ਜਲੰਧਰ (ਸੋਨੂੰ)- ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ 12 ਫਰਵਰੀ ਨੂੰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਪ੍ਰਕਾਸ਼ ਪੁਰਬ ਤੋਂ ਪਹਿਲਾਂ ਦਿਹਾਤੀ 'ਚ ਬੇਅਦਬੀ ਦੀ ਇਕ ਘਟਨਾ ਸਾਹਮਣੇ ਆਈ ਹੈ ਅਤੇ ਇਸ ਮਾਮਲੇ ਵਿੱਚ ਮਹਿਤਪੁਰ ਥਾਣੇ ਦੀ ਪੁਲਸ ਨੇ ਦੋ ਭਰਾਵਾਂ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਅਤੇ ਕਰਨਦੀਪ ਸਿੰਘ ਵਜੋਂ ਹੋਈ ਹੈ, ਜੋਕਿ ਪਿੰਡ ਆਦਰਮਾਨ ਮਹਿਤਪੁਰ ਨਕੋਦਰ ਦੇ ਰਹਿਣ ਵਾਲੇ ਹਨ।
![PunjabKesari](https://static.jagbani.com/multimedia/12_51_434521585untitled-9 copy-ll.jpg)
ਮਿਲੀ ਜਾਣਕਾਰੀ ਮੁਤਾਬਕ ਐਤਵਾਰ ਨੂੰ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਵਦੀਪ ਕੁਮਾਰ ਨੇ ਕਿਹਾ ਕਿ ਉਸ ਦੇ ਕੋਲ ਉਨ੍ਹਾਂ ਦੇ ਸਮਾਜ ਦੇ ਕੁਝ ਲੋਕ ਆਏ ਸਨ। ਜਿਨ੍ਹਾਂ ਨੇ ਦੱਸਿਆ ਕਿ ਅਰਸ਼ਦੀਪ ਅਤੇ ਕਰਨਦੀਪ ਸਿੰਘ ਦੋਵੇਂ ਭਰਾ ਹਨ। ਦੋਵੇਂ ਆਦਰਾਮਾਨ ਪਿੰਡ ਵਿਚ ਦੁਕਾਨ ਚਲਾਉਂਦੇ ਹਨ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੇ ਪਿੰਡ ਵਿਚ ਝੰਡੇ ਲਗਾਏ ਗਏ ਸਨ। ਦੋਵੇਂ ਦੋਸ਼ੀਆਂ ਨੇ ਸ਼ਾਮ ਕਰੀਬ 4 ਵਜੇ ਉਕਤ ਝੰਡੇ ਨੂੰ ਪਹਿਲਾਂ ਟੇਢਾ ਕਰ ਦਿੱਤਾ ਅਤੇ ਫਿਰ ਝੰਡਾ ਉਤਾਰ ਕੇ ਗੰਦੀ ਜਗ੍ਹਾ 'ਤੇ ਸੁੱਟ ਦਿੱਤਾ। ਜਦੋਂ ਸਮਾਜ ਦੇ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਤੁਰੰਤ ਜਾਣਕਾਰੀ ਸਾਂਝੀ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
![PunjabKesari](https://static.jagbani.com/multimedia/12_51_436086782untitled-10 copy-ll.jpg)
ਜਿਸ ਤੋਂ ਬਾਅਦ ਨਵਦੀਪ ਕੁਮਾਰ ਦੀ ਟੀਮ ਨੇ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਐਤਵਾਰ ਦੇਰ ਰਾਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਨਵਦੀਪ ਨੇ ਦੋਸ਼ ਲਗਾਇਆ ਹੈ ਕਿ ਘਟਨਾ ਸਮੇਂ ਦੋਵੇਂ ਭਰਾ ਸ਼ਰਾਬੀ ਸਨ। ਇਸ ਘਟਨਾ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿੱਚ ਭਾਰੀ ਰੋਸ ਹੈ, ਜਿਸ ਕਾਰਨ ਰਵਿਦਾਸ ਭਾਈਚਾਰੇ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 298/3 (5) ਤਹਿਤ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਨਵਦੀਪ ਕੁਮਾਰ ਦੇ ਬਿਆਨਾਂ 'ਤੇ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਪੂਰੀ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ੍ਰੀ ਗੁਰੂ ਹਰਿਰਾਇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਨਤਮਸਤਕ
NEXT STORY