ਗੋਰਾਇਆ (ਮੁਨੀਸ਼)- ਗੋਰਾਇਆ ਵਿਖੇ ਗੁਰਦੁਆਰਾ ਸਾਹਿਬ ਵਿਚ ਬੇਅਦਬੀ ਦੀ ਘਟਨਾ ਵਾਪਰਨ ਦੀ ਖ਼ਬਰ ਮਿਲੀ ਹੈ। ਗੋਰਾਇਆ ਨੇੜਲੇ ਪਿੰਡ ਅੱਟੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਨੇਪਾਲ ਦੇ ਇਕ ਵਿਅਕਤੀ ਵੱਲੋਂ ਕੀਤੀ ਸ਼ਰਮਨਾਕ ਹਰਕਤ ਤੋਂ ਬਾਅਦ ਪਿੰਡ ਵਾਸੀਆਂ ਅਤੇ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ। ਇਸ ਸਬੰਧੀ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਨੇ ਦੱਸਿਆ ਉਹ ਤੜਕੇ ਸਾਢੇ 5 ਵਜੇ ਦੇ ਕਰੀਬ ਗੁ. ਸਾਹਿਬ ਵਿਖੇ ਨਿਤਨੇਮ ਕਰਦੇ ਹੋਏ ਅਰਦਾਸ ਕਰ ਰਹੇ ਸਨ ਤਾਂ ਇਕ ਵਿਅਕਤੀ, ਜੋ ਕੈਮਰੇ ’ਚ ਵੇਖਿਆ ਗਿਆ ਪਹਿਲਾਂ ਗੁ. ਸਾਹਿਬ ਦੇ ਬਾਹਰ ਘੁੰਮ ਰਿਹਾ ਸੀ, ਜਿਸ ਤੋਂ ਬਾਅਦ ਉਹ ਗੁ. ਸਾਹਿਬ ਦੇ ਅੰਦਰ ਦਾਖ਼ਲ ਹੋਇਆ ਅਤੇ ਨਿਸ਼ਾਨ ਸਾਹਿਬ ਨਾਲ ਪਏ ਵਾਈਪਰ ਨਾਲ ਛੇੜਖਾਨੀ ਕਰਦਿਆਂ ਵਾਈਪਰ ਨਿਸ਼ਾਨ ਸਾਹਿਬ ਦੇ ਮਾਰਿਆ।
ਚੋਣ ਕਮਿਸ਼ਨ ਦਾ ਵੱਡਾ ਫ਼ੈਸਲਾ, ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰਨ ਦੇ ਹੁਕਮ
ਇਸ ਦੇ ਬਾਅਦ ਉਹ ਨੰਗੇ ਸਿਰ ਅਤੇ ਜੇਬ ’ਚ ਬੀੜੀਆਂ, ਤੰਬਾਕੂ ਪਾ ਕੇ ਗੁ. ਸਾਹਿਬ ਦੇ ਅੰਦਰ ਦਾਖ਼ਲ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਮੇਨ ਗੇਟ ’ਤੇ ਲੱਗੇ ਜਿੰਦਰੇ ਨੂੰ ਉਤਾਰ ਕੇ ਉਸ ਵੱਲ ਮਾਰਨ ਦੀ ਵੀ ਕੋਸ਼ਿਸ਼ ਕੀਤੀ ਗਈ ਪਰ ਸੰਗਤ ਮੌਜੂਦ ਹੋਣ ਕਾਰਨ ਅਤੇ ਸੰਗਤ ਦੇ ਵੇਖਣ ਕਰਕੇ ਉਸ ਨੇ ਜਿੰਦਰਾ ਹੇਠਾਂ ਸੁੱਟ ਦਿੱਤਾ, ਜਿਸ ਤੋਂ ਬਾਅਦ ਉਹ ਗੁਰਦੁਆਰਾ ਸਾਹਿਬ ਦੇ ਅੰਦਰ ਵਿਛਾਏ ਗਲੀਚੇ ਅਤੇ ਚਾਦਰਾਂ ਨੂੰ ਖਿਲਾਰਦਾ ਹੋਇਆ ਬਾਹਰ ਨਿਕਲ ਗਿਆ। ਅਰਦਾਸ ਉਪਰੰਤ ਉਹ ਬਾਹਰ ਉਸ ਵਿਅਕਤੀ ਨੂੰ ਸੰਗਤ ਦੀ ਮਦਦ ਨਾਲ ਫੜਨ ਲਈ ਆਏ ਤਾਂ ਉਸ ਨੇ ਬਾਲਟੀ ਨਾਲ ਉਨ੍ਹਾਂ ਨੂੰ ਅਤੇ ਸੰਗਤ ਨੂੰ ਡਰਾਇਆ ਅਤੇ ਉਥੋਂ ਭੱਜ ਨਿਕਲਿਆ।
ਇਹ ਵੀ ਪੜ੍ਹੋ- ਹੱਥਾਂ 'ਚ ਗੰਡਾਸੇ ਤੇ ਬੰਦੂਕਾਂ ਫੜ ਖ਼ੂਨ ਦੇ ਪਿਆਸੇ ਹੋਏ ਦੋ ਪਰਿਵਾਰ, ਚੱਲੀਆਂ ਗੋਲ਼ੀਆਂ, ਵੀਡੀਓ ਹੋਈ ਵਾਇਰਲ
ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਐੱਸ. ਐੱਚ. ਓ. ਸੁਖਦੇਵ ਸਿੰਘ ਪੁਲਸ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਉਕਤ ਵਿਅਕਤੀ ਨੂੰ ਪਿੰਡ ’ਚੋਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਪਿੰਡ ਦੇ ਸਰਪੰਚ ਸੋਹਨ ਲਾਲ ਨੇ ਕਿਹਾ ਕਿ ਲਗਾਤਾਰ ਧਾਰਮਿਕ ਸਥਾਨਾਂ ’ਤੇ ਹੋ ਰਹੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਤਾਂ ਜੋ ਸੰਗਤਾਂ ਦੇ ਹਿਰਦੇ ਨਾ ਵਲੂੰਧਰੇ ਜਾਣ। ਐੱਸ. ਐੱਚ. ਓ. ਸੁਖਦੇਵ ਸਿੰਘ ਨੇ ਕਿਹਾ ਕਿ ਪੁਲਸ ਨੇ ਗ੍ਰੰਥੀ ਗੋਬਿੰਦ ਸਿੰਘ ਅਤੇ ਕਮੇਟੀ ਮੈਂਬਰਾਂ ਦੀ ਸ਼ਿਕਾਇਤ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਕਤ ਵਿਅਕਤੀ ਦੀ ਪਛਾਣ ਗਣੇਸ਼ ਖੜ੍ਹਗਾ ਪੁੱਤਰ ਕੇਸ਼ ਬਹਾਦਰ ਵਾਸੀ ਨੇਪਾਲ, ਜੋ ਲੁਧਿਆਣਾ ’ਚ ਕੰਮ ਕਰਦਾ ਹੈ, ਵਜੋਂ ਹੋਈ ਹੈ, ਜਿਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਤੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਅਚਾਨਕ ਹੋਏ ਜ਼ੋਰਦਾਰ ਧਮਾਕੇ ਨਾਲ ਦਹਿਲੇ ਲੋਕ! ਔਰਤ ਦੀਆਂ ਚੀਕਾਂ ਸੁਣ ਪਈਆਂ ਭਾਜੜਾਂ
NEXT STORY