ਮੋਗਾ, (ਪਵਨ ਗਰੋਵਰ, ਗੋਪੀ ਰਾਊਕੇ)- ਐੱਸ. ਐੱਸ. ਏ. ਰਮਸਾ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਲਈ ਹੁਣ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਪਟਿਆਲਾ 'ਚ 10 ਮਾਰਚ ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੋਂ ਯਾਦ ਕਰਵਾਇਆ ਜਾ ਸਕੇ। ਇਸ ਸਬੰਧੀ ਪੰਜਾਬ ਭਰ 'ਚ ਜਥੇਬੰਦੀ ਦੇ ਆਗੂਆਂ ਨੇ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਵੀ ਤੇਜ਼ ਕਰ ਦਿੱਤਾ ਹੈ। ਜ਼ਿਲਾ ਪ੍ਰਧਾਨ ਸੁਖਜਿੰਦਰ ਸਿੰਘ, ਜ਼ਿਲਾ ਜਨਰਲ ਸਕੱਤਰ ਗੁਰਮੀਤ ਅਮੀਵਾਲਾ, ਪ੍ਰੈੱਸ ਸਕੱਤਰ ਨਵਦੀਪ ਬਾਜਵਾ ਅਤੇ ਜੱਜਪਾਲ ਸਿੰਘ ਬਾਜੇਕੇ ਨੇ ਦੱਸਿਆ ਕਿ 18 ਤੋਂ 25 ਫਰਵਰੀ ਤੱਕ ਜ਼ਿਲਾ ਪੱਧਰੀ ਐਕਸ਼ਨ ਰੈਲੀਆਂ ਕੀਤੀਆਂ ਜਾਣਗੀਆਂ। ਆਗੂਆਂ ਨੇ ਕਿਹਾ ਕਿ ਮਹਿਕਮੇ ਦੇ ਨਿਯਮਾਂ ਅਨੁਸਾਰ ਹੋਈ ਭਰਤੀ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ, ਜਦਕਿ ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਹੋਈ ਭਰਤੀ ਨੂੰ ਰੈਗੂਲਰ ਕਰਨ 'ਚ ਕੋਈ ਵੀ ਕਾਨੂੰਨੀ ਰੁਕਾਵਟ ਨਹੀਂ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਐੱਸ. ਐੱਸ. ਏ./ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ-ਅਟੈਂਡੈਂਟਾਂ ਨੂੰ ਬਿਨਾਂ ਕਿਸੇ ਸ਼ਰਤ ਸਿੱਖਿਆ ਵਿਭਾਗ 'ਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਸੰਘਰਸ਼ਾਂ ਦੌਰਾਨ ਜਥੇਬੰਦੀ 'ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ, ਰਮਸਾ ਅਧਿਆਪਕਾਂ ਦਾ ਸਾਲ 2015-16 ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ, ਉਦੋਂ ਤੱਕ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇਗਾ।
ਟੀ. ਬੀ. ਦੇ ਮਰੀਜ਼ਾਂ ਦਾ ਅੰਕੜਾ ਪ੍ਰਾਪਤ ਕਰਨ 'ਚ ਸਿਹਤ ਵਿਭਾਗ ਫੇਲ
NEXT STORY