ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਦੇ 2 ਪਿੰਡਾਂ ਤਰਖਾਣ ਮਾਜਰਾ ਅਤੇ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆਇਆ, ਜਦੋਂ ਇਸ ਸਬੰਧੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ, ਜਿਸ ਦੇ ਮੁਖੀ ਐਸ. ਪੀ. ਰੈਂਕ ਦੇ ਅਧਿਕਾਰੀ ਹੋਣਗੇ, ਜਦੋਂ ਕਿ ਡੀ. ਐਸ. ਪੀ. (ਡੀ) ਅਤੇ ਡੀ. ਐਸ. ਪੀ. ਫਤਿਹਗੜ੍ਹ ਸਾਹਿਬ ਇਸ ਮਾਮਲੇ ਦੇ ਹਰੇਕ ਪਹਿਲੂ ਦੀ ਜਾਂਚ ਕਰ ਰਹੇ ਹਨ।
ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਸ ਮੁਖੀ ਅਮਨੀਤ ਕੌਂਡਲ ਨੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਕੌਂਡਲ ਨੇ ਕਿਹਾ ਹੈ ਕਿ ਜ਼ਿਲ੍ਹੇ 'ਚ ਅਮਨ-ਕਾਨੂੰਨ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਬੀਤੇ ਦਿਨ ਪੁਲਸ ਵੱਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਸੀ, ਜਿੱਥੇ ਪੁਲਸ ਨੇ ਦੋਸ਼ੀ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਅਸ਼ਵਨੀ ਸ਼ਰਮਾ 'ਤੇ ਹੋਏ ਹਮਲੇ ਸਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
NEXT STORY