ਸਮਰਾਲਾ (ਬਿਪਨ ਭਾਰਦਵਾਜ): ਸਮਰਾਲਾ ਇਲਾਕੇ 'ਚ ਲਗਾਤਾਰ ਦੂਜੇ ਦਿਨ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਅੱਜ ਸਮਰਾਲਾ ਦੇ ਨੇੜਲੇ ਪਿੰਡ ਬੰਬਾ ਦੇ ਵਿਚ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵੱਲੋਂ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਕਤ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਜੀ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕੀਤਾ ਗਿਆ ਅਤੇ ਬਾਅਦ ਦੇ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਆਪਣੇ ਘਰ ਦੀ ਛੱਤ ਉੱਤੇ ਸੁੱਟ ਦਿੱਤਾ ਗਿਆ। ਇਸ ਘਟਨਾ ਦਾ ਪਤਾ ਲੱਗਣ 'ਤੇ ਸਤਿਕਾਰ ਕਮੇਟੀ ਦੇ ਸਿੰਘ ਸਾਹਿਬਾਨ, ਨਿਹੰਗ ਸਿੰਘਾਂ ਵੱਲੋਂ ਮੌਕੇ 'ਤੇ ਜਾ ਕੇ ਪੜਤਾਲ ਕੀਤੀ ਗਈ ਅਤੇ ਸਮਰਾਲਾ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਸਮਰਾਲਾ ਪੁਲਸ ਵੱਲੋਂ ਉਕਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਮੁਕਦਮਾ ਦਰਜ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਗਵੰਤ ਮਾਨ ਨੇ ਕਾਗਜ਼ੀ CM ਵਾਲੇ ਬਿਆਨ 'ਤੇ PM ਮੋਦੀ ਨੂੰ ਦਿੱਤਾ ਮੋੜਵਾਂ ਜਵਾਬ
ਇਸ ਸਬੰਧੀ ਗੱਲਬਾਤ ਕਰਦਿਆਂ ਸਤਿਕਾਰ ਕਮੇਟੀ ਦੇ ਮਨਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪਿੰਡ ਬੰਬਾਂ ਦੇ ਨਿਵਾਸੀ ਟਹਿਲ ਸਿੰਘ, ਸਰਬਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਕੀਤੀ ਹੈ ਜੋ ਬਹੁਤ ਦੁਖਦਾਇਕ ਹੈ। ਇਨ੍ਹਾਂ ਦੋਸ਼ੀਆਂ ਵੱਲੋਂ ਪਹਿਲਾਂ ਸ੍ਰੀ ਗੁਟਕਾ ਸਾਹਿਬ ਨੂੰ ਅਗਨ ਭੇਟ ਕਰ ਨੀਲੋ ਨਹਿਰ ਦੇ ਵਿਚ ਜਲ ਪ੍ਰਵਾਹ ਕਰ ਦਿੱਤਾ ਗਿਆ ਤੇ ਬਾਅਦ ਦੇ ਵਿਚ ਘਰ ਵਿਚ ਰੱਖੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਫਾੜ ਕੇ ਘਰ ਦੀ ਛੱਤ 'ਤੇ ਸੁੱਟ ਦਿੱਤਾ ਗਿਆ। ਇਸ ਬਾਬਤ ਜਦੋਂ ਆਲੇ-ਦੁਆਲੇ ਲੋਕਾਂ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਦੀ ਬਹਿਸ ਹੋ ਗਈ। ਸਤਿਕਾਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਸਾਰੀ ਘਟਨਾ ਬਾਰੇ ਲੋਕਲ ਗੁਰਦੁਆਰਾ ਕਮੇਟੀ ਨੂੰ ਪਤਾ ਸੀ, ਪਰ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਨਹੀਂ ਦੱਸਿਆ, ਇਸ ਲਈ ਉਨ੍ਹਾਂ ਨੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਵੀ ਕਾਰਵਾਈ ਦੀ ਮੰਗ ਕੀਤੀ।
ਇਹ ਖ਼ਬਰ ਵੀ ਪੜ੍ਹੋ - 'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ
ਇਸ ਮਾਮਲੇ ਬਾਰੇ ਡੀ.ਐੱਸ.ਪੀ. ਤਰਲੋਚਨ ਸਿੰਘ ਦਾ ਕਹਿਣਾ ਸੀ ਕਿ ਪਿੰਡ ਬੰਬਾ ਦੇ ਵਿਚ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਦੇ ਵਿਚ ਉਕਤ ਤਿੰਨ ਦੋਸ਼ੀਆਂ ਤੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਜਾਰੀ ਹੈ। ਡੀ.ਐੱਸ.ਪੀ. ਦਾ ਕਹਿਣਾ ਸੀ ਕਿ ਜੇਕਰ ਅੱਗੇ ਤੋਂ ਅਜਿਹੇ ਕੋਈ ਘਟਨਾ ਵਾਪਰੇਗੀ ਤਾਂ ਉਸ ਨਾਲ ਸਬੰਧਤ ਗੁਰਦੁਆਰਾ ਕਮੇਟੀ ਦੇ ਮੈਂਬਰਾਂ 'ਤੇ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
NEXT STORY