ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਗੁਟਕਾ ਸਾਹਿਬ ਦੀ ਛਪਾਈ ਕਰਨ ਵਾਲੇ ਚਤਰ ਸਿੰਘ ਜੀਵਨ ਸਿੰਘ ਖ਼ਿਲਾਫ਼ ਸਿੱਖ ਜਥੇਬੰਦੀਆਂ ਨੇ ਸ਼ਿਕਾਇਤ ਦਰਜ ਕਰਵਾਈ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਝਬਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਤਰ ਸਿੰਘ ਜੀਵਨ ਸਿੰਘ ਵੱਲੋਂ ਜਿੱਥੇ ਗੁਟਕਾ ਸਾਹਿਬ ਦੀ ਛਪਾਈ ਕੀਤੀ ਜਾਂਦੀ ਹੈ ਉਸ ਥਾਂ 'ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਹੋ ਰਹੀ ਹੈ।
ਇਹ ਵੀ ਪੜ੍ਹੋ : ਪੁਲਸ ਤੇ ਗੈਂਗਸਟਰ ਐਨਕਾਊਂਟਰ ਮਾਮਲਾ: AGTF ਮੁਖੀ ਪ੍ਰਮੋਦ ਭਾਨ ਦਾ ਬਿਆਨ ਆਇਆ ਸਾਹਮਣੇ (ਵੀਡੀਓ)
ਇਹ ਜਾਣਕਾਰੀ ਉਸੇ ਜਗ੍ਹਾ 'ਤੇ ਕੰਮ ਕਰਨ ਵਾਲੇ ਵਿਅਕਤੀ ਨੇ ਦਿੱਤੀ ਜਿਸ 'ਤੇ ਸਮੂਹ ਸਿੱਖ ਜਥੇਬੰਦੀਆਂ ਨੇ ਥਾਣਾ ਬੀ-ਡਵੀਜ਼ਨ ਦੇ ਇੰਚਾਰਜ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਸ਼ਿਕਾਇਤ 'ਚ ਕਿਹਾ ਕਿ ਜਿਸ ਜਗ੍ਹਾ 'ਤੇ ਧਾਰਮਿਕ ਗ੍ਰੰਥਾਂ ਦੀ ਛਪਾਈ ਕੀਤੀ ਜਾਂਦੀ ਹੈ ਉੱਥੇ ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਕੀਤਾ ਜਾਂਦਾ ਹੈ।
ਜਦੋਂ ਇਸ ਸਬੰਧੀ ਥਾਣਾ ਇੰਚਾਰਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੇ ਲੋਕ ਸ਼ਿਕਾਇਤ ਲੈ ਕੇ ਆਏ ਸਨ ਕਿ ਗੁਟਕਾ ਸਾਹਿਬ ਦੀ ਬੇਅਦਬੀ ਹੋ ਰਹੀ ਹੈ ਜਿਸ 'ਤੇ ਅਸੀਂ ਪ੍ਰਿੰਟਿੰਗ ਪ੍ਰੈਸ ਵਿੱਚ ਆ ਕੇ ਇਸ ਦੀ ਪੂਰੀ ਵੀਡੀਓਗ੍ਰਾਫੀ ਕਰਵਾਈ ਹੈ। ਉਨ੍ਹਾਂ ਕਿਹਾ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਦਾ ਆਗਾਜ਼
NEXT STORY