ਲੁਧਿਆਣਾ, (ਅਨਿਲ)- ਥਾਣਾ ਲਾਡੋਵਾਲ ਦੀ ਪੁਲਸ ਨੇ ਬੀਤੀ ਰਾਤ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਵਰਿੰਦਰਪਾਲ ਸਿੰਘ ਨੇ ਦੱਸਿਆ ਕਿ ਪਿੰਡ ਨੂਰਪੁਰ ਬੇਟ ਦੇ ਰਹਿਣ ਵਾਲੇ ਜਗਵੰਤ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਪੁਲਸ ਕਮਿਸ਼ਨਰ ਨੂੰ ਇਕ ਸ਼ਿਕਾਇਤ ਦਿੱਤੀ ਸੀ, ਜਿਸ 'ਚ ਉਸ ਨੇ ਕਿਹਾ ਸੀ ਕਿ ਮੋਗਾ ਦੀ ਰਹਿਣ ਵਾਲੀ ਮਹਿਲਾ ਕੁਲਦੀਪ ਕੌਰ ਪਤਨੀ ਹਾਕਮ ਸਿੰਘ ਵੱਲੋਂ ਵਿਦੇਸ਼ ਭੇਜਣ ਦੇ ਨਾਂ 'ਤੇ 1.50 ਲੱਖ ਰੁਪਏ ਲਏ ਗਏ ਸਨ, ਜਿਸ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਕੁਲਦੀਪ ਕੌਰ ਖਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ, ਜਿਸ ਤੋਂ ਬਾਅਦ ਥਾਣਾ ਲਾਡੋਵਾਲ ਦੀ ਪੁਲਸ ਨੇ ਦੋਸ਼ੀ ਮਹਿਲਾ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਅਜੇ ਤੱਕ ਮਹਿਲਾ ਪੁਲਸ ਗ੍ਰਿਫਤ 'ਚੋਂ ਬਾਹਰ ਹੈ।
ਪਾਰਟੀ ਵਿਚ ਹੋਇਆ ਝਗੜਾ, ਅੱਧਾ ਦਰਜਨ ਲੜਕਿਆਂ 'ਤੇ ਕੇਸ ਦਰਜ
NEXT STORY