ਚੰਡੀਗੜ੍ਹ (ਅੰਕੁਰ) : ਪੰਜਾਬ ਸਰਕਾਰ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਤਹਿਤ ਚਾਲੂ ਮਾਲੀ ਸਾਲ ’ਚ 9.75 ਕਰੋੜ ਰੁਪਏ ਦੀ ਲਾਗਤ ਨਾਲ 2.45 ਕਰੋੜ ਤੋਂ ਵਧੇਰੇ ਸੈਨੇਟਰੀ ਪੈਡ ਵੰਡੇ ਗਏ ਹਨ। ਇਸ ਨਾਲ ਸੂਬੇ ਦੀਆਂ 13.65 ਲੱਖ ਤੋਂ ਵਧੇਰੇ ਔਰਤਾਂ ਨੂੰ ਲਾਭ ਮਿਲਿਆ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮਾਸਿਕ ਧਰਮ ਦੌਰਾਨ ਸਫ਼ਾਈ ਉਤਪਾਦਾਂ ਦੀ ਉਪਲਬਧਤਾ ਔਰਤਾਂ ਦੇ ਸਿਹਤ, ਸਨਮਾਨ ਅਤੇ ਆਤਮ-ਵਿਸ਼ਵਾਸ ਨਾਲ ਜੁੜੀ ਹੈ। ਇਸ ਯੋਜਨਾ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਔਰਤਾਂ ’ਤੇ ਖ਼ਰਚ ਦਾ ਬੋਝ ਘੱਟ ਹੋਇਆ ਹੈ ਅਤੇ ਮਾਸਿਕ ਧਰਮ ਸਫ਼ਾਈ ਦੇ ਪ੍ਰਤੀ ਜਾਗਰੂਕਤਾ ਵਧਾਉਣ ’ਚ ਮਦਦ ਮਿਲੀ ਹੈ।
ਇਹ ਵੀ ਪੜ੍ਹੋ : ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
ਮੰਤਰੀ ਨੇ ਦੱਸਿਆ ਕਿ ‘ਨਵੀਂ ਦਿਸ਼ਾ’ ਯੋਜਨਾ ਤਹਿਤ ਯੋਗ ਔਰਤਾਂ ਨੂੰ ਸੂਬੇ ਦੇ 27,314 ਆਂਗਣਵਾੜੀ ਕੇਂਦਰਾਂ ਰਾਹੀਂ ਹਰ ਮਹੀਨੇ 9 ਸੈਨੇਟਰੀ ਪੈਡ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਨਾਲ ਪੇਂਡੂ ਅਤੇ ਪੱਛੜੇ ਖੇਤਰਾਂ ਦੀਆਂ ਔਰਤਾਂ ਨੂੰ ਵੀ ਨਿਯਮਿਤ ਰੂਪ ਤੋਂ ਸਫ਼ਾਈ ਉਤਪਾਦ ਮਿਲ ਰਹੇ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਯੋਜਨਾ ਦਾ ਮਕਸਦ ਮਾਸਿਕ ਧਰਮ ਨਾਲ ਜੁੜੀਆਂ ਰੂੜ੍ਹੀਵਾਦੀ ਧਾਰਨਾਵਾਂ ਅਤੇ ਗ਼ਲਤਫ਼ਹਿਮੀਆਂ ਨੂੰ ਦੂਰ ਕਰਨਾ ਅਤੇ ਔਰਤਾਂ ਤੇ ਕਿਸ਼ੋਰੀਆਂ ’ਚ ਸਫ਼ਾਈ ਦੀਆਂ ਚੰਗੀਆਂ ਆਦਤਾਂ ਨੂੰ ਉਤਸ਼ਾਹ ਦੇਣਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ ਦੀ ਫਿਰੌਤੀ
NEXT STORY