ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ) - ਦਿਹਾਤੀ ਮਜ਼ਦੂਰ ਸਭਾ ਪੰਜਾਬ ਦੱਬੇ ਕੁੱਚਲੇ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰ ਰਹੀ ਹੈ ਅਤੇ ਗਰੀਬ, ਬੇਸਹਾਰਾ ਅਤੇ ਲਾਚਾਰ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਸਰਕਾਰ ਦੇ ਬੋਲੇ ਕੰਨਾਂ ਤੱਕ ਆਪਣੀ ਆਵਾਜ਼ ਬੁਲੰਦ ਕਰਦੀ ਆ ਰਹੀ ਹੈ। ਇਹ ਪ੍ਰਗਟਾਵਾ ਪਿੰਡ ਜਗਤਪੁਰਾ ਸਥਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲਾ ਜਨਰਲ ਸਕੱਤਰ ਕਾਮਰੇਡ ਜਸਪਾਲ ਸਿੰਘ ਢਿੱਲੋਂ ਨੇ ਪਿੰਡ ਵਾਸੀਆਂ ਦੀ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਜਮਹੂਰੀ ਕਿਸਾਨ ਸਭਾ ਦੇ ਆਗੂ ਜਸਬੀਰ ਸਿੰਘ ਗੰਡੀਵਿੰਡ ਮੌਜ਼ੂਦ ਸਨ। ਆਗੂਆਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੀ ਕਰੜੇ ਸ਼ਬਦਾਂ 'ਚ ਅਲੋਚਣਾ ਕਰਦਿਆਂ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਂਨ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਜੋ ਵਾਅਦੇ ਕੀਤੇ ਸਨ, ਤੋਂ ਭੱਜ ਰਹੀ ਹੈ, ਜਿਸ ਸਬੰਧੀ ਲੋਕਾਂ ਨੂੰ ਲਾਮਬੱਧ ਕਰਨ ਲਈ ਦਿਹਾਤੀ ਮਜ਼ਦੂਰ ਸਭਾ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਪਿੰਡਾਂ ਅੰਦਰ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਦੀ 11 ਮਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਦਾ ਪ੍ਰਧਾਨ ਬਲਜਿੰਦਰ ਸਿੰਘ ਨੂੰ ਚੁਣਦਿਆਂ ਪ੍ਰੇਮ ਸਿੰਘ, ਰਿਸ਼ੀ ਸਿੰਘ, ਜਤਿੰਦਰ ਸਿੰਘ ਆਦਿ ਮੈਂਬਰ ਚੁਣੇ ਗਏ। ਇਸ ਸਮੇਂ ਜਰਨੈਲ ਸਿੰਘ ਰਸੂਲਪੁਰ, ਗੁਰਵੇਲ ਸਿੰਘ ਚੀਮਾ ਸਮੇਤ ਕਮੇਟੀ ਦੇ ਹੋਰ ਆਗੂ ਹਾਜ਼ਰ ਸਨ।
ਕੇਂਦਰ ਅਤੇ ਪੰਜਾਬ ਸਰਕਾਰ ਨੇ ਆਪਣਾ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ : ਕਿਸਾਨ ਆਗੂ
NEXT STORY