ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਬਰਖਾਸਤ ਕੀਤੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਕਮੇਟੀ ਨੂੰ ਵੱਡੀ ਚੁਣੌਤੀ ਦੇ ਦਿੱਤੀ ਹੈ। ਪੰਜ ਪਿਆਰਿਆਂ ਨੇ ਆਪਣਾ ਵੱਖਰਾ ਦਫਤਰ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਇਤਿਹਾਸ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਕਮੇਟੀ ਦੇ ਬਰਾਬਰ ਦਫਤਰ ਖੋਲ੍ਹਣ ਦਾ ਫੈਸਲਾ ਲਿਆ ਹੈ। ਪੰਜ ਪਿਆਰਿਆਂ ਦਾ ਕਹਿਣਾ ਹੈ ਕਿ ਸੰਗਤ ਦੀ ਮੰਗ ਸੀ ਕਿ ਇਕ ਵੱਖਰਾ ਦਫਤਰ ਸਥਾਪਿਤ ਕੀਤਾ ਜਾਵੇ।
ਦੱਸਣਯੋਗ ਹੈ ਕਿ ਡੇਰਾ ਸਿਰਸਾ ਮੁੱਖੀ ਨੂੰ ਮਾਫੀ ਦੇਣ ਦਾ ਫੈਸਲਾ ਵਾਪਸ ਲੈਣ ਦੇ ਚੱਲਦਿਆਂ ਜੱਥੇਦਾਰਾਂ ਤੋਂ ਸਪੱਸ਼ਟੀਕਰਨ ਦੀ ਮੰਗ ਕਰਨ 'ਤੇ ਇਨ੍ਹਾਂ ਪੰਜ ਪਿਆਰਿਆਂ ਨੂੰ ਬਰਖਾਸਤ ਕੀਤਾ ਗਿਆ ਸੀ। ਸ਼੍ਰੀ ਅਕਾਲ ਤਖਤ ਸਾਹਿਬ 'ਚ ਅੰਮ੍ਰਿਤਸਰ ਸੰਚਾਰ ਦੀ ਸੇਵਾ ਕਰਨ ਵਾਲੇ ਇਨ੍ਹਾਂ ਪੰਜ ਪਿਆਰਿਆਂ ਨੇ ਇਸ ਦਫਤਰ ਨੂੰ ਸਥਾਪਿਤ ਕਰਕੇ ਇਕ ਵਾਰ ਫਿਰ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦਿੱਤੀ ਹੈ। ਪੰਜ ਪਿਆਰਿਆਂ ਦਾ ਹੈ ਕਿ ਪੰਥ ਜੱਥੇਦਾਰਾਂ ਨੂੰ ਨਕਾਰ ਚੁੱਕਾ ਹੈ ਅਤੇ ਉਨ੍ਹਾਂ ਵਲੋਂ ਲਏ ਜਾਣ ਵਾਲੇ ਫੈਸਲੇ ਹੁਣ ਪੰਥ ਸਵੀਕਾਰ ਨਹੀਂ ਕਰਦਾ। ਅਜਿਹੇ 'ਚ ਸਥਾਪਿਤ ਕੀਤੇ ਗਏ ਨਵੇਂ ਦਫਤਰ 'ਚ ਪੰਥਕ ਮਸਲਿਆਂ 'ਤੇ ਵਿਚਾਰ ਕਰਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਹਰ ਖੇਤਰ 'ਚ ਕੀਤਾ ਰਿਕਾਰਡਤੋੜ ਵਿਕਾਸ : ਰਣੀਕੇ (ਵੀਡੀਓ)
NEXT STORY