ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਵਿਚ ਕਾਰਵਾਈ ਨੂੰ ਲੈ ਕੇ ਫਿਰ ਸਵਾਲ ਚੁੱਕੇ ਹਨ। ਸੋਸ਼ਲ ਮੀਡੀਆ ’ਤੇ ਸਿੱਧੂ ਨੇ ਲਿਖਿਆ ਕਿ ਅਦਾਲਤ ਵਲੋਂ ਚਾਰਜਸ਼ੀਟ ਨੂੰ ਰੱਦ ਕੀਤੇ ਜਾਣ ਦੇ ਹੁਕਮ ਸਟੇਟ ਦੇ ਡੋਮਿਨ ’ਚ ਨਹੀਂ ਹਨ ਪਰ ਪਛਾਣੇ ਗਏ ਮੁਲਜ਼ਮਾਂ ’ਤੇ ਐੱਫ. ਆਈ. ਆਰ., ਜਾਂਚ ਅਤੇ ਗ੍ਰਿਫ਼ਤਾਰੀ ਤਾਂ ਪੰਜਾਬ ਸੂਬੇ ਦੀ ਅਥਾਰਿਟੀ ਦੇ ਦਾਇਰੇ ਵਿਚ ਹੈ। ਫਿਰ ਵੀ ਜਾਂਚ ਕਮਿਸ਼ਨ ਵਲੋਂ 3 ਸਾਲ ਦੀ ਜਾਂਚ ਦੇ ਬਾਅਦ ਵੀ ਅਸਲ ਮੁਲਜ਼ਮ ਅਤੇ ਸਿਆਸੀ ਫੈਸਲਾਕਾਰ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਲਾਖਾਂ ਪਿੱਛੇ ਕਿਉਂ ਨਹੀਂ ਹਨ।
ਇਹ ਵੀ ਪੜ੍ਹੋ : ਆਪਣੀ ਹੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਨਵਜੋਤ ਸਿੱਧੂ ਨੂੰ ਫੂਲਕਾ ਨੇ ਵਿਖਾਇਆ ਸ਼ੀਸ਼ਾ
ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਧੂ ਨੇ ਪਟਿਆਲਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਆਪਣੀ ਹੀ ਸਰਕਾਰ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਸਵਾਲ ਚੁੱਕੇ ਸਨ। ਸਿੱਧੂ ਖੁੱਲ੍ਹੇਆਮ ਆਖ ਚੁੱਕੇ ਹਨ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਣ ਹੀ ਐੱਸ. ਆਈ. ਟੀ. ਨੂੰ ਢਾਹ ਲੱਗੀ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਸੋਸ਼ਲ ਮੀਡੀਆ ’ਤੇ ਕਿਸਾਨਾਂ ਦੇ ਸਮਰਥਨ ਵਿਚ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਇਕ ਤੋਂ ਬਾਅਦ ਇਕ ਪੋਸਟ ਕਰ ਰਹੇ ਸਨ।
ਇਹ ਵੀ ਪੜ੍ਹੋ : ਫਰੀਦਕੋਟ ’ਚ ਫੈਲੀ ਦਹਿਸ਼ਤ, ਦਰੱਖਤ ਨਾਲ ਲਟਕਦੀ ਮਿਲੀ ਪੁਲਸ ਮੁਲਾਜ਼ਮ ਦੀ ਲਾਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਸਰਕਾਰ ਚਲਾਏਗੀ ਵਿਸ਼ੇਸ਼ ‘ਆਕਸੀਜਨ ਐਕਸਪ੍ਰੈੱਸ’ ਟਰੇਨਾਂ
NEXT STORY