ਲੁਧਿਆਣਾ (ਨਰਿੰਦਰ ਮਹਿੰਦਰੂ) - ਲੁਧਿਆਣਾ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ 15-16 ਸਾਲ ਦੀ ਕੁੜੀ ਨੇ ਆਰ.ਪੀ. ਐੱਫ. ਮੁਲਾਜ਼ਮ ਦੀ ਜੁੱਤੀਆਂ ਅਤੇ ਥੱਪੜਾ ਮਾਰ ਕੇ ਛਿੱਤਰ ਪਰੇਡ ਕਰ ਦਿੱਤੀ। ਹੰਗਾਮੇ ਦੌਰਾਨ ਆਲੇ-ਦੁਆਲੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਗਏ। ਉਨ੍ਹਾਂ ਨੇ ਵੀ. ਆਰ. ਪੀ. ਐੱਫ. ਮੁਲਾਜ਼ਮ ਦੀ ਕੁੱਟਮਾਰ ਕਰਦੇ ਹੋਏ ਉਸ ਦੀ ਫੋਨ ’ਤੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਮੌਕੇ ’ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਉਕਤ ਮੁਲਾਜ਼ਮ ਨੂੰ ਕਾਬੂ ਕਰ ਲਿਆ। ਲੋਕਾਂ ਨੇ ਦੋਸ਼ ਲਗਾਇਆ ਕਿ ਉਕਤ ਆਰ.ਪੀ.ਐੱਫ. ਮੁਲਾਜ਼ਮ ਨਸ਼ੇ 'ਚ ਸੀ ਅਤੇ ਉਸ ਨੇ ਉਕਤ ਕੁੜੀ ਨਾਲ ਬਦਸਲੂਕੀ ਕੀਤੀ ਹੈ। ਸਟੇਸ਼ਨ 'ਤੇ ਇਹ ਸਾਰਾ ਹੰਗਾਮਾ ਕਰੀਬ ਅੱਧੇ ਘੰਟੇ ਤੱਕ ਚੱਲਿਆ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮ ਕਿਸੇ ਤਰ੍ਹਾਂ ਲੋਕਾਂ ਦੀ ਭੀੜ 'ਚੋਂ ਆਰ.ਪੀ. ਐੱਫ. ਮੁਲਾਜ਼ਮ ਨੂੰ ਛੁਡਵਾ ਕੇ ਲੈ ਗਏ।
ਇਸ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਸੁਰੇਸ਼ ਕੁਮਾਰ ਨੇ ਦੱਸਿਆ ਕਿ ਉਕਤ ਕੁੜੀ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦੀ ਹੈ, ਜੋ ਹਮੇਸ਼ਾ ਰੇਲਵੇ ਸਟੇਸ਼ਨ 'ਤੇ ਪਹੁੰਚ ਜਾਂਦੀ ਹੈ। ਆਰ.ਪੀ. ਐੱਫ. ਮੁਲਾਜ਼ਮ ਨੇ ਉਸ ਨੂੰ ਪਛਾਣ ਕੇ ਘਰ ਵਾਪਸ ਜਾਣ ਲਈ ਕਿਹਾ ਪਰ ਗੁੱਸੇ 'ਚ ਆਈ ਕੁੜੀ ਨੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਫਿਲਹਾਲ ਇਸ ਮਾਮਲੇ 'ਚ ਉਨ੍ਹਾਂ ਕੋਲ ਕੋਈ ਲਿਖਤੀ ਸ਼ਿਕਾਇਤ ਨਹੀਂ ਆਈ। ਜੇਕਰ ਇਸ ਮਾਮਲੇ ਦੇ ਸਬੰਧ ’ਚ ਕੋਈ ਹੋਰ ਵਜ੍ਹਾ ਨਿਕਲ ਕੇ ਸਾਹਮਣੇ ਆਉਂਦੀ ਹੈ ਤਾਂ ਉਹ ਦੋਸ਼ੀ ਖਿਲਾਫ ਬਣਦੀ ਕਾਰਵਾਈ ਜ਼ਰੂਰ ਕਰਨਗੇ।
ਫੜਿਆ ਗਿਆ ਸ਼ਿਵ ਸੈਨਾ ਆਗੂ ਦੇ ਭਰਾ ਦਾ ਕਾਤਲ, ਵਜ੍ਹਾ ਜਾਣ ਉੱਡ ਜਾਣਗੇ ਹੋਸ਼
NEXT STORY