ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ) - ਭਾਰਤ ਦਾ ਮੱਕਾ ਕਹੀ ਜਾਣ ਵਾਲੀ ਹਜਰਤ ਸ਼ੇਖ ਅਹਿਮਦ ਫਾਰੂਕੀ ਸਰਹਿੰਦੀ ਮੁਜਦੀ ਅਲਫਸਾਨੀ ਦੀ ਪਵਿੱਤਰ ਦਰਗਾਹ 'ਤੇ ਲੱਗਣ ਵਾਲਾ ਤਿੰਨ ਦਿਨਾਂ ਸਾਲਾਨਾ ਉਰਸ ਅੱਜ ਸਮਾਪਤ ਹੋ ਗਿਆ ਹੈ। ਇਸ ਤਿੰਨ ਦਿਨਾਂ ਸਾਲਾਨਾ ਉਰਸ 'ਚ ਅਫਗਾਨਿਸਤਾਨ, ਬੰਗਲਾਦੇਸ਼ ਅਤੇ ਭਾਰਤ ਦੇ ਹੋਰ ਵੱਖ-ਵੱਖ ਸੂਬਿਆਂ ਤੋਂ ਵੱਡੀ ਗਿਣਤੀ 'ਚ ਵਿਸ਼ੇਸ਼ ਤੌਰ 'ਤੇ ਆਏ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਮੱਥਾ ਟੇਕਿਆ। ਜਾਣਕਾਰੀ ਅਨੁਸਾਰ ਇਸ ਸਾਲ ਦੇ ਤਿੰਨ ਦਿਨਾਂ ਸਾਲਾਨਾ ਉਰਸ 'ਚ ਪਾਕਿਸਤਾਨ ਤੋਂ ਆਉਣ ਵਾਲੇ ਜ਼ਾਇਰੀਨ ਨੂੰ ਵੀਜ਼ਾ ਨਹੀਂ ਮਿਲ ਸਕਿਆ, ਜਿਸ ਕਾਰਨ ਉਹ ਇਸ ਉਰਸ ਦੀ ਅੰਤਿਮ ਦੂਆ ਦੀ ਨਮਾਜ 'ਚ ਸ਼ਾਮਲ ਨਹੀਂ ਹੋ ਸਕੇ। ਉਰਸ ਮੌਕੇ ਆਉਣ ਵਾਲੇ ਪਾਕਿ ਸ਼ਰਧਾਲੂਆਂ ਨੂੰ ਵੀਜ਼ਾ ਨਾ ਮਿਲਣ ਦਾ ਕਾਰਨ ਕਸ਼ਮੀਰ ਮੁੱਦੇ 'ਤੇ ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ 'ਚ ਆਈ ਕੜਵਾਹਟ ਨੂੰ ਮੰਨਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਤਿੰਨ ਦਿਨਾਂ ਸਾਲਾਨਾ ਉਰਸ 'ਚ ਖਾਸ ਤੌਰ 'ਤੇ ਪਹੁੰਚੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ 'ਚ ਸ਼ਾਮਲ ਹੋ ਕੇ ਕੌਮ ਅਤੇ ਆਪਣੇ ਪਰਿਵਾਰਾਂ ਦੀ ਸਲਾਮਤੀ ਦੀ ਦੂਆ ਵੀ ਮੰਗੀ।
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਕੌਮ ਦੇ ਨਾਂ ਆਇਆ ਇਹ ਸੰਦੇਸ਼
NEXT STORY