ਚੰਡੀਗੜ੍ਹ : ਬੇਅਦਬੀ ਮਾਮਲੇ ਵਿਚ ਜਾਂਚ ਕਰ ਰਹੀ ਆਈ. ਜੀ. ਪਰਮਾਰ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਵੱਡਾ ਖ਼ੁਲਾਸਾ ਕੀਤਾ ਹੈ। ਸਿੱਟ ਨੇ ਖ਼ੁਲਾਸਾ ਕੀਤਾ ਹੈ ਕਿ ਸਿਰਸਾ ਆਧਾਰਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦਾ ਕਥਿਤ ਤੌਰ ’ਤੇ ਅਪਮਾਨ ਹੋਣ ਦਾ ਬਦਲਾ ਲੈਣ ਲਈ ਹੀ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਐੱਸ. ਆਈ. ਟੀ. ਵੱਲੋਂ ਜਾਂਚ ਬਾਰੇ ਤਿਆਰ ਕੀਤੇ ਇਕ ਨੋਟ ਵਿਚ ਦੱਸਿਆ ਗਿਆ ਹੈ ਕਿ ਡੇਰੇ ਦੇ ਪ੍ਰੇਮੀ ਮਹਿੰਦਰਪਾਲ ਸਿੰਘ ਬਿੱਟੂ ਅਤੇ ਉਸਦੇ ਸਾਥੀਆਂ ਨੇ ਬੇਅਦਬੀ ਦੀਆਂ ਇਹ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਬੇਅਦਬੀ ਦੇ ਦੋਸ਼ੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਗੈਂਗਸਟਰਾਂ ਨੇ ਕਤਲ ਕਰ ਦਿੱਤੀ ਸੀ।
ਇਹ ਵੀ ਪੜ੍ਹੋ : ਸੁੱਖਾ ਲੰਮੇ ਕਤਲ ’ਚ ਫਰਾਰ ਕੇ.ਟੀ.ਐੱਫ. ਕਾਰਕੁੰਨ ਗ੍ਰਿਫ਼ਤਾਰ, ਡੇਰਾ ਪ੍ਰੇਮੀ ਹੱਤਿਆ ’ਚ ਵਰਤੇ ਹਥਿਆਰ ਬਰਾਮਦ
ਐੱਸ. ਆਈ. ਟੀ. ਮੁਤਾਬਕ ਇਨ੍ਹਾਂ ਮੁਲਜ਼ਮਾਂ ਵਿਚ ਸੁਖਜਿੰਦਰ ਸਿੰਘ ਸੰਨੀ ਕਾਂਡਾ, ਸ਼ਕਤੀ ਸਿੰਘ, ਰਣਜੀਤ ਸਿੰਘ ਉਰਫ ਭੋਲਾ, ਬਲਜੀਤ ਸਿੰਘ, ਨਿਸ਼ਾਨ ਸਿੰਘ, ਪਰਦੀਪ ਸਿੰਘ ਉਰਫ ਰਾਜੂ ਧੋਦੀ, ਰਣਦੀਪ ਸਿੰਘ ਉਰਫ ਨੀਲਾ ਅਤੇ ਕੁਝ ਹੋਰ ਸ਼ਾਮਲ ਹਨ। ਨੀਲਾ ਨੂੰ ਛੱਡ ਕੇ ਸਾਰੇ ਮੁਲਜ਼ਮਾਂ ਨੂੰ ਪਰਮਾਰ ਦੀ ਅਗਵਾਈ ਵਾਲੀ ਟੀਮ ਨੇ 16 ਮਈ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਨ੍ਹਾਂ ਲੋਕਾਂ ਨੂੰ ਆਪਰੇਸ਼ਨ ‘ਸਰਜੀਕਲ ਸਟ੍ਰਾਈਕਸ’ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਤੇਜ਼ ਹਨ੍ਹੇਰੀ ਅਤੇ ਝੱਖੜ ਦੇ ਕਹਿਰ ਨੇ ਵਿਛਾਏ ਦੋ ਘਰਾਂ ’ਚ ਸੱਥਰ, 16 ਸਾਲਾ ਮੁੰਡੇ ਸਣੇ 2 ਦੀ ਮੌਤ
ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਦੀ ਖ਼ਬਰ ਮੁਤਾਬਕ ਨੋਟ ਵਿਚ ਇਹ ਦੱਸਿਆ ਗਿਆ ਹੈ ਕਿ ਇਨ੍ਹਾਂ ਦੀ ਗ੍ਰਿਫਤਾਰੀ ਸੌਖੀ ਨਹੀਂ ਸੀ । ਇਹ ਮੁਲਜ਼ਮ ਵੱਖ-ਵੱਖ ਜਾਂਚ ਏਜੰਸੀਆਂ ਦਾ ਸਾਹਮਣਾ ਕਰ ਚੁੱਕੇ ਸਨ ਅਤੇ ਇਨ੍ਹਾਂ ਨੇ ਪਿਛਲੇ ਛੇ ਸਾਲਾਂ ਵਿਚ ਵੱਖ-ਵੱਖ ਲੀਗਲ ਚੈਨਲਾਂ ਰਾਹੀਂ ਗ੍ਰਿਫ਼ਤਾਰੀ ਤੋਂ ਬਚਣ ਦਾ ਹਰ ਹੀਲਾ ਕੀਤਾ ਸੀ। ਦਿਲਚਸਪੀ ਵਾਲੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸੂਚੀ ਵਿਚ ਡੇਰੇ ਦੇ ਉਨ੍ਹਾਂ ਹੀ ਪ੍ਰੇਮੀਆਂ ਦਾ ਟੋਲਾ ਸ਼ਾਮਲ ਹੈ ਜਿਸਦਾ ਜ਼ਿਕਰ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਪਹਿਲੀ ਐੱਸ. ਆਈ. ਟੀ. ਨੇ ਕੀਤਾ ਸੀ। ਖੱਟੜਾ ਦੀ ਰਿਪੋਰਟ ਸਰਕਾਰ ਨੇ ਪ੍ਰਵਾਨ ਨਹੀਂ ਕੀਤੀ ਸੀ ਤੇ ਸੀ. ਬੀ. ਆਈ. ਨੇ ਵੀ ਇਹ ਮੰਨਣ ਤੋਂ ਇਨਕਾਰ ਕੀਤਾ ਸੀ ਕਿ ਡੇਰਾ ਪ੍ਰੇਮੀ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਸਨ।
ਇਹ ਵੀ ਪੜ੍ਹੋ : ਤਿੰਨ ਮੈਂਬਰ ਕਮੇਟੀ ਸਾਹਮਣੇ ਪੇਸ਼ ਹੋਣ ਤੋਂ ਬਾਅਦ ਮੀਡੀਆ ਸਾਹਮਣੇ ਆਏ ਨਵਜੋਤ ਸਿੱਧੂ, ਦਿੱਤਾ ਵੱਡਾ ਬਿਆਨ
ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਖੱਟੜਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਭੰਗ ਕਰ ਦਿੱਤੀ ਸੀ ਤੇ ਨਵੀਂ ਸਿੱਟ ਦਾ ਗਠਨ ਕਰਦੇ ਹੋਏ ਆਈ. ਜੀ. ਐੱਸ. ਪੀ. ਐੱਸ. ਪਰਮਾਰ ਨੂੰ ਐੱਸ. ਆਈ. ਟੀ. ਦਾ ਅਗਲਾ ਮੁਖੀ ਲਗਾਇਆ ਸੀ। ਇਸ ਨੋਟ ਵਿਚ ਆਖਿਆ ਗਿਆ ਕਿ ਇਸ ਸਭ ਦੀ ਸਾਜ਼ਿਸ਼ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਨੇ ਡੇਰਾ ਮੁਖੀ ਦੇ ਅਪਮਾਨ ਦਾ ਬਦਲਾ ਲੈਣ ਲਈ ਘੜੀ ਸੀ। ਬਿੱਟੂ ਦੇ ਖਾਸਮ-ਖਾਸ ਸੁਖਜਿੰਦਰ ਸਿੰਘ ਉਰ ਸੰਨੀ ਕਾਂਡਾ ਨੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕੀਤਾ ਸੀ। ਸੰਨੀ ਨੇ ਹੀ ਮੰਦੀ ਭਾਸ਼ਾ ਵਾਲੇ ਪੋਸਟਰ ਲਿਖੇ ਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜ ਕੇ ਬਰਗਾੜੀ ਪਿੰਡ ਵਿਚ ਸੁੱਟੇ। ਸਨੀ ਤੇ ਸ਼ਕਤੀ ਨੇ ਬਾਅਦ ਵਿਚ ਫਟੀ ਹੋਏ ਸਰੂਪ ਨੂੰ ਬਿੱਟੂ ਨੂੰ ਸੌਂਪ ਦਿੱਤਾ। ਰਾਜੂ ਧੋਂਦੀ ਨੇ ਸਰੂਪ ਦੇ 100 ਅੰਗ ਨਹਿਰ ਵਿਚ ਸੁੱਟ ਦਿੱਤੇ।
ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ’ਤੇ ਭਗਵੰਤ ਮਾਨ ਦਾ ਵੱਡਾ ਬਿਆਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਸਰਨਾ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਕਾਨੂੰਨੀ ਪ੍ਰਕਿਰਿਆ ਤੇਜ਼ ਕਰਨ ਦੀ ਕੀਤੀ ਮੰਗ
NEXT STORY