ਅੰਮ੍ਰਿਤਸਰ (ਸਰਬਜੀਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੰਜਾਬ ਦੇ ਹੀ ਨਹੀਂ ਸਗੋਂ ਦੇਸ਼-ਵਿਦੇਸ਼ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਹੈ। ਗੁਰਦੁਆਰਾ ਸਾਹਿਬ ਦੇ ਬਾਹਰ ਦੁਕਾਨਾਂ ’ਤੇ ਵਿਕਣ ਵਾਲੇ ਰੁਮਾਲਾ ਸਾਹਿਬ ’ਤੇ ਗੁਰਬਾਣੀ ਦੀਆਂ ਤੁੱਕਾਂ ਅਤੇ ਖੰਡੇ ਦੇ ਨਿਸ਼ਾਨ ਬਣੇ ਹੋਏ ਹਨ, ਜਿਨ੍ਹਾਂ ਦੀ ਆਈ ਹੋਈ ਸੰਗਤ ਵਲੋਂ ਵੱਡੇ ਪੱਧਰ ’ਤੇ ਬੇਅਦਬੀ ਕੀਤੀ ਜਾ ਰਹੀ ਹੈ। ਰੁਮਾਲਾ ਸਾਹਿਬ ਦੀ ਹੋ ਰਹੀ ਬੇਅਦਬੀ ਦਾ ਮਾਮਲਾ ਕਈ ਵਾਰ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਆਇਆ। ਇਸੇ ਕਰਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਗੁਰਬਾਣੀ ਅਤੇ ਇਤਿਹਾਸਕ ਚਿੰਨ ਵਾਲੇ ਰੁਮਾਲਾ ਸਾਹਿਬ ਦੀ ਵਰਤੋਂ ’ਤੇ ਰੋਕ ਲਾਉਣ ਦੇ ਆਦੇਸ਼ ਦਿੱਤੇ ਗਏ।
ਪੜ੍ਹੋ ਇਹ ਵੀ ਖ਼ਬਰ: ਅਦਾਲਤ ਦੇ ਫ਼ੈਸਲੇ ਤੋਂ ਨਾਖ਼ੁਸ਼ ਮੁਲਜਮ ਨੇ ਆਪਣੀ ਪਤਨੀ, ਸੱਸ, 3 ਰਿਸ਼ਤੇਦਾਰਾਂ ਦਾ ਗੋਲੀ ਮਾਰ ਕੀਤਾ ਕਤਲ
ਸਿੰਘ ਸਾਹਿਬ ਅਨੁਸਾਰ ਆਦੇਸ਼ਾਂ ਦੇ ਬਾਵਜੂਦ ਜੇਕਰ ਕੋਈ ਰੁਮਾਲਾ ਸਾਹਿਬ ਦੀ ਬੇਅਦਬੀ ਕਰਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਰੋਕ ਲਗਾਉਣ ਦੇ ਬਾਵਜੂਦ ਧਾਰਮਿਕ ਰੁਮਾਲਾ ਸਾਹਿਬ ਦੀ ਅੱਜ ਵੀ ਧੜੱਲੇ ਨਾਲ ਵਿਕਰੀ ਹੋ ਰਹੀ ਹੈ। ਇਸ ਤਰ੍ਹਾਂ ਇਹ ਲੋਕ ਸੰਸਾਰ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ
ਇਸ ਸੰਬਧੀ ਗਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਾਨੂੰ ਸਮੇਂ-ਸਮੇਂ ’ਤੇ ਇਸ ਸੰਬਧੀ ਜਾਣਕਾਰੀ ਮਿਲ ਰਹੀ ਹੈ। ਅਸੀਂ ਇਨ੍ਹਾਂ ਰੁਮਾਲਾ ਨੂੰ ਬਣਾਉਣ ਵਾਲੀਆਂ ਕੰਪਨੀਆਂ ਅਤੇ ਵੇਚਣ ਵਾਲੇ ਦੁਕਾਨਦਾਰਾਂ ਨੂੰ ਕਈ ਵਾਰ ਤਾੜੀਆਂ ਹੈ। ਇਸ ਦੇ ਬਾਵਜੂਦ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਅਸੀਂ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਾਂਗੇ।
ਪੜ੍ਹੋ ਇਹ ਵੀ ਖ਼ਬਰ: ਉਪ ਰਾਸ਼ਟਰਪਤੀ ਦੀ ਦੌੜ ’ਚੋਂ ਕੈਪਟਨ ਅਮਰਿੰਦਰ ਸਿੰਘ ਬਾਹਰ, ‘ਨਹਾਤੀ -ਧੋਤੀ ਰਹਿ ਗਈ ਤੇ...’
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨੇ ਨਹੀਂ ਮਿਲਣਗੇ ਮੂਸਾ ਪਿੰਡ, ਪ੍ਰਸ਼ੰਸਕਾਂ ਨੂੰ ਕੀਤੀ ਇਹ ਅਪੀਲ
NEXT STORY