ਹੁਸ਼ਿਆਰਪੁਰ (ਅਮਰੀਕ)- ਅੰਮ੍ਰਿਤਸਰ 'ਚ ਬੀਤੇ ਦਿਨ ਵਿਆਹ ਦੌਰਾਨ ਸ਼ਰੇਆਮ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅਜੇ ਇਹ ਮਾਮਲਾ ਠੰਡਾ ਹੋਇਆ ਕਿ ਹੁਸ਼ਿਆਰਪੁਰ ਵਿਚ ਵੀ ਇਕ ਵਿਆਹ ਦੌਰਾਨ ਹੰਗਾਮਾ ਹੋਣ ਦੀ ਖ਼ਬਰ ਮਿਲੀ ਹੈ। ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਸਥਿਤ ਫੁਲਕਾਰੀ ਪੈਲੇਸ 'ਚ ਇਕ ਵਿਆਹ ਸਮਾਗਮ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਪੈਲੇਸ ਦੇ ਵੇਟਰਾਂ ਅਤੇ ਉੱਥੇ ਤਾਇਨਾਤ ਬਾਊਂਸਰਾਂ ਵਿਚਾਲੇ ਜ਼ਬਰਦਸਤ ਕੁੱਟਮਾਰ ਹੋ ਗਈ। ਇਸ ਹਿੰਸਕ ਘਟਨਾ 'ਚ ਦੋ ਬਾਊਂਸਰਾਂ ਦੇ ਸਿਰ 'ਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਕ ਮਹਿਲਾ ਬਾਊਂਸਰ ਵੀ ਜ਼ਖ਼ਮੀ ਹੋਈ ਹੈ।
ਇਹ ਵੀ ਪੜ੍ਹੋ: ਰੂਸ-ਯੂਕਰੇਨ ਦੀ ਜੰਗ 'ਚ ਮਾਰੇ ਗਏ ਜਲੰਧਰ ਦੇ ਮਨਦੀਪ ਦੇ ਪਰਿਵਾਰ ਨੇ ਅੰਤਿਮ ਸੰਸਕਾਰ ਕਰਨ ਤੋਂ ਕੀਤਾ ਇਨਕਾਰ

ਛੇੜਛਾੜ ਤੋਂ ਸ਼ੁਰੂ ਹੋਇਆ ਵਿਵਾਦ
ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਸੇਵਾ ਦੇ ਸੰਚਾਲਕ ਪ੍ਰਸ਼ਾਂਤ ਭੱਲਾ ਨੇ ਦੱਸਿਆ ਕਿ ਉਹ ਆਪਣੀ ਟੀਮ ਜਿਸ ਵਿੱਚ 6 ਪੁਰਸ਼ ਅਤੇ 4 ਮਹਿਲਾ ਕਰਮਚਾਰੀ ਸਨ, ਉਨ੍ਹਾਂ ਨਾਲ ਡਿਊਟੀ 'ਤੇ ਤਾਇਨਾਤ ਸਨ। ਦੋਸ਼ ਲੱਗੇ ਹਨ ਕਿ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਕੁਝ ਵੇਟਰਾਂ ਨੇ ਮਹਿਲਾ ਸਟਾਫ਼ 'ਤੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਅਤੇ ਉਨ੍ਹਾਂ ਨਾਲ ਛੇੜਛਾੜ ਕੀਤੀ ਹੈ। ਜਦੋਂ ਬਾਊਂਸਰਾਂ ਨੇ ਇਸ ਦਾ ਵਿਰੋਧ ਕੀਤਾ ਤਾਂ ਮਾਮਲਾ ਵੱਧ ਗਿਆ।
ਇਹ ਵੀ ਪੜ੍ਹੋ: ਜਲੰਧਰ-ਅੰਮ੍ਰਿਤਸਰ NH 'ਤੇ ਵੱਡਾ ਹਾਦਸਾ! ਟਰੱਕ ਨੇ ਕਾਰ ਨੂੰ ਮਾਰੀ ਟੱਕਰ, ਕਾਰ ਦੇ ਉੱਡੇ ਪਰਖੱਚੇ

15 ਤੋਂ ਵੱਧ ਲੋਕਾਂ ਨੇ ਕੀਤਾ ਜਾਨਲੇਵਾ ਹਮਲਾ
ਪੀੜਤ ਪੱਖ ਦਾ ਕਹਿਣਾ ਹੈ ਕਿ ਜਦੋਂ ਵਿਆਹ ਖ਼ਤਮ ਹੋਣ ਤੋਂ ਬਾਅਦ ਉਹ ਘਰ ਪਰਤਣ ਲੱਗੇ ਤਾਂ ਪੈਲੇਸ ਦੇ ਬਾਹਰ ਪਹਿਲਾਂ ਤੋਂ ਮੌਜੂਦ 15 ਤੋਂ ਵੱਧ ਵਿਅਕਤੀਆਂ ਨੇ ਲਾਠੀਆਂ ਅਤੇ ਹੋਰ ਹਥਿਆਰਾਂ ਨਾਲ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਨਾ ਸਿਰਫ਼ ਬਾਊਂਸਰਾਂ ਦੀ ਕੁੱਟਮਾਰ ਕੀਤੀ ਗਈ, ਸਗੋਂ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਵੀ ਕੀਤੀ ਗਈ ਅਤੇ ਮਹਿਲਾ ਦੇ ਗਲੇ ਵਿੱਚੋਂ ਸੋਨੇ ਦੀ ਚੇਨ ਖੋਹਣ ਦੇ ਇਲਜ਼ਾਮ ਵੀ ਲੱਗੇ ਹਨ।

ਪੁਲਸ ਕਾਰਵਾਈ ਅਤੇ CCTV ਫੁਟੇਜ
ਇਸ ਪੂਰੀ ਘਟਨਾ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬਾਊਂਸਰ ਆਪਣੀ ਜਾਨ ਬਚਾਉਣ ਲਈ ਭੱਜਦੇ ਵਿਖਾਈ ਦੇ ਰਹੇ ਹਨ। ਅੱਡਾ ਸਰਾਏ ਚੌਕੀ ਦੇ ਇੰਚਾਰਜ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਮੁਤਾਬਕ ਫੁਟੇਜ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ: ਦਿਨ-ਦਿਹਾੜੇ ਮੋਟਰਸਾਈਕਲ ਵਾਲੇ ਮੁੰਡੇ ਮਾਰ ਗਏ ਸੁਨਿਆਰੇ ਦੀ ਦੁਕਾਨ 'ਤੇ ਗੋਲੀਆਂ
NEXT STORY