ਅੰਮ੍ਰਿਤਸਰ (ਜ. ਬ)- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕੀ ਢਾਂਚੇ 'ਚ ਅਹਿਮ ਤਬਦੀਲੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ. ਮੇਜਰ ਸਿੰਘ ਨੂੰ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ। ਅੱਜ ਉਨ੍ਹਾਂ ਨੇ ਪੂਰਨ ਗੁਰਮਤਿ ਮਰਿਆਦਾ ਅਨੁਸਾਰ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ 'ਚ ਸ਼ੁਕਰਾਨੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ।

ਮੀਡੀਆ ਨਾਲ ਗੱਲਬਾਤ ਕਰਦੇ ਮੇਜਰ ਸਿੰਘ ਨੇ ਕਿਹਾ ਕਿ ਗੁਰੂ ਰਾਮਦਾਸ ਪਾਤਸ਼ਾਹ ਦੀ ਮਿਹਰ ਸਦਕਾ ਹੀ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਵੱਲੋਂ ਪ੍ਰਗਟਾਏ ਗਏ ਭਰੋਸੇ 'ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

ਦੱਸਣਯੋਗ ਹੈ ਕਿ ਮੇਜਰ ਸਿੰਘ ਕੋਲ ਸ਼੍ਰੋਮਣੀ ਕਮੇਟੀ ਵਿੱਚ ਸੇਵਾ ਨਿਭਾਉਣ ਦਾ ਪਿਛਲੇ 30 ਸਾਲਾਂ ਦਾ ਲੰਮਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਇਸ ਤਜਰਬੇ ਦੀ ਵਰਤੋਂ ਕਰਦੇ ਦਰਬਾਰ ਸਾਹਿਬ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਪ੍ਰਬੰਧਾਂ ਨੂੰ ਹੋਰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣਗੇ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਨਿਮਰਤਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਕਾਰਜਭਾਰ ਸੰਭਾਲਣ ਵੇਲੇ ਕਈ ਉੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ! ਭਾਜਪਾ 'ਚ ਸ਼ਾਮਲ ਹੋਇਆ ਇਹ ਆਗੂ
NEXT STORY