰ ਸਾਹਿਬ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਸੀ। ਪਿੰਡਾਂ ਵਿਚ ਸੰਗਤ ਲਈ ਬੱਸ ਸਰਵਿਸ ਲਾਈ ਗਈ ਸੀ ਪਰ ਬੱਸ ਦੀ ਸਰਵਿਸ ਲੋਕਾਂ ਨੂੰ ਸਹੀ ਤਰੀਕੇ ਨਾਲ ਮੁਹੱਈਆ ਨਹੀਂ ਕਰਵਾਈ ਗਈ, ਜਿਸ ਕਰਕੇ ਸੰਗਤਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸੇ ਦੇ ਮੱਦੇਨਜ਼ਰ ਉਕਤ ਅਫ਼ਸਰ ਨੂੰ ਸਸਪੈਂਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਤੇਂਦੂਏ ਨੇ ਪਾਇਆ ਭੜਥੂ, ਲੋਕਾਂ ਦੇ ਸੂਤੇ ਗਏ ਸਾਹ, ਫ਼ੈਲੀ ਦਹਿਸ਼ਤ
ਇਥੇ ਇਹ ਵੀ ਦੱਸਣਯੋਗ ਹੈ ਕਿ ਮੁਅੱਤਲੀ ਸਮੇਂ ਦੌਰਾਨ ਅਧਿਕਾਰੀ ਨੂੰ ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਨਿਯਮ 7.2 ਅਧੀਨ ਦਰਜ ਉਪਬੰਧਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਮੁਅੱਤਲੀ ਦੇ ਸਮੇਂ ਦੌਰਾਨ ਇਸ ਅਧਿਕਾਰੀ ਦਾ ਹੈੱਡ ਕੁਆਰਟਰ, ਚੰਡੀਗੜ੍ਹ ਵਿਖੇ ਹੋਵੇਗਾ ਅਤੇ ਉਹ ਸਮਰੱਥ ਅਥਾਰਿਟੀ ਦੀ ਪੂਰਵ ਪ੍ਰਵਾਨਗੀ ਤੋਂ ਬਗੈਰ ਆਪਣਾ ਹੈੱਡ ਕੁਆਰਟਰ ਨਹੀਂ ਛੱਡਣਗੇ।
ਇਹ ਵੀ ਪੜ੍ਹੋ: ਜਲੰਧਰ ਵਾਸੀ ਦੇਣ ਧਿਆਨ! 21 ਤੇ 22 ਤਾਰੀਖ਼ ਨੂੰ ਇਹ ਰਸਤੇ ਰਹਿਣਗੇ ਬੰਦ, ਡਾਇਵਰਟ ਰਹੇਗਾ ਟ੍ਰੈਫਿਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਪੈਟ੍ਰੋਲ ਪੰਪ 'ਤੇ ਵੀ ਸ਼ੁਰੂ ਹੋਇਆ ਵਿਦੇਸ਼ਾਂ ਵਾਲਾ ਟ੍ਰੈਂਡ
NEXT STORY