ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਐੱਸ. ਡੀ. ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਅੱਜ ਸਾਂਝ ਫਾਊਂਡੇਸ਼ਨ ਅਤੇ ਗਲੋਬਲ ਸਿੱਖ ਸੰਸਥਾ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਇਨ੍ਹਾਂ ਸੰਸਥਾਵਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਹੜ੍ਹਾਂ ਦੇ ਸੰਕਟ ਦੌਰਾਨ ਆਪਣੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਜਸਪਿੰਦਰ ਸਿੰਘ, ਆਈ. ਏ. ਐੱਸ. ਨੇ ਕਿਹਾ ਕਿ ਇਨ੍ਹਾਂ ਸੰਸਥਾਵਾਂ ਨੂੰ ਜਿਹੜੀ ਵੀ ਲੋੜ ਹੋਵੇਗੀ, ਪ੍ਰਸ਼ਾਸਨ ਵੱਲੋਂ ਪੂਰੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੁਧਿਆਣਾ ਦੇ ਕਈ ਮਸ਼ਹੂਰ ਲੋਕਾਂ ਦੇ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਨੇ ਕੀਤੀ ਛਾਪੇਮਾਰੀ
ਇਸ ਦੌਰਾਨ ਇਨ੍ਹਾਂ ਸੰਸਥਾਵਾਂ ਨੇ ਕਿਹਾ ਕਿ ਉਹ ਰਾਵੀ ਦਰਿਆ ਦੀ ਧੁੱਸੀ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਹੜ੍ਹ ਪ੍ਰਭਾਵਿਤ 10 ਪਿੰਡਾਂ ਨੂੰ ਗੋਦ ਲੈਣ ਲਈ ਤਿਆਰ ਹਨ। ਇਸ ਮੌਕੇ ਐੱਸ. ਡੀ. ਐੱਮ. ਨੇ ਇਸ ਨੇਕ ਕਾਰਜ ਲਈ ਸਾਂਝ ਫਾਊਂਡੇਸ਼ਨ ਅਤੇ ਗਲੋਬਲ ਸਿੱਖ ਸੰਸਥਾ ਦੇ ਨੁਮਾਇੰਦਿਆਂ ਦਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਧੰਨਵਾਦ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੇ ਕਈ ਮਸ਼ਹੂਰ ਲੋਕਾਂ ਦੇ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਨੇ ਕੀਤੀ ਛਾਪੇਮਾਰੀ
NEXT STORY