ਚੰਡੀਗੜ੍ਹ: ਪੰਜਾਬ ਸਰਕਾਰ ਨੇ ਹਾੜ੍ਹੀ ਦੇ ਮੌਸਮ ਦੌਰਾਨ ਨਹਿਰਾਂ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਨੇ ਬੁਲਾਰੇ ਨੇ ਦੱਸਿਆ ਕਿ 19 ਤੋਂ 26 ਫ਼ਰਵਰੀ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ ਅਤੇ ਬਠਿੰਡਾ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਇਹ ਖ਼ਬਰ ਵੀ ਪੜ੍ਹੋ - ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- "ਕੇਂਦਰ ਦੇ ਮਤੇ 'ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ" (ਵੀਡੀਓ)
ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਭਾਖੜਾ ਮੇਨ ਲਾਈਨ ਵਿਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਇਸੇ ਤਰ੍ਹਾਂ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹੇ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਸਰਹਿੰਦ ਫ਼ੀਡਰ ਵਿੱਚੋਂ ਨਿਕਲਦੇ ਸਾਰੇ ਰਜਬਾਹੇ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਤੋਂ ਸਾਹਮਣੇ ਆਈ ਮੰਦਭਾਗੀ ਖ਼ਬਰ, ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ
ਉਨ੍ਹਾਂ ਅੱਗੇ ਦੱਸਿਆ ਕਿ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੀਟਿੰਗ ਮਗਰੋਂ ਬੋਲੇ ਕਿਸਾਨ ਆਗੂ- "ਕੇਂਦਰ ਦੇ ਮਤੇ 'ਤੇ ਕਰਾਂਗੇ ਵਿਚਾਰ, ਨਹੀਂ ਤਾਂ 21 ਨੂੰ ਦਿੱਲੀ ਵੱਲ ਪਾਵਾਂਗੇ ਚਾਲੇ"
NEXT STORY