ਚੰਡੀਗੜ੍ਹ : ਬੇਅਦਬੀ ਮਾਮਲੇ ’ਤੇ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਹਮਲਾਵਰ ਰੁੱਖ ਅਖ਼ਤਿਆਰ ਕਰੀ ਬੈਠੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਫਿਰ ਆਪਣੀ ਗੱਲ ਰੱਖਦੇ ਹੋਏ ਸਵਾਲ ਚੁੱਕੇ ਹਨ। ਸਿੱਧੂ ਨੇ ਆਖਿਆ ਹੈ ਕਿ ਜੇ ਚਾਰਜਸ਼ੀਟ ਵਿਚ ਪ੍ਰਕਾਸ਼ ਸਿੰਘ ਤੇ ਸੁਖਬੀਰ ਬਾਦਲ ਦੇ ਨਾਮ ਆਉਣ ਤੋਂ ਦੋ ਸਾਲ ਬਾਅਦ ਵੀ ਉਨ੍ਹਾਂ ਖ਼ਿਲਾਫ਼ ਚਲਾਨ ਪੇਸ਼ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਦਾ ਨਾਮ ਐੱਫ. ਆਈ. ਆਰ ’ਚ ਪਾਇਆ ਗਿਆ ਤਾਂ ਸਾਨੂੰ ਇਨਸਾਫ਼ ਕਿਵੇਂ ਮਿਲੇਗਾ ? ਇਨ੍ਹਾਂ ਦੋਹਾਂ ਵਿਰੁੱਧ ਸਬੂਤ ਅਦਾਲਤ ਸਾਹਮਣੇ ਕਿਉਂ ਪੇਸ਼ ਨਹੀਂ ਕੀਤੇ ਗਏ ? ਪੰਜਾਬ ਦੇ ਸਭ ਤੋਂ ਅਹਿਮ ਇਸ ਕੇਸ ਨੂੰ ਠੰਢੇ ਬਸਤੇ ’ਚ ਪਾਉਣ ਅਤੇ ਲੀਹੋਂ ਲਾਹੁਣ ਲਈ ਕੌਣ ਜ਼ਿੰਮੇਵਾਰ ਹੈ ?
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਮ
ਸੋਸ਼ਲ ਮੀਡੀਆ ’ਤੇ ਲਗਾਤਾਰ ਹਮਲਾਵਰ ਹਨ ਸਿੱਧੂ
ਬੇਅਦਬੀ ਗੋਲ਼ੀ ਕਾਂਡ ’ਤੇ ਹਾਈਕੋਰਟ ਦੇ ਫ਼ੈਸਲੇ ’ਤੇ ਐੱਸ. ਆਈ. ਟੀ. ਰੱਦ ਹੋਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਪੰਜਾਬ ਸਰਕਾਰ ’ਤੇ ਗਰਜ ਰਹੇ ਹਨ। ਬੀਤੇ ਦਿਨੀਂ ਵੀ ਸੋਸ਼ਲ ਮੀਡੀਆ ’ਤੇ ਸਿੱਧੂ ਨੇ ਕਿਹਾ ਸੀ ਕਿ ਕੀ ਗ੍ਰਹਿ ਮੰਤਰੀ ਲਈ ਬੇਅਦਬੀ ਕੇਸ ਸਭ ਤੋਂ ਅਹਿਮ ਨਹੀਂ ਸੀ ? ਆਪਣੀ ਜ਼ਿੰਮੇਵਾਰੀ ਕਿਸੇ ਸਿਰ ਮੜ੍ਹਣੀ ਅਤੇ ਸਿਰਫ ਐਡਵੋਕੇਟ ਜਨਰਲ ਨੂੰ ਹੀ ਬਲੀ ਦਾ ਬੱਕਰਾ ਬਨਾਉਣ ਦਾ ਮਤਲਬ ਹੈ ਨਜ਼ਰਸਾਨੀ ਦਾ ਕੰਟਰੋਲ ਕਾਰਜਕਾਰੀ ਅਥਾਰਟੀ ਦੇ ਹੱਥਾਂ ’ਚ ਨਹੀਂ ਹੈ। ਫਿਰ ਐਡਵੋਕੇਟ ਜਨਰਲ ਦੀ ਲਗਾਮ ਕਿਸ ਦੇ ਹੱਥ ਹੈ ? ਜ਼ਿੰਮੇਵਾਰੀਆਂ ਤੋਂ ਭੱਜਣ ਦੀ ਇਸ ਖੇਡ ਵਿਚ ਲੀਗਲ ਟੀਮ ਦੇ ਮੈਂਬਰ ਤਾਂ ਮਹਿਜ਼ ਪਿਆਦੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਗ੍ਰਹਿ ਮੰਤਰੀ ’ਤੇ ਸਵਾਲ ਚੁੱਕਦਿਆਂ ਕਿਹਾ, ਲੀਗਲ ਟੀਮ ਦੇ ਮੈਂਬਰ ਮਹਿਜ਼ ਪਿਆਦੇ
ਪਹਿਲਾਂ ਵੀ ਕੀਤਾ ਸੀ ਟਵੀਟ
ਦੋ ਦਿਨ ਪਹਿਲਾਂ ਵੀ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਤੇ ਗੋਲੀਕਾਂਡ ਮਾਮਲੇ ’ਤੇ ਸੋਸ਼ਲ ਮੀਡੀਆ ’ਤੇ ਆਪਣੇ ਪੁਰਾਣੇ ਬਿਆਨਾਂ ਦੀ ਇਕ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਇਹ ਨਾਕਾਮੀ ਕਿਸੇ ਸਰਕਾਰ ਜਾਂ ਪਾਰਟੀ ਦੀ ਨਾਕਾਮੀ ਨਹੀਂ ਹੈ ਸਗੋਂ ਇਕ ਆਦਮੀ ਦੀ ਹੈ, ਜਿਸ ਦੇ ਹੱਥ ਮੁਲਜ਼ਮਾਂ ਨਾਲ ਮਿਲੇ ਹੋਏ ਹਨ। ਆਪਣੇ ਸ਼ਾਇਰਾਨਾ ਅੰਦਾਜ਼ ਵਿਚ ਸਿੱਧੂ ਨੇ ਲਿਖਿਆ ਕਿ ਹਮ ਤੋ ਡੂਬੇਂਗੇ ਸਨਮ, ਤੁਮਹੇਂ ਭੀ ਲੇ ਡੂਬੇਂਗੇ। ਸਿੱਧੂ ਦਾ ਇਹ ਟਵੀਟ ਉਨ੍ਹਾਂ ਦੇ ਹਾਲ ਹੀ ਵਿਚ ਜਾਰੀ ਬਿਆਨਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ, ਜਿਸ ਵਿਚ ਉਨ੍ਹਾਂ ਨੇ ਬੇਅਦਬੀ ਤੇ ਗੋਲੀਕਾਂਡ ਦੀ ਗੱਲ ਚੁੱਕਣ ’ਤੇ ਉਨ੍ਹਾਂ ਦਾ ਮੰਤਰਾਲਾ ਬਦਲਣ ਤੋਂ ਲੈ ਕੇ ਅਸਤੀਫ਼ੇ ਤੱਕ ਦੀ ਗੱਲ ਰੱਖੀ ਸੀ ਅਤੇ ਮੁੱਖ ਮੰਤਰੀ ’ਤੇ ਨਿਸ਼ਾਨਾ ਸਾਧਿਆ ਸੀ।
ਇਹ ਵੀ ਪੜ੍ਹੋ : ਕੁਝ ਸਾਲਾਂ ’ਚ ਸਾਰਾ ਪਰਿਵਾਰ ਖ਼ਤਮ, ਪਹਿਲਾਂ ਪਿਤਾ, ਫਿਰ ਵੱਡਾ ਭਰਾ, ਹੁਣ ਛੋਟੇ ਭਰਾ ਨੇ ਵੀ ਕੀਤੀ ਖ਼ੁਦਕੁਸ਼ੀ
ਸਿੱਧੂ ਨੇ ਕਿਹਾ ਸੀ ਕਿ ਬੇਅਦਬੀ-ਗੋਲੀਕਾਂਡ ਮਾਮਲੇ ਵਿਚ ਐੱਫ. ਆਈ. ਆਰ. ਦਰਜ ਕਰਨਾ, ਜਾਂਚ ਕਰਨਾ, ਗ੍ਰਿਫ਼ਤਾਰੀ ਕਰਨਾ ਆਦਿ ਸਿਰਫ ਸੂਬੇ ਦੇ ਗ੍ਰਹਿ ਮੰਤਰੀ ਦੇ ਹੱਥ ਵਿਚ ਹੈ। ਸੰਵਿਧਾਨ ਮੁਤਾਬਕ ਸੂਬੇ ਦੀ ਕਾਰਜਕਾਰੀ ਸ਼ਕਤੀ ਮਤਲਬ ਗ੍ਰਹਿ ਮੰਤਰੀ ਹੀ ਇਹ ਤਾਕਤ ਰੱਖਦਾ ਹੈ ਕਿ ਉਹ ਐੱਫ. ਆਈ. ਆਰ. ਅਤੇ ਗ੍ਰਿਫ਼ਤਾਰੀ ਸਬੰਧੀ ਰਾਜਨੀਤਕ ਹੁਕਮ ਦੇ ਸਕੇ। ਇਸ ਲਈ ਸੂਬੇ ਦੀ ਕਾਰਜਕਾਰੀ ਸ਼ਕਤੀ ਖਾਸ ਤੌਰ ’ਤੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਹਲੂਣਿਆ ਜਾਵੇ ਕਿ ਉਹ ਆਪਣੀ ਜ਼ਿੰਮੇਵਾਰੀ ਨਿਭਾਉਣ।
ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਚ ਸਿੱਧੂ ਤੋਂ ਬਾਅਦ ਬਾਜਵਾ ਨੇ ਵੀ ਚੁੱਕੇ ਸਵਾਲ, ਏ. ਜੀ. ’ਤੇ ਲਗਾਏ ਵੱਡੇ ਦੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਜ਼ਿਲ੍ਹਾ ਅਦਾਲਤ ’ਚ ਜੱਜਾਂ ਤੇ ਵਕੀਲਾਂ ਨੇ ਲਵਾਈ ਵੈਕਸੀਨ ਦੀ ਪਹਿਲੀ ਡੋਜ਼
NEXT STORY