ਰੂਪਨਗਰ (ਵਿਜੇ ਸ਼ਰਮਾ, ਸੱਜਣ ਸੈਣੀ)—ਐੱਸ.ਡੀ.ਐੱਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਨੇ ਰੂਪਨਗਰ ਬਾਈਪਾਸ ਰੋਡ 'ਤੇ ਅਚਨਚੇਤ ਚੈਕਿੰਗ ਕੀਤੀ ਅਤੇ ਪਰਾਲੀ ਸਾੜਣ ਵਾਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਸਬੰਧੀ ਸਖਤ ਹਦਾਇਤਾਂ ਦਿੰਦੇ ਹੋਏ ਸਬੰਧਤ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਚਲਾਨ ਕਰਨ ਸਬੰਧੀ ਨਿਰਦੇਸ਼ ਦਿੱਤੇ।
ਇਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਐੱਮ. ਹਰਜੋਤ ਕੌਰ ਨੇ ਦੱਸਿਆ ਕਿ ਹੁਣ ਤੱਕ ਪਰਾਲੀ ਸਾੜਣ ਸਬੰਧੀ 7 ਕਿਸਾਨਾਂ ਨੂੰ 22 ਹਜ਼ਾਰ 500 ਰੁਪਏ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪਰਾਲੀ ਨੂੰ ਅੱਗ ਲਾਉਣ ਸਬੰਧੀ 16 ਘਟਨਾਵਾਂ ਸਬੰਧੀ ਸੂਚਨਾਵਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਵਿਚੋਂ 7 ਕਿਸਾਨਾਂ ਦੇ ਚਲਾਨ ਕੀਤੇ ਗਏ ਹਨ ਅਤੇ ਬਾਕੀ 9 ਕਿਸਾਨਾਂ ਦੀ ਜ਼ਮੀਨ ਦੀ ਪਛਾਣ ਕਰਨ ਲਈ ਪਟਵਾਰੀ ਅਤੇ ਸਬੰਧਤ ਕਰਮਚਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਲਗਾਤਾਰ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਹੈ। ਇਸ ਲਈ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਕਿ ਜੇਕਰ ਉਹ ਪਰਾਲੀ ਨੂੰ ਅੱਗ ਲਾਉਣਗੇ ਤਾਂ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ, ਪਰਾਲੀ ਨੂੰ ਅੱਗ ਲਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਜਾ ਰਿਹਾ ਉੱਥੇ ਸਾਡੀ ਸਿਹਤ 'ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਇਸ ਮੌਕੇ ਤਹਿਸੀਲਦਾਰ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।
ਸੁਲਤਾਨਪੁਰ ਲੋਧੀ 'ਚ ਪ੍ਰਕਾਸ਼ ਪੁਰਬ ਕਾਰਨ ਸਕੂਲਾਂ 'ਚ 15 ਤੱਕ ਛੁੱਟੀਆਂ ਦਾ ਐਲਾਨ
NEXT STORY