ਫਗਵਾਡ਼ਾ, (ਹਰਜੋਤ)- ਪੁਲਸ ਪ੍ਰਸ਼ਾਸਨ ਤੇ ਸਰਬ ਨੌਜਵਾਨ ਵੱਲੋਂ ਨਸ਼ਾ ਛੁਡਾਊ ਮੁਹਿੰਮ ਤਹਿਤ ਲੋਡ਼ਵੰਦ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ’ਚ ਨਸ਼ਾ ਮੁਕਤੀ ਕੇਂਦਰ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਨਸ਼ਿਅਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਉਕਤ ਵਿਅਕਤੀ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਖੇ ਭਰਤੀ ਕਰਵਾਇਆ ਗਿਆ। ਇਸ ਮੌਕੇ ਐੱਸ. ਪੀ. ਨੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਵੀ ਕੀਤਾ। ਇਸੇ ਦੌਰਾਨ ਗੁਰੂ ਨਾਨਕ ਕਾਲਜ ਸੂਖਚੈਨਆਣਾ ਸਾਹਿਬ ਵਿਖੇ ਨਸ਼ਾ ਛੁਡਾਊ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ, ਜਿਸ ’ਚ ਕਾਲਜ ’ਚ ਪਡ਼੍ਹ ਰਹੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਅਪੀਲ ਕੀਤੀ ਕਿ ਜੇਕਰ ਕੋਈ ਨਸ਼ਾ ਵੇਚਣ ਵਾਲਾ ਵਿਅਕਤੀ ਉਨ੍ਹਾਂ ਦੇ ਧਿਆਨ ’ਚ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ।
ਇਸ ਮੌਕੇ ਡੀ. ਐੱਸ. ਪੀ. ਸੰਦੀਪ ਸਿੰਘ ਮੰਡ, ਐੱਸ. ਐੱਚ. ਓ. ਸਿਟੀ ਜਤਿੰਦਰਜੀਤ ਸਿੰਘ ਵੀ ਸ਼ਾਮਲ ਸਨ।
ਕੌਂਸਲਰ ਦੇ ਪੁੱਤਰ ਸੰਨੀ ਤੋਂ 24 ਘੰਟਿਆਂ ’ਚ ਕੁਝ ਨਹੀਂ ਉਗਲਵਾ ਸਕੀ ਪੁਲਸ
NEXT STORY