ਜਲੰਧਰ (ਸੋਨੂੰ)- ਦੇਸ਼ ਭਰ ਵਿੱਚ ਪੈਟਰੋਲ, ਡੀਜ਼ਲ ਅਤੇ ਸਿਲੰਡਰ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਵਧਦੀਆਂ ਕੀਮਤਾਂ ਦਾ ਅਸਰ ਟਰਾਂਸਪੋਰਟ ਅਤੇ ਛੋਟੇ ਵਪਾਰੀਆਂ ਦੋਵਾਂ 'ਤੇ ਪੈ ਰਿਹਾ ਹੈ। ਇਸੇ ਕਾਰਨ ਭਗਵਾਨ ਵਾਲਮੀਕਿ ਚੌਕ ਨੇੜੇ ਸਬਜ਼ੀ ਮੰਡੀ ਵਿਚ ਸੰਨਾਟਾ ਪਰਸਿਆ ਨਜ਼ਰ ਆਇਆ। ਮਹਿੰਗਾਈ ਨੇ ਬਾਜ਼ਾਰ ਦੀ ਭਿਆਨਕ ਸਥਿਤੀ ਪੈਦਾ ਕਰ ਦਿੱਤੀ ਹੈ, ਜਿਸ ਕਾਰਨ ਕੁਝ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ।
ਇਸ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਬਾਜ਼ਾਰ ਦੇ ਕੁਝ ਛੋਟੇ ਵਪਾਰੀ ਆਪਣੀਆਂ ਦੁਕਾਨਾਂ ਬੰਦ ਕਰਦੇ ਹੋਏ ਵਿਖਾਈ ਦੇ ਰਹੇ ਹਨ। ਸਥਿਤੀ ਬਾਰੇ ਦੱਸਦੇ ਹੋਏ ਵਿਜੇ ਚੌਧਰੀ ਨੇ ਕਿਹਾ ਕਿ ਟਰਾਂਸਪੋਰਟ ਮਹਿੰਗੀ ਹੋਣ ਕਾਰਨ ਮਹਿੰਗਾਈ ਵਧਦੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇਕ ਮਹੀਨੇ ਵਿੱਚ ਪੰਜਵੀਂ ਵਾਰ ਵਧੀਆਂ ਹਨ।

ਇਹ ਵੀ ਪੜ੍ਹੋ: ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਵੱਡੀ ਚਿਤਾਵਨੀ ਜਾਰੀ
ਉਨ੍ਹਾਂ ਕਿਹਾ ਕਿ ਸਿਰਫ਼ 1,000 ਰੁਪਏ ਵਿਚ ਪ੍ਰਤੀ ਦਿਨ 'ਤੇ ਗੁਜ਼ਾਰਾ ਹੁੰਦਾ ਹੈ ਅਜਿਹੇ ਵਿਚ ਮਹਿੰਗਾਈ ਦੀ ਮਾਰ ਕਾਰਨ ਮੰਡੀ ਵਿਚ ਸੰਨਾਟਾ ਪਸਰਿਆ ਹੈ। ਇਸ ਨਾਲ ਛੋਟੇ ਵਪਾਰੀਆਂ ਲਈ ਕਾਰੋਬਾਰ ਕਰਨਾ ਬਹੁਤ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਪੁੱਛਿਆ ਕਿ ਵਧਦੀ ਮਹਿੰਗਾਈ ਦੇ ਵਿਚਕਾਰ ਉਹ ਮਜ਼ਦੂਰੀ ਦੀ ਲਾਗਤ ਕਿਵੇਂ ਪੂਰੀ ਕਰਨਗੇ।

ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ 'ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ: ਜਥੇਦਾਰ ਕੁਲਦੀਪ ਸਿੰਘ ਗੜਗੱਜ
ਸਿਲੰਡਰ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਫਾਸਟ ਫੂਡ ਵੀ ਮਹਿੰਗਾ ਹੋ ਗਿਆ ਹੈ। ਇਹ ਬਾਜ਼ਾਰ ਜੋ ਪਹਿਲਾਂ ਗਾਹਕਾਂ ਨਾਲ ਭਰਿਆ ਹੁੰਦਾ ਸੀ, ਹੁਣ ਮਹਿੰਗਾਈ ਕਾਰਨ ਗਿਰਾਵਟ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਾਰਨ ਦੁਕਾਨਦਾਰਾਂ ਨੂੰ ਨੁਕਸਾਨ ਹੋ ਰਿਹਾ ਹੈ। ਵਪਾਰੀਆਂ ਨੇ ਕੇਂਦਰ ਸਰਕਾਰ ਨੂੰ ਛੋਟੇ ਕਾਰੋਬਾਰਾਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਦੀ ਮਾਰ ਹਰ ਵਾਰ ਮੀਡੀਆ ਪਰਿਵਾਰ ਨੂੰ ਹੀ ਝਲਣੀ ਪੈਂਦੀ ਹੈ। ਜੇਕਰ ਅਜਿਹੇ ਵਿਚ ਮਹਿੰਗਾਈ ਵਧਦੀ ਰਹੀ ਅਤੇ ਦੁਕਾਨਦਾਰ ਦੁਕਾਨਾਂ ਬੰਦ ਕਰਕੇ ਨੌਕਰੀਆਂ ਕਰਮ 'ਤੇ ਮਜਬੂਰ ਹੋਣਗੇ। ਉਥੇ ਹੀ ਮਹਿੰਗਾਈ ਦੇ ਕਾਰਨ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਦੇ ਗ੍ਰਾਫ਼ ਵਿਚ ਵੀ ਵਾਧਾ ਹੋਵੇਗਾ।


ਇਹ ਵੀ ਪੜ੍ਹੋ: ਪੰਜਾਬ 'ਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਘਰ, ਦਰਾਣੀ-ਜਠਾਣੀ ਦੀ ਇਕੱਠਿਆਂ ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ
NEXT STORY