ਲੁਧਿਆਣਾ (ਸਲੂਜਾ) : ਇੱਥੇ ਮਜਲਿਸ ਅਹਿਰਾਰ ਇਸਲਾਮ ਵੱਲੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀਂ ਦੇ ਮੁੱਖ ਸਕੱਤਰ ਮੁਹੰਮਦ ਮੁਸਤਕੀਮ ਨੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਕ ਮੰਗ-ਪੱਤਰ ਦਿੱਤਾ। ਮੁਹੰਮਦ ਮੁਸਤਕੀਮ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਜੇਲ ਮੰਤਰੀ ਰੰਧਾਵਾ ਤੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਭਰ ਦੀਆਂ ਜੇਲ੍ਹਾਂ ’ਚ ਰੋਜ਼ਾ ਰੱਖਣ ਵਾਲੇ ਕੈਦੀਆਂ ਨੂੰ ਮੁਸ਼ੱਕਤ ’ਚ ਇਕ ਮਹੀਨੇ ਲਈ ਵਿਸ਼ੇਸ਼ ਛੋਟ ਦਿੱਤੀ ਜਾਵੇ ਅਤੇ ਜੇਲ੍ਹਾਂ ’ਚ ਰੋਜ਼ਾ ਰੱਖਣ ਅਤੇ ਖੋਲ੍ਹਣ ਦੇ ਸਮੇਂ ਜੇਲ ਵਿਭਾਗ ਵੱਲੋਂ ਖਾਸ ਡਾਈਟ ਲਗਾਈ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਮਸ਼ਹੂਰ ਗਾਇਕ ਨੇ ਜੇਲ੍ਹ 'ਚ ਅਚਾਨਕ ਮਾਰੀ ਐਂਟਰੀ, ਸਭ ਰਹਿ ਗਏ ਹੈਰਾਨ
ਰੰਧਾਵਾ ਨੇ ਇਸ ਮੌਕੇ ’ਤੇ ਜੇਲ੍ਹ ਵਿਭਾਗ ਦੇ ਏ. ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨਹਾ ਨਾਲ ਰਮਜ਼ਾਨ ਦੇ ਮਹੀਨੇ ’ਚ ਸਾਰੇ ਪ੍ਰਬੰਧ ਕਰਨ ਲਈ ਗੱਲ ਕੀਤੀ ਅਤੇ ਜੇਲ ਵਿਭਾਗ ਨੂੰ ਹੁਕਮ ਜਾਰੀ ਕੀਤੇ ਕਿ ਰਮਜ਼ਾਨ ਦੇ ਮਹੀਨੇ ’ਚ ਕਿਸੇ ਵੀ ਮੁਸਲਮਾਨ ਕੈਦੀ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸ਼ਾਹੀ ਇਮਾਮ ਦੀ ਪ੍ਰਧਾਨਗੀ ’ਚ ਪਿਛਲੇ 15 ਸਾਲਾਂ ਤੋਂ ਸੂਬੇ ਭਰ ਦੀਆਂ ਜੇਲ੍ਹਾਂ ’ਚ ਮੁਸਲਿਮ ਕੈਦੀਆਂ ਲਈ ਵੰਡੀ ਜਾ ਰਹੀ ਸਮੱਗਰੀ ਅਤੇ ਈਦ ਦੇ ਕੱਪੜੇ ਦਿੱਤੇ ਜਾਣ ’ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਧੰਨਵਾਦ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ ਇਸ 'ਸਰਕਾਰੀ ਨੌਕਰੀ' ਲਈ ਟੁੱਟ ਪਏ ਨੌਜਵਾਨ, ਹੈਰਾਨ ਕਰ ਦੇਵੇਗੀ ਇਹ ਖ਼ਬਰ
ਇਸ ਮੌਕੇ ਨਾਇਬ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਨੇ ਦੱਸਿਆ ਕਿ ਪਿਛਲੇ ਕਈ ਵਰ੍ਹਿਆਂ ਤੋਂ ਮੁਸਲਿਮ ਕੈਦੀਆਂ ਨੂੰ ਇਹ ਛੋਟ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਰਮਜ਼ਾਨ ਦੇ ਪਵਿੱਤਰ ਮਹੀਨੇ ’ਚ ਰੋਜ਼ਾ ਰੱਖਣ ਵਾਲੇ ਸਾਰੇ ਕੈਦੀਆਂ ਨੂੰ ਖਾਸ ਸਹੂਲਤਾਂ ਦਿੱਤੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪਾਕਿ ’ਚ ਅਗਵਾ ਹੋ ਚੁੱਕੀਆਂ ਗ਼ੈਰ ਮੁਸਲਿਮ ਕੁੜੀਆਂ ਨੂੰ ਸ਼ੈਲਟਰ ਹੋਮ ’ਚ ਭੇਜਣਾ ਸ਼ਰਮਨਾਕ
NEXT STORY