ਗੁਰਦਾਸਪੁਰ (ਹਰਮਨ) : ਗੁਰਦਾਸਪੁਰ ਸ਼ਹਿਰ ਅਤੇ ਪੂਰੇ ਜ਼ਿਲ੍ਹੇ ਨੂੰ ਅਮਨ-ਕਾਨੂੰਨ ਦੀ ਸਥਿਤੀ ਪੱਖੋਂ ਬਿਹਤਰ ਬਣਾਉਣ ਲਈ ਯਤਨਸ਼ੀਲ ਐੱਸ. ਐੱਸ. ਪੀ. ਆਦਿੱਤਿਆ ਨੇ ਅੱਜ ਸ਼ਾਮ ਪੌਣੇ 8 ਵਜੇ ਦੇ ਕਰੀਬ ਗੁਰਦਾਸਪੁਰ ਸ਼ਹਿਰ ਦੇ ਹਨੂੰਮਾਨ ਚੌਕ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਹਨਾਂ ਨਾਲ ਪੁਲਸ ਦੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਹੇ ਪਰਮਾਤਮਾ! ਦਾਦੇ ਨੇ 8 ਸਾਲਾ ਪੋਤੀ ਨਾਲ ਕੀਤੀ ਜਬਰ-ਜਨਾਹ ਦੀ ਕੋਸ਼ਿਸ਼, ਗ੍ਰਿਫ਼ਤਾਰ
ਐੱਸ. ਐੱਸ. ਪੀ. ਨੇ ਗੁਰਦਾਸਪੁਰ ਅੰਦਰ ਸ਼ਾਮ ਵੇਲੇ ਟਰੈਫਿਕ ਵਿਵਸਥਾ ਅਤੇ ਵੱਖ-ਵੱਖ ਥਾਵਾਂ 'ਤੇ ਪੁਲਸ ਵੱਲੋਂ ਕੀਤੀ ਗਈ ਨਾਕਾਬੰਦੀ ਦੀ ਜਾਣਕਾਰੀ ਹਾਸਿਲ ਕੀਤੀ, ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਅੱਜ ਅਚਨਚੇਤ ਚੈਕਿੰਗ ਕਰਕੇ ਗੁਰਦਾਸਪੁਰ ਸ਼ਹਿਰ ਵਿੱਚ ਸ਼ਾਮ ਵੇਲੇ ਟਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਖ-ਵੱਖ ਚੌਕਾਂ ਵਿੱਚ ਤਾਇਨਾਤ ਪੁਲਸ ਦੀਆਂ ਟੀਮਾਂ ਅਤੇ ਪੀਸੀਆਰ ਮੁਲਾਜ਼ਮਾਂ ਦੀ ਮੁਸਤੈਦੀ ਨੂੰ ਵੀ ਬਾਰੀਕੀ ਨਾਲ ਚੈੱਕ ਕੀਤਾ। ਉਨ੍ਹਾਂ ਕਿਹਾ ਕਿ ਉਹਨਾਂ ਨੇ ਕਾਫੀ ਚੀਜ਼ਾਂ ਨੂੰ ਆਬਜ਼ਰਵ ਕੀਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਾਫੀ ਬਦਲਾਅ ਅਤੇ ਸੁਧਾਰ ਕੀਤੇ ਜਾਣਗੇ।
ਇਹ ਵੀ ਪੜ੍ਹੋ : ਥਾਈਲੈਂਡ ਨੇ ਬਾਰਡਰ ਦੇ 8 ਜ਼ਿਲ੍ਹਿਆਂ 'ਚ ਲਾਇਆ ਮਾਰਸ਼ਲ ਲਾਅ, ਚੀਨ ਦਾ ਵਿਚੋਲਗੀ ਪ੍ਰਸਤਾਵ ਕੀਤਾ ਰੱਦ
ਉਨ੍ਹਾਂ ਗੁਰਦਾਸਪੁਰ ਸ਼ਹਿਰ ਦੇ ਸਮੂਹ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਵਿੱਚ ਰੱਖਣ ਲਈ ਖੁਦ ਵੀ ਨਿਯਮਾਂ ਦੀ ਪਾਲਣਾ ਕਰਨ। ਉਹਨਾਂ ਕਿਹਾ ਕਿ ਜੇਕਰ ਲੋਕ ਪੁਲਸ ਦਾ ਸਹਿਯੋਗ ਕਰਨਗੇ ਤਾਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਿਹਤਰ ਬਣਾਉਣ ਅਤੇ ਆਵਾਜਾਈ ਨੂੰ ਨਿਰਵਿਘਨ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੇਗੀ। ਐੱਸ. ਐੱਸ. ਪੀ. ਨੇ ਕਿਹਾ ਕਿ ਜੇਕਰ ਕਿਸੇ ਵੀ ਜਗ੍ਹਾ ਤੇ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਗਤੀਵਿਧੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਦਰਬਾਰ ਸਾਹਿਬ ਤੋਂ ਚੁੱਕੇ ਭਿਖਾਰੀ ਬੱਚੇ ਪਿੰਗਲਵਾੜਾ ਦੇ ਚਾਈਲਡ ਕੇਅਰ ਸੈਂਟਰ ਤੋਂ ਫਰਾਰ
NEXT STORY