ਸੁਲਤਾਨਪੁਰ ਲੋਧੀ, (ਧੀਰ)- ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦੀ ਇਕ ਅਹਿਮ ਮੀਟਿੰਗ ਪੰਜਾਬ ਪ੍ਰਧਾਨ ਗੁਰਜੋਤ ਸਿੰਘ ਸਹੋਤਾ ਦੀ ਪ੍ਰਧਾਨਗੀ ਹੇਠ ਆਤਮਾ ਸਿੰਘ ਪਾਰਕ ’ਚ ਹੋਈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਨਾਲ ਹੋ ਰਹੀਆਂ ਧੱਕੇਸ਼ਾਹੀਾਂ ਖਿਲਾਫ ਵਿਚਾਰ ਚਰਚਾ ਕੀਤੀ ਗਈ। ਸਹੋਤਾ ਨੇ ਕਿਹਾ ਕਿ ਦਲਿਤ ਹਿਤੈਸ਼ੀ ਕਹਾਉਣ ਵਾਲੀ ਕਾਂਗਰਸ ਸਰਕਾਰ ਦਲਿਤ ਵਿਰੋਧੀ ਸਾਬਿਤ ਹੋਈ ਹੈ ਤੇ ਚੋਣਾਂ ਦੌਰਾਨ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਕਾਰਨ ਦਲਿਤ ਸਮਾਜ ਵਿਚ ਹਾਹਾਕਾਰ ਮਚੀ ਪਈ ਹੈ। ਅੱਤ ਦੀ ਮਹਿੰਗਾਈ ਦੇ ਦੌਰ ’ਚ ਮੁਸ਼ਕਲ ਨਾਲ ਗੁਜ਼ਾਰਾ ਕਰ ਰਹੇ ਐੱਸ. ਸੀ. ਸਮਾਜ ਦੇ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲ ਭੇਜ ਕੇ ਉਨ੍ਹਾਂ ਨੂੰ ਸਡ਼ਕਾਂ ’ਤੇ ਆਉਣ ਲਈ ਮਜਬੂਰ ਕਰ ਦਿੱਤਾ ਹੈ। ਬਿੱਲ ਮੁਆਫੀ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ਿਆਂ ਦਾ ਨੈੱਟਵਰਕ ਅਜੇ ਵੀ ਉਸੇ ਹੀ ਤਰ੍ਹਾਂ ਚੱਲ ਰਿਹਾ ਹੈ ਇਸ ’ਚ ਕੋਈ ਕਮੀ ਨਹੀਂ ਆਈ ਤੇ ਪ੍ਰਸ਼ਾਸਨ ਅਜੇ ਵੀ ਸੁੱਤਾ ਪਿਆ ਹੈ, ਇਸਨੂੰ ਜਗਾਉਣ ਲਈ ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਤਹਿਸੀਲ ਪੱਧਰ ’ਤੇ ਸਰਕਾਰ ਖਿਲਾਫ ਧਰਨੇ ਲਾਵੇਗੀ। ਇਸ ਸਬੰਧੀ ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਨੂੰ ਮੰਗ-ਪੱਤਰ ਵੀ ਦਿੱਤਾ ਗਿਆ ਹੈ।
ਇਸ ਮੌਕੇ ਸਰਵਨ ਸਿੰਘ, ਬੀਜਾ ਦੌਦਰ ਜਨਰਲ ਸਕੱਤਰ ਪੰਜਾਬ, ਜੋਗਿੰਦਰ ਸਿੰਘ ਸਰੂਪਵਾਲ, ਬਚਨ ਸਿੰਘ, ਸਵਰਨਾ, ਬਲਵੰਤ, ਗਿਆਨ ਕੌਰ, ਜਸਵੀਰ ਕੌਰ, ਮਨਜੀਤ ਕੌਰ, ਜਸਵੰਤ ਸਿੰਘ ਆਦਿ ਹਾਜ਼ਰ ਸਨ।
ਨਸ਼ੇ ਵਾਲੇ ਪਾਊਡਰ ਸਮੇਤ ਕਾਬੂ ਕੀਤੇ ਨੌਜਵਾਨਾਂ ’ਤੋਂ ਚੋਰੀ ਦਾ ਸਾਮਾਨ ਬਰਾਮਦ
NEXT STORY