ਲੁਧਿਆਣਾ: ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪਹੁੰਚ ਰਹੇ ਹਨ। ਆਪਣੇ ਇਸ ਦੌਰੇ ਦੌਰਾਨ ਉਹ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕਰਨਗੇ। ਇਸ ਤੋਂ ਇਲਾਵਾ ਉਹ ਭੈਣੀ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ। ਇੱਥੇ ਦੱਸ ਦਈਏ ਕਿ ਤੇਜਪਾਲ ਸਿੰਘ ਦਾ ਪਿਛਲੇ ਸਾਲ ਐੱਸ. ਐੱਸ. ਪੀ. ਦਫ਼ਤਰ ਨੇੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਉੱਥੇ ਹੀ ਰਾਜਨੀਤਿਕ ਹਲਕਿਆਂ ਵਿਚ ਪਾਇਲਟ ਦੇ ਇਸ ਦੌਰੇ ਨੂੰ ਕੇਵਲ ਆਮ ਮੁਲਾਕਾਤ ਤੱਕ ਸੀਮਤ ਨਹੀਂ ਮੰਨਿਆ ਜਾ ਰਿਹਾ, ਸਗੋਂ ਇਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪੰਜਾਬ ਕਾਂਗਰਸ ਦੀਆਂ ਸੰਗਠਨਾਤਮਕ ਗਤੀਵਿਧੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਾਂਗਰਸ ਲਈ ਚੋਣਾਂ ਤੋਂ ਪਹਿਲਾਂ ਆਪਣੇ ਸੰਗਠਨ ਨੂੰ ਇੱਕਜੁੱਟ ਕਰਨਾ ਵੱਡੀ ਚੁਣੌਤੀ ਹੈ, ਜਿਸ ਲਈ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਸੂਤਰਾਂ ਅਨੁਸਾਰ, ਪਾਇਲਟ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਧੜੇ ਨਾਲ ਜੁੜੇ ਨੇਤਾਵਾਂ ਨਾਲ ਵੀ ਸੰਪਰਕ ਅਤੇ ਨੇੜਤਾ ਵਧਾ ਰਹੇ ਹਨ।
ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
NEXT STORY