ਜਲੰਧਰ (ਸ਼ੋਰੀ)–ਇਕ ਹੀ ਸਕੂਲ ਵਿਚ ਪੜ੍ਹਦੇ ਨਾਬਾਲਗ ਲੜਕੇ ਅਤੇ ਲੜਕੀ ਦੇ ਸਕੂਲ ਤੋਂ ਭੱਜਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿਚ ਲੜਕੀ ਦਾ ਮੈਡੀਕਲ ਕਰਵਾਉਣ ਆਈ ਪੁਲਸ ਪਾਰਟੀ ’ਤੇ ਭੜਕੇ ਲੜਕੀ ਦੇ ਮਾਤਾ-ਪਿਤਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ ਅਤੇ ਪੁਲਸ ਦੀ ਵਰਦੀ ਪਾੜ ਦਿੱਤੀ। ਤਿੰਨਾਂ ਵਿਰੁੱਧ ਪੁਲਸ ਨੇ ਥਾਣਾ ਨੰਬਰ 4 ਵਿਚ ਮੁਕੱਦਮਾ ਦਰਜ ਕਰਵਾਇਆ ਹੈ। ਥਾਣਾ ਨੰਬਰ 4 ਦੇ ਐੱਸ. ਐੱਚ. ਓ. ਹਰਦੇਵ ਸਿੰਘ ਦਾ ਕਹਿਣਾ ਹੈ ਕਿ ਤਿੰਨੋਂ ਮੁਲਜ਼ਮ ਪੁਲਸ ਦੀ ਪਹੁੰਚ ਤੋਂ ਫਿਲਹਾਲ ਦੂਰ ਹਨ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਥਾਣਾ ਫਿਲੌਰ ਵਿਚ ਤਾਇਨਾਤ ਮਹਿਲਾ ਥਾਣੇਦਾਰ ਅਮਨਦੀਪ ਕੌਰ ਅਤੇ ਥਾਣੇਦਾਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਬੀਤੀ 28 ਜਨਵਰੀ ਨੂੰ ਇਕ ਹੀ ਸਕੂਲ ਵਿਚ ਪੜ੍ਹਦੇ 9ਵੀਂ ਜਮਾਤ ਦੇ 2 ਨਾਬਾਲਗ ਬੱਚੇ (ਲੜਕਾ ਅਤੇ ਲੜਕੀ) ਸਕੂਲ ਵਿਚੋਂ ਕਿਤੇ ਚਲੇ ਗਏ ਸਨ, ਜਿਨ੍ਹਾਂ ਦੀ ਸ਼ਿਕਾਇਤ ਮਿਲਦੇ ਹੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ 2 ਦਿਨਾਂ ਬਾਅਦ ਦੋਵਾਂ ਨੂੰ ਸੁਰੱਖਿਅਤ ਬਰਾਮਦ ਕਰ ਲਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਬੁੱਧਵਾਰ ਨੂੰ ਬੰਦ ਰਹਿਣਗੇ ਸਕੂਲ ਤੇ ਕਾਲਜ
ਬੱਚਿਆਂ ਦੇ ਬਰਾਮਦ ਹੁੰਦੇ ਹੀ ਲੜਕੀ ਦੇ ਮਾਤਾ-ਪਿਤਾ ਨੇ ਨਾਬਾਲਗ ਲੜਕੇ ’ਤੇ ਲੜਕੀ ਨੂੰ ਅਗਵਾ ਕਰਕੇ ਲਿਜਾਣ ਵਰਗੇ ਕਈ ਦੋਸ਼ ਲਾ ਦਿੱਤੇ। ਪੁਲਸ ਨੇ ਮੁਕੱਦਮਾ ਦਰਜ ਕਰਕੇ ਲੜਕੇ ਨੂੰ ਬੱਚਿਆਂ ਦੀ ਜੇਲ੍ਹ ਭੇਜ ਦਿੱਤਾ, ਜਦਕਿ ਨਾਬਾਲਗ ਲੜਕੀ ਦੇ ਜਦੋਂ ਮਾਣਯੋਗ ਅਦਾਲਤ ਵਿਚ ਬਿਆਨ ਕਰਵਾਏ ਤਾਂ ਉਸ ਨੇ ਜੱਜ ਸਾਹਿਬ ਦੀ ਹਾਜ਼ਰੀ ਵਿਚ ਲੜਕੇ ’ਤੇ ਭਜਾ ਕੇ ਲਿਜਾਣ ਵਰਗਾ ਦੋਸ਼ ਨਾ ਲਾਉਂਦਿਆਂ ਜੱਜ ਸਾਹਿਬ ਨੂੰ ਕਿਹਾ ਕਿ ਉਹ ਆਪਣੇ ਮਾਤਾ-ਪਿਤਾ ਨਾਲ ਉਨ੍ਹਾਂ ਦੇ ਘਰ ਨਹੀਂ ਜਾਣਾ ਚਾਹੁੰਦੀ, ਜਿਸ ’ਤੇ ਅਦਾਲਤ ਦੇ ਹੁਕਮਾਂ ਤੋਂ ਬਾਅਦ ਲੜਕੀ ਨੂੰ ਨਾਰੀ ਨਿਕੇਤਨ ਭੇਜ ਦਿੱਤਾ ਗਿਆ। ਜਦੋਂ ਉਹ ਲੜਕੀ ਦਾ ਮੈਡੀਕਲ ਕਰਵਾਉਣ ਲਈ ਉਸ ਨੂੰ ਸਿਵਲ ਹਸਪਤਾਲ ਫਿਲੌਰ ਲੈ ਕੇ ਪੁੱਜੇ ਤਾਂ ਲੜਕੀ ਨੇ ਡਾਕਟਰਾਂ ਦੀ ਮੌਜੂਦਗੀ ਵਿਚ ਇਹ ਕਹਿ ਕੇ ਮੈਡੀਕਲ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਕਿ ਜਦੋਂ ਉਸ ਨਾਲ ਕੁਝ ਗਲਤ ਹੋਇਆ ਹੀ ਨਹੀਂ ਤਾਂ ਉਹ ਮੈਡੀਕਲ ਕਿਉਂ ਕਰਵਾਵੇ, ਜਿਸ ’ਤੇ ਲੜਕੀ ਨੂੰ ਨਾਰੀ ਨਿਕੇਤਨ ਛੱਡ ਦਿੱਤਾ ਗਿਆ।
ਪਰਿਵਾਰ ਨੇ ਅਦਾਲਤ ਤੋਂ ਆਪਣੀ ਲੜਕੀ ਦਾ ਦੋਬਾਰਾ ਮੈਡੀਕਲ ਕਰਵਾਉਣ ਦੇ ਲਏ ਸਨ ਹੁਕਮ
ਮਹਿਲਾ ਥਾਣੇਦਾਰ ਅਮਨਦੀਪ ਕੌਰ ਨੇ ਦੱਸਿਆ ਕਿ ਲੜਕੀ ਦੇ ਮਾਤਾ-ਪਿਤਾ ਨੇ ਆਪਣੇ ਨਾਬਾਲਗ ਲੜਕੀ ਦਾ ਦੁਬਾਰਾ ਮੈਡੀਕਲ ਕਰਵਾਉਣ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਦਿੱਤੀ। ਅਦਾਲਤ ਦੇ ਹੁਕਮਾਂ ’ਤੇ ਉਹ ਵੀਰਵਾਰ ਲੜਕੀ ਦਾ ਮੈਡੀਕਲ ਕਰਵਾਉਣ ਨਾਰੀ ਨਿਕੇਤਨ ਤੋਂ ਸਿਵਲ ਹਸਪਤਾਲ ਜਲੰਧਰ ਲੈ ਕੇ ਪਹੁੰਚੇ ਸਨ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋਸਤ ਨੂੰ ਮਾਰ ਮਾਪਿਆਂ ਨੂੰ ਕੀਤਾ ਫੋਨ, ਲੈ ਜਾਓ ਚੱਕ ਕੇ...
ਮੈਡੀਕਲ ਕਰਵਾਉਣ ਤੋਂ ਮਨ੍ਹਾ ਕਰਨ ’ਤੇ ਭੜਕੇ ਮਾਤਾ-ਪਿਤਾ ਨੇ ਹਸਪਤਾਲ ’ਚ ਹੀ ਆਪਣੀ ਲੜਕੀ ’ਤੇ ਕਰ ਦਿੱਤਾ ਹਮਲਾ
ਥਾਣੇਦਾਰ ਅਮਨਦੀਪ ਕੌਰ ਅਤੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਜਿਵੇਂ ਹੀ ਉਹ ਨਾਬਾਲਗ ਲੜਕੀ ਨੂੰ ਲੈ ਕੇ ਸਿਵਲ ਹਸਪਤਾਲ ਜਲੰਧਰ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਹੀ ਲੜਕੀ ਦੇ ਮਾਤਾ-ਪਿਤਾ ਆਪਣੇ ਸਾਥੀਆਂ ਨਾਲ ਖੜ੍ਹੇ ਸਨ। ਆਪਣੀ ਧੀ ਨੂੰ ਵੇਖਦੇ ਹੀ ਉਨ੍ਹਾਂ ਪਹਿਲਾਂ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ। ਜਦੋਂ ਉਹ ਲੜਕੀ ਨੂੰ ਲੈ ਕੇ ਡਾਕਟਰ ਕੋਲ ਗਏ ਤਾਂ ਨਾਬਾਲਗਾ ਨੇ ਫਿਰ ਤੋਂ ਦੁਹਰਾਅ ਦਿੱਤਾ ਕਿ ਜਦੋਂ ਉਸ ਨਾਲ ਕੁਝ ਗਲਤ ਹੋਇਆ ਹੀ ਨਹੀਂ ਤਾਂ ਉਹ ਆਪਣਾ ਮੈਡੀਕਲ ਕਿਸੇ ਕੀਮਤ ’ਤੇ ਨਹੀਂ ਕਰਵਾਏਗੀ। ਇਹ ਗੱਲ ਸੁਣਦੇ ਹੀ ਉਸ ਦੇ ਮਾਤਾ-ਪਿਤਾ ਭੜਕ ਗਏ ਅਤੇ ਉਨ੍ਹਾਂ ਲੜਕੀ ’ਤੇ ਹਮਲਾ ਕਰ ਦਿੱਤਾ। ਨਾਬਾਲਗਾ ਨੂੰ ਬਚਾਉਣ ਲਈ ਜਿਵੇਂ ਹੀ ਮਹਿਲਾ ਥਾਣੇਦਾਰ ਆਈ ਤਾਂ ਉਨ੍ਹਾਂ ਉਸ ’ਤੇ ਵੀ ਹਮਲਾ ਕਰ ਦਿੱਤਾ ਅਤੇ ਉਸ ਦੀ ਵਰਦੀ ਪਾੜ ਦਿੱਤੀ। ਕਿਸੇ ਤਰ੍ਹਾਂ ਪੁਲਸ ਨਾਬਾਲਗਾ ਨੂੰ ਬਚਾ ਕੇ ਸੁਰੱਖਿਅਤ ਉਥੋਂ ਨਿਕਲਣ ਵਿਚ ਕਾਮਯਾਬ ਹੋਈ। ਘਟਨਾ ਤੋਂ ਬਾਅਦ ਲੜਕੀ ਦੇ ਮਾਤਾ-ਪਿਤਾ ਫ਼ਰਾਰ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ :ਬਦਲਣ ਲੱਗਾ ਪੰਜਾਬ ਦਾ ਮੌਸਮ, ਅਗਲੇ 5 ਦਿਨਾਂ ਲਈ ਵਿਭਾਗ ਨੇ ਕਰ 'ਤੀ ਵੱਡੀ ਭਵਿੱਖਬਾਣੀ
ਲੜਕੇ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ, ਕਿਹਾ-ਪਹਿਲਾਂ ਵੀ ਲੜਕੀ ਨੂੰ ਭਜਾਉਣ ਦੇ ਦੋਸ਼ ’ਚ ਉਸ ਤੋਂ ਲੈ ਚੁੱਕੇ ਹਨ 5 ਲੱਖ ਰੁਪਏ
ਦੂਜੇ ਪਾਸੇ ਨਾਬਾਲਗ ਲੜਕੇ ਦੇ ਪਿਤਾ ਨੇ ਕਿਹਾ ਕਿ ਦੋਵੇਂ ਨਾਬਾਲਗ ਬੱਚੇ ਇਕੱਠੇ ਇਕ ਹੀ ਸਕੂਲ ਵਿਚ ਪੜ੍ਹਦੇ ਸਨ। ਇਕ ਸਾਲ ਪਹਿਲਾਂ ਲੜਕੀ ਦੇ ਪਿਤਾ ਨੇ ਪੁਲਸ ਨੂੰ ਲੜਕੇ ਵਿਰੁੱਧ ਆਪਣੀ ਲੜਕੀ ਨੂੰ ਭਜਾ ਕੇ ਲਿਜਾਣ ਦੀ ਸ਼ਿਕਾਇਤ ਦਿੱਤੀ ਸੀ ਪਰ 3 ਘੰਟੇ ਬਾਅਦ ਹੀ ਦੋਵੇਂ ਬੱਚੇ ਮਿਲ ਗਏ ਸਨ। ਉਸ ਤੋਂ ਬਾਅਦ ਲੜਕੀ ਦੇ ਮਾਤਾ-ਪਿਤਾ ਨੇ ਉਨ੍ਹਾਂ ਨੂੰ ਧਮਕਾਇਆ ਕਿ ਜੇਕਰ ਉਹ ਆਪਣੇ ਬੱਚੇ ਨੂੰ ਜੇਲ ਜਾਣ ਤੋਂ ਬਚਾਉਣਾ ਚਾਹੁੰਦੇ ਹਨ ਤਾਂ ਬਦਲੇ ਵਿਚ ਉਹ ਉਨ੍ਹਾਂ ਨੂੰ 5 ਲੱਖ ਰੁਪਏ ਦੇਣ। ਆਪਣੇ ਨਾਬਾਲਗ ਬੇਟੇ ਨੂੰ ਬਚਾਉਣ ਖਾਤਿਰ ਉਨ੍ਹਾਂ ਨੇ 3 ਕਿਸ਼ਤਾਂ ਵਿਚ ਉਨ੍ਹਾਂ ਨੂੰ 5 ਲੱਖ ਰੁਪਏ ਦਿੱਤੇ, ਜਿਸ ਦੀ ਉਨ੍ਹਾਂ ਕੋਲ 5 ਲੱਖ ਰੁਪਏ ਦੇਣ ਦੀ ਵੀਡੀਓ ਤੇ ਆਡੀਓ ਦੋਵੇਂ ਮੌਜੂਦ ਹਨ। ਹੁਣ ਫਿਰ ਤੋਂ ਉਨ੍ਹਾਂ ਨੂੰ ਧਮਕਾਇਆ ਜਾ ਰਿਹਾ ਸੀ ਅਤੇ ਪਹਿਲਾਂ ਤੋਂ ਵੱਧ ਰੁਪਿਆਂ ਦੀ ਮੰਗ ਕੀਤੀ ਜਾ ਰਹੀ ਸੀ, ਜਿਹੜੇ ਦੇਣ ਵਿਚ ਉਹ ਅਸਮਰੱਥ ਸਨ। ਉਨ੍ਹਾਂ ਮੁਕੱਦਮਾ ਦਰਜ ਕਰਵਾ ਕੇ ਉਨ੍ਹਾਂ ਦੇ ਨਾਬਾਲਗ ਬੱਚੇ ਨੂੰ ਬੱਚਿਆਂ ਦੀ ਜੇਲ ਵਿਚ ਭਿਜਵਾ ਦਿੱਤਾ। ਪੁਲਸ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਹੋਈ ਹੈ, ਜਿਸ ਦੀ ਉਹ ਜਾਂਚ ਕਰ ਰਹੇ ਹਨ ਅਤੇ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਵਿਚ ਜਿਹੜਾ ਵੀ ਮੁਲਜ਼ਮ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਮੋਬਾਇਲ ਕੰਪਨੀ ਦਾ ਟਾਵਰ ਲਾਉਂਦੇ ਵਾਪਰਿਆ ਵੱਡਾ ਹਾਦਸਾ, ਮੁਲਾਜ਼ਮ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ 'ਚ ਨਿਕਲੀਆਂ ਭਰਤੀਆਂ, 10ਵੀਂ-12ਵੀਂ ਪਾਸ ਕਰਨ ਅਪਲਾਈ
NEXT STORY