ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਅੱਜ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਅਤੇ ਇਸਦੇ ਸੀਨੀਅਰ ਆਗੂਆਂ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਲਾਲਪੁਰਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ੍ਰੀਨਗਰ ਵਿਚ ਪੰਜਾਬ ਸਰਕਾਰ ਵੱਲੋਂ ਆਯੋਜਿਤ ਇਕ ਸਮਾਗਮ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਮੌਜੂਦਗੀ ਵਿਚ ਭੰਗੜਾ, ਗੀਤ ਅਤੇ ਨਾਚ ਵਰਗੀਆਂ ਮਨੋਰੰਜਨ ਗਤੀਵਿਧੀਆਂ ਕੀਤੀਆਂ ਗਈਆਂ। ਇਹ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦਾ ਅਪਮਾਨ ਹੈ ਅਤੇ ਸਿੱਧੇ ਤੋਰ 'ਤੇ ਬੇਅਦਬੀ ਹੈ।
ਇਹ ਵੀ ਪੜ੍ਹੋ : 25 ਨਵੰਬਰ ਨੂੰ ਸਾਰੇ ਦੇਸ਼ ਵਿਚ ਛੁੱਟੀ ! SGPC ਨੇ ਕੇਂਦਰ ਅੱਗੇ ਰੱਖੀ ਮੰਗ
ਉਨ੍ਹਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ 'ਅਰਦਾਸ ਦਾ ਦੋਹਰਾ' ਗਲਤ ਪੜ੍ਹੇ ਜਾਣ ਦੀ ਘਟਨਾ ਨੂੰ ਵੀ ਬਹੁਤ ਇਤਰਾਜ਼ਯੋਗ ਦੱਸਿਆ। ਇਸ ਦੌਰਾਨ ਉਨ੍ਹਾਂ ਨੇ ਨਾ ਤਾਂ ਵਿਧਾਇਕਾਂ ਅਤੇ ਮੌਜੂਦ ਹੋਰ ਲੋਕਾਂ ਨੂੰ ਆਪਣੇ ਸਿਰ ਢੱਕਣ ਲਈ ਕਿਹਾ ਅਤੇ ਨਾ ਹੀ ਉਨ੍ਹਾਂ ਦੇ ਜੋੜੇ ਉਤਰਵਾਏ, ਜੋ ਕਿ ਸਿੱਖ ਮਰਿਆਦਾ ਦੀ ਘੋਰ ਉਲੰਘਣਾ ਹੈ - ਇਹ ਵੀ ਬੇਅਦਬੀ ਹੈ। ਲਾਲਪੁਰਾ ਨੇ 'ਆਪ' ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ਬਾਰੇ ਕੀਤੇ ਗਏ ਚੋਣ ਵਾਅਦਿਆਂ ਨੂੰ ਵੀ ਝੂਠਾ ਅਤੇ ਧੋਖਾ ਦੱਸਿਆ। ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਬੇਅਦਬੀ ਦੇ ਮਾਮਲਿਆਂ ਲਈ ਇਕ ਫਾਸਟ-ਟਰੈਕ ਅਦਾਲਤ ਬਣਾਈ ਜਾਵੇਗੀ ਅਤੇ ਦੋਸ਼ੀਆਂ ਨੂੰ ਕੁਝ ਦਿਨਾਂ ਵਿਚ ਸਜ਼ਾ ਦਿੱਤੀ ਜਾਵੇਗੀ ਪਰ ਇਹ ਸਿਰਫ਼ ਇਕ ਵੱਡਾ ਝੂਠ ਸਾਬਤ ਹੋਇਆ।
ਇਹ ਵੀ ਪੜ੍ਹੋ : ਸਰਹਿੰਦ ਨਹਿਰ 'ਚੋਂ 11 ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕ੍ਰਿਸ਼ਨ ਤੇ ਜਸਕਰਨ ਲਈ ਵੱਡਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਤੀਰੇ 'ਤੇ ਡੂੰਘੀ ਨਿਰਾਸ਼ਾ ਪ੍ਰਗਟ ਕਰਦਿਆਂ ਲਾਲਪੁਰਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਰਾਜ ਭਵਨ ਵਿਖੇ ਆਯੋਜਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਤੋਂ ਗੈਰਹਾਜ਼ਰ ਰਹੇ ਅਤੇ ਉਸੇ ਦਿਨ ਅਰਵਿੰਦ ਕੇਜਰੀਵਾਲ ਨਾਲ ਗੁਜਰਾਤ ਗਏ। ਲਾਲਪੁਰਾ ਨੇ ਕਿਹਾ ਕਿ ਅਸੀਂ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ, ਹਰਜੋਤ ਸਿੰਘ ਬੈਂਸ, ਕੁਲਤਾਰ ਸਿੰਘ ਸੰਧਵਾਂ ਅਤੇ ਸਮੁੱਚੀ 'ਆਪ' ਲੀਡਰਸ਼ਿਪ ਤੋਂ ਸਿੱਖ ਭਾਈਚਾਰੇ ਅਤੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਬੇਅਦਬੀ ਕਰਨ ਦੇ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ।
ਇਹ ਵੀ ਪੜ੍ਹੋ : ਪੰਜਾਬ 'ਚ ਜਾਰੀ ਹੋਏ ਹੁਕਮ, ਇਨ੍ਹਾਂ ਲੋਕਾਂ ਨੂੰ ਤੁਰੰਤ ਪਿੰਡ ਛੱਡਣ ਲਈ ਕਿਹਾ ਗਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਚੱਲਦੀ ਕਾਰ ਵਿਚ ਕੁੜੀ ਨਾਲ ਗੈਂਗਰੇਪ, ਪੂਰਾ ਘਟਨਾ ਜਾਣ ਉਡਣਗੇ ਹੋਸ਼
NEXT STORY