ਤਰਨਤਾਰਨ, (ਰਮਨ ਚਾਵਲਾ) : ਅੰਮ੍ਰਿਤਸਰ ਦੇ ਦਿਹਾਤੀ ਇਲਾਕੇ ’ਚ ਪੰਜਾਬ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰ ਦੌਰਾਨ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜੌੜਾ ਨਿਵਾਸੀ ਜਗਰੂਪ ਸਿੰਘ ਉਰਫ ਰੂਪਾ ਸਣੇ 2 ਗੈਂਗਸਟਰਾਂ ਦੀ ਮੌਤ ਹੋ ਗਈ। ਇਹ ਦੋਵੇਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਹੱਤਿਆ ਕਰਨ ਵਾਲੇ ਸ਼ਾਰਪ ਸ਼ੂਟਰ ਸਨ। ਇਸ ਐਨਕਾਊਂਟਰ ਤੋਂ ਬਾਅਦ ਰੂਪਾ ਦੇ ਮਾਂ-ਬਾਪ ਵੱਲੋਂ ਉਸ ਦੀ ਲਾਸ਼ ਲੈਣ ਸਬੰਧੀ ਕੋਈ ਖਾਸ ਉਤਸੁਕਤਾ ਨਹੀਂ ਵਿਖਾਈ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਰੂਪਾ ਨੂੰ ਉਸ ਦੀ ਕੀਤੀ ਗਲਤੀ ਦੀ ਸਜ਼ਾ ਮਿਲ ਗਈ ਹੈ। ਰੂਪਾ ਦੀ ਮਾਂ ਨੇ ਕਿਹਾ ਕਿ ਅੱਜ ਸਿੱਧੂ ਮੂਸੇਵਾਲਾ ਦੀ ਮਾਂ ਵਿਲਕਦੀ ਹੈ, ਰੂਪਾ ਨੂੰ ਮਾਰਨ ਤੋਂ ਬਾਅਦ ਉਸ ਨੂੰ ਇਨਸਾਫ਼ ਮਿਲ ਗਿਆ ਹੋਵੇਗਾ। ਮੁਲਜ਼ਮ ਰੂਪਾ ਦੇ ਖ਼ਿਲਾਫ਼ ਕੁਲ 9 ਅਪਰਾਧਿਕ ਮਾਮਲੇ ਦਰਜ ਹਨ, ਜਿਸ ਨੂੰ ਪਰਿਵਾਰ ਵੱਲੋਂ 4 ਸਾਲ ਪਹਿਲਾਂ ਬੇਦਖਲ ਕੀਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ : ਸਿਮਰਜੀਤ ਬੈਂਸ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਭਰਾ ਨੇ ਪ੍ਰੈੱਸ ਕਾਨਫਰੰਸ ਕਰ ਦੱਸੀ ਇਕ-ਇਕ ਗੱਲ
ਇਸ ਸਬੰਧੀ ਗੱਲਬਾਤ ਕਰਦਿਆਂ ਰੂਪਾ ਦੀ ਮਾਂ ਪਲਵਿੰਦਰ ਕੌਰ ਜਿਸ ਨੂੰ ਆਪਣੇ ਪੁੱਤ ਦੀ ਮੌਤ ਦਾ ਕੋਈ ਦੁੱਖ ਨਹੀਂ ਸੀ, ਨੇ ਦੱਸਿਆ ਕਿ ਰੂਪਾ ਨੂੰ ਕਰੀਬ 4 ਸਾਲ ਪਹਿਲਾਂ ਉਸ ਦੀਆਂ ਮਾੜੀਆਂ ਹਰਕਤਾਂ ਕਾਰਨ ਬੇਦਖਲ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਦਾ ਉਸ ਨਾਲ ਕੋਈ ਵਾਸਤਾ ਨਹੀਂ ਰਿਹਾ। ਮਾਂ ਨੇ ਕਿਹਾ ਕਿ ਜਗਰੂਪ ਉਸ ਨਾਲ ਵੀ ਕੁੱਟਮਾਰ ਕਰਦਾ ਸੀ, ਜੋ ਮਾੜੀ ਸੰਗਤ ’ਚ ਪੈਣ ਕਾਰਨ ਨਸ਼ੇ ਅਤੇ ਚੋਰੀ ਕਰਨ ਦਾ ਆਦੀ ਹੋ ਚੁੱਕਾ ਸੀ। ਉਨ੍ਹਾਂ ਦੱਸਿਆ ਕਿ ਜੇ ਜਗਰੂਪ ਸਿੰਘ ਦੀ ਲਾਸ਼ ਉਨ੍ਹਾਂ ਨੂੰ ਸੌਂਪੀ ਜਾਵੇਗੀ ਤਾਂ ਠੀਕ ਹੈ, ਨਹੀਂ ਤਾਂ ਕੋਈ ਗੱਲ ਨਹੀਂ।
ਇਹ ਵੀ ਪੜ੍ਹੋ : ਬਿਸ਼ਨੋਈ ਗਰੁੱਪ ਦੇ ਸ਼ੂਟਰ ਮਨਪ੍ਰੀਤ ਮਨੂੰ ਦੇ ਇਨਕਾਊਂਟਰ 'ਚ ਮਾਰੇ ਜਾਣ 'ਤੇ ਕੁੱਸਾ ਪਿੰਡ ਆਇਆ ਫਿਰ ਚਰਚਾ 'ਚ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਿਮਰਜੀਤ ਬੈਂਸ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਭਰਾ ਨੇ ਪ੍ਰੈੱਸ ਕਾਨਫਰੰਸ ਕਰ ਦੱਸੀ ਇਕ-ਇਕ ਗੱਲ
NEXT STORY