ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਰੇਂਜ ਵੱਲੋਂ ਆਰ.ਟੀ.ਏ. ਦਫਤਰ ਬਠਿੰਡਾ ਦੀ ਅਚਨਚੇਤ ਚੈਕਿੰਗ ਦੌਰਾਨ ਅਣਫਿੱਟ ਗੱਡੀਆਂ ਨੂੰ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਤੇ ਰਜਿਸਟਰਡ ਕਰਕੇ ਆਮ ਲੋਕਾਂ ਨੂੰ ਮਹਿੰਗੇ ਭਾਅ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਲਈ ਮੁਲਜ਼ਮ ਨਵੀਨ ਕੁਮਾਰ, ਵਾਸੀ ਐੱਨ.ਐੱਫ ਐੱਲ. ਕਾਲੋਨੀ ਬਠਿੰਡਾ ਅਤੇ ਇੰਦਰਜੀਤ ਸਿੰਘ, ਵਾਸੀ ਧੋਬੀਆਣਾ ਰੋਡ, ਬਠਿੰਡਾ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮੁਕੱਦਮੇ ਵਿਚ ਕਬਾੜ ਗੱਡੀਆਂ ਨੂੰ ਮੋਡੀਫਾਈ ਕਰਨ ਵਾਲਾ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਟੀਮਾਂ ਗਠਿਤ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ 'ਚ ਰਹਿਣ ਵਾਲੇ ਲੋਕਾਂ ਲਈ Good News, ਸਰਕਾਰ ਵੱਲੋਂ ਹੋਇਆ ਵੱਡਾ ਐਲਾਨ
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦਫਤਰ ਦੀ ਚੈਕਿੰਗ ਦੌਰਾਨ ਪਤਾ ਲੱਗਿਆ ਕਿ ਉਕਤ ਮੁਲਜ਼ਮਾਂ ਨੇ ਪਿਛਲੇ ਦਿਨੀਂ 1993 ਤੇ 1996 ਮਾਡਲ ਦੀਆਂ ਮਹਿੰਦਰਾ ਐਡ ਮਹਿੰਦਰਾ ਕੰਪਨੀ ਦੀਆਂ 5 ਕੰਡਮ ਜੀਪਾਂ/ਗੱਡੀਆਂ ਦੇ ਗੁਜਰਾਤ ਰਾਜ ਵਿਚੋਂ ਐੱਨ.ਓ.ਸੀ. ਜਾਰੀ ਕਰਵਾਏ ਗਏ ਸਨ ਜਦਕਿ ਇਹ ਗੱਡੀਆਂ ਬਠਿੰਡਾ ਵਿਖੇ ਪਹੁੰਚੀਆਂ ਹੀ ਨਹੀਂ ਹਨ। ਉਕਤ ਵਿਅਕਤੀਆਂ ਨੇ ਕਬਾੜ ਵਿਚੋਂ 5 ਗੱਡੀਆਂ ਖਰੀਦ ਕੇ ਉਨ੍ਹਾਂ ਉਪਰ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਨਾਲ ਮਿਲੀਭੁਗਤ ਕਰਕੇ ਇਨ੍ਹਾਂ ਕੰਡਮ ਗੱਡੀਆਂ ਦੀਆਂ ਗੁਜਰਾਤ ਵਿਚੋਂ ਐੱਨ.ਓ.ਸੀ. ਬਣਵਾਈਆਂ ਅਤੇ ਇਨ੍ਹਾਂ ਦੇ ਅਧਾਰ ਉੱਤੇ ਰਾਜੇਸ਼ ਟੁਟੇਜਾ ਨਾਮੀ ਵਿਅਕਤੀ ਨਾਲ ਕਿਰਾਇਆ-ਨਾਮਾ ਲਿਖਕੇ ਉਸਦਾ ਐਡਰੈੱਸ ਉਸਦੀ ਮਰਜ਼ੀ ਤੋਂ ਬਿਨਾਂ ਵਰਤਿਆ। ਇਸ ਉਪਰੰਤ ਉਕਤ ਵਿਅਕਤੀਆਂ ਨੇ ਕਬਾੜ ਵਾਲੀਆਂ ਗੱਡੀਆਂ ਨੂੰ ਨਾਗਪਾਲ ਬਾਡੀ ਮੇਕਰ, ਸਿਰਸਾ ਰੋਡ, ਡੱਬਵਾਲੀ ਤੋਂ ਮੋਡੀਫਾਈ ਕਰਵਾਇਆ ਅਤੇ ਜਾਅਲੀ ਦਸਤਾਵੇਜ਼ਾਂ ਦੇ ਅਧਾਰ ਉਪਰ ਆਰ.ਟੀ.ਏ. ਦਫਤਰ ਬਠਿੰਡਾ ਵਿਖੇ ਰਜਿਸਟਰਡ ਕਰਵਾ ਕੇ ਭੋਲੇ-ਭਾਲੇ ਲੋਕਾਂ ਨੂੰ ਵੱਡੀ ਕੀਮਤ ਉੱਪਰ ਵੇਚਕੇ ਠੱਗੀ ਮਾਰੀ ਹੈ। ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਨਾਗਪਾਲ ਬਾਡੀ ਮੇਕਰ, ਡੱਬਵਾਲੀ, ਹਰਿਆਣਾ ਵਿਖੇ ਰੇਡ ਕਰਕੇ ਮੋਡੀਫਾਈ ਕੀਤੀਆਂ 5 ਜੀਪਾਂ ਨੂੰ ਬਰਾਮਦ ਕੀਤਾ ਗਿਆ ਹੈ ਜਿੰਨਾਂ ਦੀ ਕੀਮਤ ਕਰੀਬ 25 ਲੱਖ ਬਣਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਉਕਤ ਨਵੀਨ ਕੁਮਾਰ ਅਤੇ ਇੰਦਰਜੀਤ ਸਿੰਘ ਖਿਲਾਫ ਮੁਕੱਦਮਾ ਨੰਬਰ 11 ਮਿਤੀ 07/04/2025 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ, 13(1)ਏ ਸਮੇਤ 13(2) ਅਤੇ ਬੀ.ਐੱਨ.ਐੱਸ. ਦੀ ਧਾਰਾ 318(4), 336(2), 338, 336(4), 340(2), 61 ਤਹਿਤ ਦਰਜ ਕੀਤਾ ਗਿਆ ਹੈ। ਉਪਰੰਤ ਨਾਗਪਾਲ ਬਾਡੀ ਮੇਕਰ ਫਰਮ ਦੇ ਮਾਲਕ ਨਰੇਸ਼ ਕੁਮਾਰ ਨੂੰ ਵੀ ਇਸ ਮੁਕੱਦਮੇ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਆਰ.ਟੀ.ਏ. ਦਫਤਰ ਬਠਿੰਡਾ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਪ੍ਰਾਈਵੇਟ ਵਿਅਕਤੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ 'ਤੇ ਉਨ੍ਹਾਂ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਇਕ ਨਾਮਜ਼ਦ
NEXT STORY