ਬਰਨਾਲਾ (ਪੁਨੀਤ) : ਬਰਨਾਲਾ ਸ਼ਹਿਰ 'ਚ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ, ਡੀਜ਼ਲ ਤੇ ਐੱਲ.ਪੀ.ਜੀ. ਗੈਸ ਦੀ ਕਿੱਲਤ ਨੂੰ ਲੈ ਕੇ ਫੈਲੀਆਂ ਅਫਵਾਹਾਂ ਕਾਰਨ ਲੋਕਾਂ ਵਿੱਚ ਭਾਰੀ ਘਬਰਾਹਟ ਦੇਖਣ ਨੂੰ ਮਿਲ ਰਹੀ ਹੈ। ਅਫਵਾਹਾਂ ਕਾਰਨ ਪੈਟਰੋਲ ਪੰਪਾਂ 'ਤੇ ਤੇਲ ਸਟੋਰ ਕਰਨ ਵਾਲਿਆਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ, ਜਦਕਿ ਜ਼ਮੀਨੀ ਹਕੀਕਤ ਇਹ ਹੈ ਕਿ ਸ਼ਹਿਰ ਵਿੱਚ ਤੇਲ ਦੀ ਕੋਈ ਕਮੀ ਨਹੀਂ ਹੈ।
ਸੂਤਰਾਂ ਅਨੁਸਾਰ, ਲੋਕਾਂ 'ਚ ਅਫਵਾਹ ਫੈਲੀ ਹੋਈ ਹੈ ਕਿ ਸਟਾਕ ਸਿਰਫ 20 ਜਾਂ 60 ਦਿਨਾਂ ਦਾ ਬਾਕੀ ਹੈ, ਜਿਸ ਕਾਰਨ ਲੋਕ ਵੱਡੀ ਮਾਤਰਾ ਵਿੱਚ ਤੇਲ ਸਟੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਪੈਟਰੋਲ ਪੰਪ ਮਾਲਕਾਂ ਅਤੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਸਟਾਕ ਦੀ ਕੋਈ ਘਾਟ ਨਹੀਂ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਤੇਲ ਦੇ ਟੈਂਕਰ ਆ ਰਹੇ ਹਨ। ਪੰਪ ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਹੈ ਕਿ ਸਪਲਾਈ ਨੂੰ ਸੁਚਾਰੂ ਰੱਖਣ ਲਈ ਫਿਲਹਾਲ ਕਿਸੇ ਵੀ ਗੱਡੀ ਨੂੰ 200 ਲੀਟਰ ਤੋਂ ਵੱਧ ਜਾਂ ਪੂਰਾ ਟੈਂਕ ਤੇਲ ਨਹੀਂ ਦਿੱਤਾ ਜਾ ਰਿਹਾ। ਇਸ ਦੇ ਨਾਲ ਹੀ ਐੱਲ.ਪੀ.ਜੀ. ਗੈਸ ਦੀ ਸਪਲਾਈ ਵੀ ਆਮ ਵਾਂਗ ਜਾਰੀ ਹੈ।

ਬਰਨਾਲਾ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ 'ਤੇ ਵਿਸ਼ਵਾਸ ਕਰਕੇ ਪੈਨਿਕ ਖਰੀਦਦਾਰੀ ਨਾ ਕਰਨ। ਉਨ੍ਹਾਂ ਦੱਸਿਆ ਕਿ ਪੈਟਰੋਲ ਅਤੇ ਡੀਜ਼ਲ ਪੂਰੀ ਮਾਤਰਾ ਵਿੱਚ ਉਪਲਬਧ ਹੈ ਅਤੇ ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਡੀ.ਸੀ. ਨੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਤੇਲ ਦੀ ਕਾਲਾਬਾਜ਼ਾਰੀ ਕਰਦਾ ਫੜਿਆ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦੇਣ ਲਈ ਪੈਟਰੋਲ 'ਤੇ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪਏ ਅਤੇ ਡੀਜ਼ਲ 'ਤੇ 10 ਰੁਪਏ ਤੋਂ ਘਟਾ ਕੇ 0 ਰੁਪਏ ਕਰ ਦਿੱਤੀ ਹੈ ਤਾਂ ਜੋ ਕੀਮਤਾਂ ਵਿੱਚ ਸਥਿਰਤਾ ਬਣੀ ਰਹੇ। ਪ੍ਰਸ਼ਾਸਨ ਨੇ ਲੋਕਾਂ ਨੂੰ ਕਿਹਾ ਹੈ ਕਿ ਜੇਕਰ ਕੋਈ ਵਿਅਕਤੀ ਅਫਵਾਹਾਂ ਫੈਲਾਉਂਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਜਾਵੇ। ਪੈਟਰੋਲ ਪੰਪ ਮਾਲਕਾਂ ਜਿਵੇਂ ਸੁਮੇਸ਼ ਬਾਂਸਲ ਅਤੇ ਰਾਜੇਸ਼ (ਮੈਨੇਜਰ) ਨੇ ਵੀ ਪੁਸ਼ਟੀ ਕੀਤੀ ਹੈ ਕਿ ਤੇਲ ਦੀ ਸਪਲਾਈ ਨਿਰੰਤਰ ਜਾਰੀ ਹੈ ਅਤੇ ਘਬਰਾਉਣ ਦੀ ਲੋੜ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 8 ਘੰਟੇ ਲੰਬਾ Power Cut
NEXT STORY