ਗੁਰਦਾਸਪੁਰ, (ਵਿਨੋਦ, ਹਰਮਨਪ੍ਰੀਤ)- ਕੁਲ ਹਿੰਦ ਕਿਸਾਨ ਮਜ਼ਦੂਰ ਸਭਾ ਦੇ ਸੱਦੇ ’ਤੇ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਇਕੱਠੇ ਹੋਣ ਉਪਰੰਤ ਮੁਜ਼ਾਹਰਾ ਕਰਦਿਅਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਅਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਕਾਮਰੇਡ ਰਾਜ ਕੁਮਾਰ ਪਿੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀਅਾਂ ਜਾ ਰਹੀਆਂ ਨੀਤੀਅਾਂ ਦੇ ਸਿੱਟੇ ਵਜੋਂ ਕੇਵਲ ਕਾਰਪੋਰੇਟ ਘਰਾਣਿਆਂ ਦਾ ਵਿਕਾਸ ਹੋ ਰਿਹਾ ਹੈ ਅਤੇ ਦੱਬੇ-ਕੁਚਲੇ ਕਿਸਾਨਾਂ, ਮਜ਼ਦੂਰਾਂ ਦਾ ਨੁਕਸਾਨ ਹੋ ਰਿਹਾ ਹੈ। ਕਿਸਾਨ, ਮਜ਼ਦੂਰ ਕਰਜ਼ਾਈ ਹੋ ਕੇ ਖੁਦਕੁਸ਼ੀਅਾਂ ਕਰ ਰਹੇ ਹਨ ਤੇ ਪਡ਼੍ਹੇ-ਲਿਖੇ ਨੌਜਵਾਨ ਰੋਜ਼ਗਾਰ ਨਾ ਮਿਲਣ ਕਰ ਕੇ ਨਸ਼ਿਆਂ ਦੀ ਦਲਦਲ ’ਚ ਧੱਸਦੇ ਜਾ ਰਹੇ ਹਨ। ਪੰਜਾਬ ਵਿਚ ਕਿਸਾਨਾਂ, ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ ਕਰਨ, ਦਲਿਤਾਂ ਨੂੰ 5-5 ਮਰਲੇ ਦੇ ਰਿਹਾਇਸ਼ੀ ਪਲਾਟ ਦੇਣ, ਪੰਚਾਇਤੀ ਜ਼ਮੀਨਾਂ ’ਚੋਂ ਉਨ੍ਹਾਂ ਨੂੰ ਤੀਜਾ ਹਿੱਸਾ ਦੇਣ, ਨੌਜਵਾਨਾਂ ਨੂੰ ਰੋਜ਼ਗਾਰ ਜਾਂ ਬੇਰੋਜ਼ਗਾਰੀ ਭੱਤਾ ਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਬਜਾਏ ਸਰਕਾਰ ਵੱਲੋਂ ਉਕਤ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਕਿਸਾਨਾਂ, ਮਜ਼ਦੂਰਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਝੂਠੇ ਕੇਸਾਂ ਵਿਚ ਫਸਾਇਆ ਜਾ ਰਿਹਾ ਹੈ ਤੇ ਆਗੂਆਂ ’ਤੇ ਹਮਲੇ ਕਰਵਾਏ ਜਾ ਰਹੇ ਹਨ।
ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਪ੍ਰਧਾਨ ਮੰਤਰੀ ਦੇ ਨਾਂ ਦਿੱਤੇ ਮੰਗ-ਪੱਤਰ ਵਿਚ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਚਾਇਤੀ ਰਾਜ ਦੀ ਮਜ਼ਬੂਤੀ ਲਈ ਗ੍ਰਾਮ ਸਭਾਵਾਂ ਦੇ ਅਧਿਕਾਰਾਂ ਨੂੰ ਮਾਨਤਾ ਦਿੰਦੇ ਹੋਏ ਝਾਰਖੰਡ, ਉਡ਼ੀਸਾ, ਛੱਤੀਸਗਡ਼੍ਹ ਵਿਖੇ ਪੱਥਰਗਡ਼ੀ ਖੇਤਰ ’ਚ ਆਦੀ ਵਾਸੀਆਂ ਉਪਰ ਕੀਤੇ ਜਾ ਰਹੇ ਜਬਰ ਨੂੰ ਬੰਦ ਕੀਤਾ ਜਾਵੇ, ਦਲਿਤਾਂ ਨੂੰ ਪੰਜਾਬ ’ਚ ਪੰਚਾਇਤੀ ਜ਼ਮੀਨਾਂ ’ਚੋਂ ਤੀਜਾ ਹਿੱਸਾ ਅਮਲੀ ਤੌਰ ’ਤੇ ਦਿੱਤਾ ਜਾਵੇ, ਲੋਡ਼ਵੰਦਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ, ਮਜ਼ਦੂਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਕਿਸਾਨਾਂ ਮਜ਼ਦੂਰਾਂ ਸਿਰ ਚਡ਼੍ਹੇ ਸਮੁੱਚੇ ਕਰਜ਼ੇ ਮੁਆਫ਼ ਕੀਤੇ ਜਾਣ ਅਾਦਿ।
ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਤਰਲੋਕ ਸਿੰਘ ਬਹਿਰਾਮਪੁਰ, ਚੰਨਣ ਸਿੰਘ ਦੋਰਾਂਗਲਾ, ਭਜਨ ਸਿੰਘ ਚੰਡੀਗਡ਼੍ਹ, ਪਲਵਿੰਦਰ ਸਿੰਘ, ਜਸਬੀਰ ਸਿੰਘ ਕਠਿਆਲੀ, ਜਰਨੈਲ ਸਿੰਘ ਝਬਕਰਾ, ਮਾਸਟਰ ਪ੍ਰੇਮ ਕੁਮਾਰ ਖੋਜੇਪੁਰ ਆਦਿ ਹਾਜ਼ਰ ਸਨ।
ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ
NEXT STORY