ਬੁਢਲਾਡਾ (ਬਾਂਸਲ) - ਅਕਾਲੀ ਭਾਜਪਾ ਸਰਕਾਰ ਰਾਜ ਦੌਰਾਨ ਕੀਤੇ ਗਏ ਵਿਕਾਸ ਕਾਰਜ ਦੇ ਸੋਅਲੇ ਹੁਣ ਕਾਂਗਰਸੀ ਆਪਣੀ ਸਟੇਜਾਂ ਤੋਂ ਗਾਉਣ ਲੱਗੇ ਹਨ। ਇਹ ਸ਼ਬਦ ਅੱਜ ਇਥੇ ਆਲ ਇੰਡੀਆ ਯੂਥ ਅਕਾਲੀ ਦਲ ਬਾਦਲ ਦੇ ਜਰਨਲ ਸਕੱਤਰ ਅਤੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਪਿੰੰੰੰੰਡ ਰੱਲੀ ਵਿਖੇ ਸਰਪੰਚ ਗੁਰਦੀਪ ਕੌਰ ਦੇ ਗ੍ਰਹਿ ਇਕ ਨਿੱਜੀ ਸਮਾਰੋਹ ਵਿਚ ਸ਼ਾਮਲ ਹੋਣ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕੋਲ ਇਕ ਸਾਲ ਬੀਤਣ ਦੇ ਬਾਵਜੂਦ ਵੀ ਕੋਈ ਠੋਸ ਵਿਕਾਸ ਮੁੱਦਾ ਨਾ ਹੋਣ ਕਾਰਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜ ਕਾਲ ਦੋਰਾਨ ਸੌਅਲੇ ਗਾ ਕੇ ਆਪਣੇ ਭਾਸ਼ਣ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡਾਂ 'ਚ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਝੂਠ ਮੰਗੇਰੀ ਲਾਲ ਦੇ ਵਾਅਦਿਆਂ ਦੀ ਪੋਲ ਖੁੱਲਣ ਕਾਰਨ ਪੰਜਾਬ ਦੇ ਲੋਕ ਮੁੜ ਤੋਂ ਅਕਾਲੀ ਭਾਜਪਾ ਸਰਕਾਰ ਦੇ ਰਾਜ ਭਾਗ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2019 ਦੀਆਂ ਲੋਕ ਸਭਾ ਚੋਣਾਂ 'ਚ ਅਕਾਲੀ ਭਾਜਪਾ ਗੱਠਜੋੜ ਪੰਜਾਬ ਦੀਆਂ 13 ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ 'ਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਰੱਖਦਿਆਂ ਸਰਬ ਸਾਂਝੇ ਉਮੀਦਵਾਰਾਂ ਨੂੰ ਪੰਚਾਇਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਨੌਜਵਾਨ ਲੜਕੀਆਂ ਅਤੇ ਔਰਤਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ 'ਚ ਕਾਂਗਰਸ ਦੀ ਗੁੰਡਾਗਰਦੀ ਨੂੰ ਮੂੰਹ ਤੋੜ ਜਵਾਬ ਦੇਣ ਲਈ ਬੂਥ ਪੱਧਰ ਤੇ ਨੌਜਵਾਨਾਂ ਦੀ ਟੀਮਾਂ ਤਿਆਰ ਕੀਤੀਆਂ ਜਾਣਗੀਆਂ ਅਤੇ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਪਿੰਡਾਂ ਅੰਦਰ ਜ਼ੋਨ ਪੱਧਰ ਤੇ ਯੂਥ ਅਕਾਲੀ ਦਲ ਵੱਲੋਂ ਸੰਪਰਕ ਮੁਹਿੰਮ ਸ਼ੁਰੂ ਕਰਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸ਼ਹਿਰੀ ਸਰਕਲ ਪ੍ਰਧਾਨ ਰਘੁਵੀਰ ਸਿੰਘ ਚਹਿਲ, ਰਾਜਿੰਦਰ ਚੋਧਰੀ, ਯੂਥ ਆਗੂ ਵਿੱਕੀ ਬੱਤਰਾ ਤੋਂ ਇਲਾਵਾ ਅਕਾਲੀ ਵਰਕਰ ਹਾਜ਼ਰ ਸਨ।
ਹਰਸ਼ ਵਿਨੀਤ ਨੇ ਜਿੱਤਿਆ 'ਇੰਟਰਨੈਸ਼ਨਲ ਮੇਕਅਪ ਆਰਟਿਸਟ' ਦਾ ਖਿਤਾਬ
NEXT STORY