ਝਬਾਲ (ਨਰਿੰਦਰ) : ਪੰਜਾਬ ਵਿਚ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸ ਦੇ ਚੱਲਦਿਆਂ ਅੱਜ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਖੁਰਦ ਪਿੰਡ ਵਿਖੇ ਕਿਸੇ ਸ਼ਰਾਰਤੀ ਅਨਸਰ ਨੇ ਗੁਟਕਾ ਸਾਹਿਬ ਜੀ ਦੇ ਅੰਗ ਪਾੜ ਕੇ ਕੂੜੇ ਵਿਚ ਸੁੱਟ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਮੋਹਤਬਰ ਆਗੂ ਬਲਜਿੰਦਰ ਸਿੰਘ ਪਿੰਦੂ ਪਰਮਿੰਦਰ ਸਿੰਘ ਵਿੱਕੀ ਨੰਬਰਦਾਰ ਕੁਲਵੰਤ ਸਿੰਘ, ਸਰਪੰਚ ਤੇਜਿੰਦਰ ਸਿੰਘ, ਸਰਬਜੀਤ ਸਿੰਘ, ਜਸਕਰਨ ਸਿੰਘ ਸ਼ੇਰਾ, ਗੁਰਮੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਦੇ ਬਾਹਰਵਾਰ ਛੱਪੜ ਕੰਢੇ ਕੂੜੇ ਦੇ ਢੇਰਾਂ ਨੇੜੇ ਜਦੋਂ ਪਿੰਡ ਦਾ ਇਕ ਨੌਜਵਾਨ ਆਪਣੇ ਪਸ਼ੂਆਂ ਨੂੰ ਬੰਨਣ ਵਾਸਤੇ ਗਿਆ ਤਾਂ ਉਥੇ ਉਸਨੇ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗ ਹਵਾ ਵਿਚ ਉੱਡਦੇ ਵੇਖੇ ਤਾਂ ਉਸ ਨੇ ਤੁਰੰਤ ਇਸ ਬਾਰੇ ਸੂਚਨਾ ਪਿੰਡ ਦੇ ਮੋਹਤਵਰ ਵਿਅਕਤੀਆਂ ਨੂੰ ਦਿੱਤੀ। ਜਿਨ੍ਹਾਂ ਨੇ ਪਹੁੰਚ ਕੇ ਵੇਖਿਆ ਕਿ ਛੱਪੜ ਕੰਢੇ ਕੂੜੇ ਦੇ ਢੇਰਾਂ 'ਤੇ ਗੁਟਕਾ ਸਾਹਿਬ ਜੋ ਵੇਖਣ ਵਿਚ ਬਿਲਕੁਲ ਨਵੇਂ ਸੀ ਦੇ ਅੰਗ ਪਾੜ ਕੇ ਸੁੱਟੇ ਹੋਏ ਸਨ।
ਇਹ ਵੀ ਪੜ੍ਹੋ : ਪੰਜਾਬ ਲਈ ਖ਼ਤਰੇ ਦੀ ਘੰਟੀ, ਜਾਰੀ ਹੋਈ ਵੱਡੀ ਐਡਵਾਈਜ਼ਰੀ
ਇਸ ਮਗਰੋਂ ਪਿੰਡ ਵਾਸੀਆਂ ਨੂੰ ਇਕੱਤਰ ਕੀਤਾ ਗਿਆ। ਇਸ ਸਮੇਂ ਪਿੰਡ ਦੇ ਸਮੂਹ ਮੋਹਤਵਰ ਵਿਅਕਤੀਆਂ ਅਤੇ ਗੁਰਦੁਆਰਾ ਕਮੇਟੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਇਸ ਸਬੰਧੀ ਸੂਚਨਾ ਦਵੇਗਾ ਉਸਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਉਸ ਨੂੰ ਲੱਖ ਰੁਪਿਆ ਇਨਾਮ ਵਜੋਂ ਦਿੱਤਾ ਜਾਵੇਗਾ। ਘਟਨਾ ਦਾ ਪਤਾ ਚੱਲਦਿਆਂ ਐੱਸ. ਪੀ. ਅਜੈਰਾਜ ਸਿੰਘ, ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਸਤਿਕਾਰ ਸਹਿਤ ਨੁਕਸਾਨੇ ਹੋਏ ਅੰਗਾਂ ਨੂੰ ਚੁੱਕਿਆ। ਐੱਸ. ਪੀ. ਅਜੈਰਾਜ ਸਿੰਘ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ, ਇਸ ਸਬੰਧੀ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਤਰਲੋਚਨ ਸਿੰਘ, ਭਾਈ ਮਨਜੀਤ ਸਿੰਘ ਝਬਾਲ, ਭਾਈ ਸਰੂਪ ਸਿੰਘ ਭੁੱਚਰ ਅਤੇ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਸਰਬਦਿਆਲ ਸਿੰਘ ਘਰਿਆਲਾ ਨੇ ਮੌਕੇ 'ਤੇ ਪਹੁੰਚੇ ਜਿਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਨਿੰਦਿਆ ਕਰਦਿਆਂ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਲੱਭ ਕੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਬਾਅਦ ਢੱਡਰੀਆਂਵਾਲਿਆਂ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਜ਼ਹਿਰੀਲੀ ਸ਼ਰਾਬ ਦਾ ਕਹਿਰ! ਇਕ ਹੋਰ ਵਿਅਕਤੀ ਦੀ ਮੌਤ, 3 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
NEXT STORY