ਚੰਡੀਗੜ੍ਹ : ਪੰਜਾਬ ਦੇ ਲੋਕਾਂ ਨੂੰ ਜਲਦੀ ਹੀ ਵੱਡੀ ਰਾਹਤ ਮਿਲਣ ਵਾਲੀ ਹੈ। ਦਰਅਸਲ ਨੈਸ਼ਨਲ ਹਾਈਵੇਅਜ਼ ਆਫ਼ ਇੰਡੀਆ (ਐੱਨ. ਐੱਚ. ਏ. ਆਈ.) ਵਲੋਂ ਪੰਜਾਬ ਲਈ ਇਕ ਨਵਾਂ ਪ੍ਰਾਜੈਕਟ ਤਿਆਰ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਸਿਰੇ ਚੜ੍ਹਨ ਨਾਲ ਬਠਿੰਡਾ ਤੋਂ ਚੰਡੀਗੜ੍ਹ ਜਾਣਾ ਬਹੁਤ ਸੌਖਾ ਹੋ ਜਾਵੇਗਾ। ਇਸ ਦੇ ਤਹਿਤ ਬਰਨਾਲਾ ਤੋਂ ਮੋਹਾਲੀ ਜਾਣ ਲਈ ਵੱਖਰੀ ਸੜਕ ਬਣਾਈ ਜਾਵੇਗੀ ਅਤੇ ਇਹ ਸੜਕ ਬਰਨਾਲਾ ਤੋਂ ਮਲੇਰਕੋਟਲਾ-ਸਰਹਿੰਦ-ਮੋਹਾਲੀ ਤੱਕ ਬਣਾਈ ਜਾਵੇਗੀ। ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ।
ਇਹ ਵੀ ਪੜ੍ਹੋ : ਹੱਡ ਚੀਰਵੀਂ ਠੰਡ ਵਿਚਾਲੇ ਪੰਜਾਬੀਆਂ ਨੂੰ ਜ਼ਰੂਰੀ ਸਲਾਹ, ਬੇਹੱਦ ਧਿਆਨ ਦੇਣ ਦੀ ਲੋੜ
ਕਾਫ਼ੀ ਦੇਰ ਤੋਂ ਰੁਕਿਆ ਸੀ ਪ੍ਰਾਜੈਕਟ
ਇਹ ਪ੍ਰਾਜੈਕਟ ਕਾਫੀ ਸਮੇਂ ਤੋਂ ਲਟਕਿਆ ਹੋਇਆ ਸੀ ਪਰ ਹੁਣ ਇਸ 'ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਸਮੇਂ ਸਰਹਿੰਦ-ਮੋਹਾਲੀ ਸੜਕ ਦਾ ਨਿਰਮਾਣ ਚੱਲ ਰਿਹਾ ਹੈ। ਆਉਣ ਵਾਲੇ ਸਮੇਂ 'ਚ ਸਰਹਿੰਦ ਤੋਂ ਬਰਨਾਲਾ ਸੜਕ ਦਾ ਵੀ ਨਿਰਮਾਣ ਸ਼ੁਰੂ ਹੋ ਜਾਵੇਗਾ। ਐੱਨ. ਐੱਚ. ਏ. ਆਈ. ਵਲੋਂ ਤਿਆਰ ਕੀਤੇ ਗਏ ਪ੍ਰਾਜੈਕਟ ਮੁਤਾਬਕ ਭਾਰਤਮਾਲਾ ਪ੍ਰਾਜੈਕਟ ਦੇ ਤਹਿਤ ਇਕ ਗਰੀਨ ਫੀਲਡ ਐਕਸਪ੍ਰੈੱਸ ਵੇਅ ਹੋਵੇਗਾ, ਜੋ ਚੰਡੀਗੜ੍ਹ ਨੂੰ ਬਰਨਾਲਾ ਤੋਂ ਮਲੇਰਕੋਟਲਾ, ਖੰਨਾ ਬਾਈਪਾਸ, ਸਰਹਿੰਦ ਅਤੇ ਮੋਹਾਲੀ ਨਾਲ ਜੋੜੇਗਾ। ਇਸ ਸੜਕ ਦੀ ਦੂਰੀ 110 ਕਿਲੋਮੀਟਰ ਹੋਵੇਗੀ। ਇਹ ਸੜਕ ਲੁਧਿਆਣਾ ਤੋਂ ਅਜਮੇਰ ਤੱਕ ਬਣ ਰਹੇ ਆਰਥਿਕ ਗਲਿਆਰੇ ਨਾਲ ਵੀ ਜੁੜ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਖ਼ੁਸ਼ਖ਼ਬਰੀ ਦੇਣ ਜਾ ਰਹੇ CM ਮਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਅਸਮਾਨੀ ਚੜ੍ਹਨਗੇ ਜ਼ਮੀਨਾਂ ਦੇ ਭਾਅ
ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ ਸਾਹਿਬ, ਅਬੋਹਰ ਤੋਂ ਇਲਾਵਾ ਰਾਜਸਥਾਨ ਦੇ ਲੋਕ ਜੋ ਬਠਿੰਡਾ ਰਾਹੀਂ ਚੰਡੀਗੜ੍ਹ ਜਾਂਦੇ ਹਨ, ਉਨ੍ਹਾਂ ਦੇ ਸਮੇਂ ਅਤੇ ਪੈਸਿਆਂ ਦੀ ਵੀ ਬੱਚਤ ਹੋਵੇਗੀ। ਇਸ ਵੇਲੇ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਬਠਿੰਡਾ ਤੋਂ ਬਰਨਾਲਾ, ਸੰਗਰੂਰ, ਪਟਿਆਲਾ ਰਾਹੀਂ ਜਾਣਾ ਪੈਂਦਾ ਹੈ। ਇਹ ਸੜਕ ਬਣ ਜਾਂਦੀ ਹੈ ਤਾਂ ਲੋਕਾਂ ਨੂੰ ਬਰਨਾਲਾ ਤੋਂ ਚੰਡੀਗੜ੍ਹ ਤੱਕ ਲਿੰਕ ਸੜਕ ਮਿਲ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਤੇ ਪਟਿਆਲਾ ਜਾਣ ਦੀ ਲੋੜ ਨਹੀਂ ਪਵੇਗੀ। ਇਸ ਨਾ ਜਿੱਥੇ ਲੋਕਾਂ ਨੂੰ ਆਪਣਾ ਕੰਮ ਧੰਦਾ ਚਲਾਉਣ 'ਚ ਮਦਦ ਮਿਲੇਗੀ, ਉੱਥੇ ਹੀ ਜ਼ਮੀਨਾਂ ਦੇ ਭਾਅ ਵੀ ਅਸਮਾਨੀ ਚੜ੍ਹ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
NEXT STORY