ਮੁੱਲਾਂਪੁਰ ਦਾਖਾ (ਕਾਲੀਆ) : ਲੁਧਿਆਣਾ ਫਿਰੋਜ਼ਪੁਰ ਨੈਸ਼ਨਲ ਹਾਈਵੇ ’ਤੇ ਗਹੌਰ ਲਾਗੇ ਰਿਲਾਇੰਸ ਪੈਟ੍ਰੋਲ ਪੰਪ ਦੇ ਕਰਿੰਦੇ ਤੋਂ ਇਕ ਮੋਟਰਸਾਈਕਲ ਸਵਾਰ ਲੁਟੇਰਾ ਚਾਕੂ ਦੀ ਨੋਕ ’ਤੇ ਨਕਦੀ ਵਾਲਾ ਬੈਗ ਖੋਹ ਕੇ ਫਰਾਰ ਹੋ ਗਿਆ, ਜਿਸ ’ਚ ਕਰੀਬ 90,000 ਰੁਪਏ ਦੀ ਨਕਦੀ ਸੀ।
ਇਹ ਵੀ ਪੜ੍ਹੋ : ਭਾਰਤ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦੀ ਚਿਤਾਵਨੀ
ਥਾਣਾ ਦਾਖਾ ਦੇ ਮੁਖੀ ਇੰਸ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਰਿਲਾਇੰਸ ਪੰਪ ’ਤੇ ਹਰਪਾਲ ਦਾਸ ਕਰਿੰਦਾ ਪੈਟ੍ਰੋਲ ਪਾਉਂਦਾ ਸੀ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ ਇਕ ਨਕਾਬਪੋਸ਼ ਵਿਅਕਤੀ ਪੈਟ੍ਰੋਲ ਪਵਾਉਣ ਲਈ ਆਇਆ। ਪੈਟ੍ਰੋਲ ਪਵਾਉਣ ਮਗਰੋਂ ਚਾਕੂ ਵਿਖਾ ਕੇ ਕਰਿੰਦੇ ਤੋਂ ਨਕਦੀ ਵਾਲਾ ਬੈਗ ਖੋਹ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪਾਰਟੀ ਵਾਰਦਾਤ ਸਥਾਨ ’ਤੇ ਪੁੱਜੀ ਅਤੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਇੰਦਰਜੀਤ ਸਿੰਘ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦਾ ਐਕਸ਼ਨ! ਇੱਕੋ ਵੇਲੇ ਸੀਲ ਕੀਤੀਆਂ 92 ਥਾਵਾਂ, ਹਜ਼ਾਰ ਤੋਂ ਵੱਧ ਮੁਲਾਜ਼ਮ ਤਾਇਨਾਤ, ਕਈ ਵਾਹਨ ਜ਼ਬਤ
NEXT STORY