ਜਲੰਧਰ (ਵਰੁਣ)– ਰੇਲਵੇ ਕਾਲੋਨੀ ਵਿਚ ਆਰ. ਪੀ. ਐੱਫ. ਦੀ 24 ਸਾਲਾ ਮਹਿਲਾ ਕਾਂਸਟੇਬਲ ਨੇ ਸ਼ੱਕੀ ਹਾਲਾਤ 'ਚ ਫਾਹਾ ਲਗਾ ਕੇ ਜਾਨ ਦੇ ਦਿੱਤੀ। ਮ੍ਰਿਤਕਾ ਦਾ ਪਤੀ ਵੀ ਉਸਦੇ ਨਾਲ ਰਹਿੰਦਾ ਹੈ, ਜੋ ਹੋਰ ਵਿਭਾਗ ਵਿਚ ਨੌਕਰੀ ਕਰਦਾ ਹੈ। ਜਿਵੇਂ ਹੀ ਸੂਚਨਾ ਪੁਲਸ ਨੂੰ ਮਿਲੀ ਤਾਂ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ। ਫਿਲਹਾਲ ਮੌਤ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ।
ਇਹ ਖ਼ਬਰ ਵੀ ਪੜ੍ਹੋ - 28-29 ਨਵੰਬਰ ਦੇ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਬਿਆਨ
ਥਾਣਾ ਨਵੀਂ ਬਾਰਾਦਰੀ ਦੇ ਮੁਖੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਲਗਭਗ 7 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਰੇਲਵੇ ਕੁਆਰਟਰ ਵਿਚ ਰਹਿੰਦੀ ਇਕ ਮਹਿਲਾ ਕਾਂਸਟੇਬਲ ਨੇ ਖੁਦਕੁਸ਼ੀ ਕਰ ਲਈ ਹੈ। ਉਹ ਆਪਣੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਵਿਚ ਮੋਰਚਰੀ ਵਿਚ ਰਖਵਾ ਦਿੱਤਾ। ਮ੍ਰਿਤਕਾ ਦੀ ਪਛਾਣ ਅਨੀਸ਼ਾ (24) ਪਤਨੀ ਅੰਕੁਸ਼ ਕੁਮਾਰ ਮੂਲ ਨਿਵਾਸੀ ਰਾਜਸਥਾਨ ਵਜੋਂ ਹੋਈ। ਇੰਸ. ਰਵਿੰਦਰ ਕੁਮਾਰ ਨੇ ਕਿਹਾ ਕਿ ਕੁਆਰਟਰ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਨੇ ਅਨੀਸ਼ਾ ਦੀ ਮੌਤ ਦੀ ਖ਼ਬਰ ਉਸ ਦੇ ਰਾਜਸਥਾਨ ਰਹਿੰਦੇ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਹੈ, ਜੋ ਜਲੰਧਰ ਲਈ ਰਵਾਨਾ ਹੋ ਚੁੱਕੇ ਹਨ।
ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਬੁਲੇਟ 'ਤੇ ਆਏ ਨੌਜਵਾਨਾਂ ਨੇ ਚਾਕੂਆਂ ਨਾਲ ਵਿੰਨ੍ਹਿਆ (ਵੀਡੀਓ)
ਪੁਲਸ ਦਾ ਕਹਿਣਾ ਹੈ ਕਿ ਸੁਸਾਈਡ ਦੇ ਕਾਰਨ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਹੀ ਪਤਾ ਲੱਗਣਗੇ। ਪੁਲਸ ਨੇ ਅਨੀਸ਼ਾ ਦਾ ਮੋਬਾਇਲ ਵੀ ਕਬਜ਼ੇ ਵਿਚ ਲਿਆ ਹੈ ਪਰ ਉਸ ’ਤੇ ਲਾਕ ਲੱਗਾ ਹੋਇਆ ਸੀ। ਸਿਵਲ ਹਸਪਤਾਲ ਵਿਚ ਅਨੀਸ਼ਾ ਦਾ ਪਤੀ ਵੀ ਪਹੁੰਚ ਗਿਆ ਸੀ, ਜਿਸ ਤੋਂ ਪੁਲਸ ਨੇ ਕੁਝ ਪੁੱਛਗਿੱਛ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅਨੀਸ਼ਾ ਦੀ ਲਾਸ਼ ’ਤੇ ਕੁਝ ਸ਼ੱਕੀ ਨਿਸ਼ਾਨ ਵੀ ਮਿਲੇ ਹਨ ਪਰ ਪੁਲਸ ਦਾ ਕਹਿਣਾ ਹੈ ਕਿ ਸਭ ਕੁਝ ਪੋਸਟਮਾਰਟਮ ਦੀ ਰਿਪੋਰਟ ਤੋਂ ਹੀ ਕਲੀਅਰ ਹੋਵੇਗਾ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਹੀ ਉਨ੍ਹਾਂ ਦੇ ਬਿਆਨਾਂ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
28-29 ਨਵੰਬਰ ਦੇ ਵਿਧਾਨ ਸਭਾ ਸੈਸ਼ਨ ਬਾਰੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਬਿਆਨ
NEXT STORY