ਲੁਧਿਆਣਾ (ਰਾਮ): ਮੁੰਡੀਆਂ ਕਲਾਂ ਇਲਾਕੇ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਸ਼ਿਕਾਇਤ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਮੁਕੱਦਮਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ 30 ਸਤੰਬਰ ਦੀ ਹੈ। ਉਨ੍ਹਾਂ ਅਨੁਸਾਰ ਵਿਹੜੇ ’ਚ ਰਹਿਣ ਵਾਲੇ ਅਜੇ ਕੁਮਾਰ ਨਾਂ ਦੇ ਵਿਅਕਤੀ ਨੇ ਜਾਣਬੁੱਝ ਕੇ ਗੁਟਕਾ ਸਾਹਿਬ ਦੇ ਕੁਝ ਪੰਨੇ ਪਾੜੇ ਅਤੇ ਉਨ੍ਹਾਂ ਨੂੰ ਨੇੜੇ ਦੇ ਖਾਲੀ ਪਲਾਟ ’ਚ ਸੁੱਟ ਦਿੱਤਾ। ਇਹ ਘਟਨਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ’ਚ ਗੁੱਸੇ ਦੀ ਲਹਿਰ ਫੈਲ ਗਈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਸੂਬੇ 'ਚ ਘੁੰਮ ਰਹੇ ਨੇ 2 ਅੱਤਵਾਦੀ
ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਮੌਕੇ ’ਤੇ ਜਾ ਕੇ ਸਥਿਤੀ ਦੀ ਜਾਂਚ ਕੀਤੀ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ। ਸਥਾਨਕ ਲੋਕਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਪੂਰੇ ਮਾਮਲੇ ਦੀ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਜਮਾਲਪੁਰ ਥਾਣੇ ਦੇ ਜਾਂਚ ਅਧਿਕਾਰੀ ਹਰਮੀਤ ਸਿੰਘ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਦੋਸ਼ ਸਹੀ ਪਾਏ ਜਾਣ ’ਤੇ ਪੁਲਸ ਨੇ ਮੁਲਜ਼ਮ ਅਜੇ ਕੁਮਾਰ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਅਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ’ਚ ਮਾਮਲਾ ਦਰਜ ਕਰ ਲਿਆ ਹੈ।
CM ਮਾਨ ਦੇ ਪੰਜਾਬੀਆਂ ਲਈ ਅਹਿਮ ਐਲਾਨ, ਕੈਬਨਿਟ ਮੀਟਿੰਗ ਦੌਰਾਨ ਲਏ ਵੱਡੇ ਫ਼ੈਸਲੇ (ਵੀਡੀਓ)
NEXT STORY