ਸਮਾਣਾ (ਦਰਦ, ਅਸ਼ੋਕ)- ਪਿਛਲੇ 17 ਮਹੀਨਿਆਂ ਤੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਧਰਨਾ-ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਸਮਾਣਾ ’ਚ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਘਟਨਾ ਵਾਪਰ ਗਈ ਹੈ। ਇਹ ਘਟਨਾ ਬਾਬਾ ਬੰਦਾ ਸਿੰਘ ਬਹਾਦਰ ਚੌਕ, ਜਿੱਥੇ ਬੇਅਦਬੀ ਖਿਲਾਫ ਪਹਿਲਾਂ ਹੀ ਧਰਨਾ ਚੱਲ ਰਿਹਾ ਹੈ, ਦੇ ਬਿਲਕੁੱਲ ਨਜ਼ਦੀਕ ਵਾਪਰੀ ਹੈ। ਇਸ ਘਟਨਾ ਕਾਰਨ ਸਿੱਖ ਭਾਈਚਾਰੇ ਅਤੇ ਚੌਕ ’ਚ ਧਰਨੇ ’ਤੇ ਬੈਠੀ ਸੰਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਅੱਜ ਭਵਾਨੀਗੜ੍ਹ ਰੋਡ ’ਤੇ ਸ੍ਰੀ ਗੁਟਕਾ ਸਾਹਿਬ ਜੀ ਦੇ ਅੰਗ ਖਿੱਲਰੇ ਹੋਏ ਮਿਲੇ। ਇਨ੍ਹਾਂ ’ਤੇ ਸਭ ਤੋਂ ਪਹਿਲੀ ਨਜ਼ਰ ਭਵਾਨੀਗੜ੍ਹ ਰੋਡ ਦੇ ਦੁਕਾਨਦਾਰਾਂ ਦੀ ਪਈ, ਜਿਸ ਤੋਂ ਬਾਅਦ ਘਟਨਾ ਵਾਲੀ ਥਾਂ ’ਤੇ ਸ਼ਹਿਰ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਘਟਨਾ ਦੀ ਸੂਚਨਾ ਤੁਰੰਤ ਸਿਟੀ ਪੁਲਸ ਥਾਣਾ ਸਮਾਣਾ ਨੂੰ ਦਿੱਤੀ ਗਈ। ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਫਿਲਹਾਲ ਕੋਈ ਸੁਰਾਗ ਹੱਥ ਨਹੀਂ ਲੱਗ ਸਕਿਆ।
ਡੀ. ਐੱਸ. ਪੀ. ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਲਈ ਫੋਰੈਂਸਿਕ/ਪ੍ਰੋਸੈਸਿੰਗ ਟੀਮ ਮੌਕੇ ’ਤੇ ਪਹੁੰਚ ਗਈ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਮੰਦਭਾਗੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਹਰ ਪਹਿਲੂ ’ਤੇ ਕੰਮ ਕਰ ਰਹੀ ਹੈ।
ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼ ਰਾਠੌਰ
NEXT STORY