ਫ਼ਰੀਦਕੋਟ (ਰਾਜਨ) : ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਭਗੌੜੇ ਮੈਂਬਰਾਂ ਹਰਸ਼ ਧੂਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਜਿਨ੍ਹਾਂ ਦੇ ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵੱਲੋਂ 24 ਜੁਲਾਈ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਇਨ੍ਹਾਂ ਨੂੰ 30 ਜੁਲਾਈ ਤੱਕ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਸਨ ਦੇ ਅੱਜ ਮੁੜ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਕੇ ਇਨ੍ਹਾਂ ਨੂੰ 9 ਅਗਸਤ ਤੱਕ ਅਦਾਲਤ ਵਿਚ ਪੇਸ਼ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਆਈ. ਜੀ. ਐੱਸ.ਪੀ.ਐੱਸ ਪਰਮਾਰ ਦੀ ਅਗਵਾਈ ਹੇਠਲੀ ਸਿਟ ਵੱਲੋਂ ਗਠਿਤ ਵੱਖ-ਵੱਖ ਪੁਲਸ ਟੀਮਾਂ ਵੱਲੋਂ ਇਨ੍ਹਾਂ ਤਿੰਨਾਂ ਦੀ ਗ੍ਰਿਫ਼ਤਾਰੀ ਲਈ ਸੂਬੇ ਤੋਂ ਇਲਾਵਾ ਬਾਹਰੀ ਸੂਬਿਆਂ ਵਿਚ ਵੀ ਜੰਗੀ ਪੱਧਰ ’ਤੇ ਛਾਪੇਮਾਰੀ ਜਾਰੀ ਹੈ ਕਿਉਂਕਿ ਇਨ੍ਹਾਂ ਦੀ ਗ੍ਰਿਫ਼ਤਾਰੀ, ਬੇਅਦਬੀ ਮਾਮਲੇ ’ਚ ਸੁਨਾਰੀਆ ਜੇਲ ’ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ, ਜਿਸਨੂੰ ਮੁਕੱਦਮਾ ਨੰਬਰ 63 ’ਚ ਨਾਮਜ਼ਦ ਕੀਤਾ ਗਿਆ ਹੈ ਦੀ ਸ਼ਮੂਲੀਅਤ ਸਪੱਸ਼ਟ ਕਰੇਗੀ। ਦੱਸ ਦੇਈਏ ਕਿ ਉਕਤ ਤਿੰਨੇ ਮੈਂਬਰਾਂ ਨੂੰ ਬੇਅਦਬੀ ਮਾਮਲਿਆਂ ’ਚ ਨਾਮਜ਼ਦ ਕੀਤੇ ਜਾਣ ਦੀ ਸੂਰਤ ਵਿਚ ਅਜੇ ਪੁਲਸ ਹੱਥੇ ਨਾ ਚੜ੍ਹਣ ਦੀ ਸੂਰਤ ਵਿਚ ਇਸੇ ਹੀ ਅਦਾਲਤ ਵੱਲੋਂ ਬੀਤੀ 21 ਜਨਵਰੀ ਨੂੰ ਭਗੌੜੇ ਐਲਾਨਿਆਂ ਗਿਆ ਸੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ
NEXT STORY