ਲੁਧਿਆਣਾ (ਮੁੱਲਾਂਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਦੂਜੀ ਵਾਰ ਕੇਂਦਰ ਵਿਚ ਬਣੀ ਐੱਨ. ਡੀ. ਏ. ਸਰਕਾਰ ਦੇ ਚਲਦੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਰਾਜ ਦੇ ਗਵਰਨਰ ਬਣਾ ਸਕਦੇ ਹਨ।
ਜਾਣਕਾਰ ਸੂਤਰਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਦਲ ਦੇ ਤਿੰਨ ਵਾਰੀ ਪੈਰੀਂ ਹੱਥ ਲਾ ਕੇ ਉਨ੍ਹਾਂ ਤੋਂ ਅਸ਼ੀਰਵਾਦ ਲਿਆ ਅਤੇ ਉਨ੍ਹਾਂ ਦਾ ਸਤਿਕਾਰ ਕੀਤਾ ਹੈ। ਹੁਣ ਲਗਦਾ ਹੈ ਕਿ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਆਉਂਦੀ ਇਕ ਗਵਰਨਰ ਦੀ ਕੁਰਸੀ ਬਾਦਲ ਨੂੰ ਦੇ ਸਕਦੇ ਹਨ।
ਜਦੋਂ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਜਾਣਕਾਰੀ ਨਹੀਂ। ਇਹ ਤਾਂ ਬਾਦਲ ਹੀ ਦੱਸ ਸਕਦੇ ਹਨ।
ਜਦੋਂਕਿ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਅੰਦਰਖਾਤੇ ਇਹ ਚਰਚਾ ਹੈ ਕਿ ਬਾਦਲ ਗਵਰਨਰ ਨਹੀਂ ਬਣਨਗੇ ਕਿਉਂਕਿ ਉਹ ਜਾਣਦੇ ਹਨ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹਾਲਾਤ ਚੰਗੇ ਨਹੀਂ।
ਅੰਮ੍ਰਿਤਸਰ ਏਅਰਪੋਰਟ 'ਤੇ 6 ਉਡਾਣਾਂ ਲੇਟ
NEXT STORY