ਚੰਡੀਗੜ੍ਹ (ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਭਰੋਸਾ ਗੁਆ ਚੁੱਕੇ ਜਸਟਿਸ (ਰਿਟਾਇਰਡ) ਰਣਜੀਤ ਸਿੰਘ ਕਮਿਸ਼ਨ ਨੂੰ ਤੁਰੰਤ ਭੰਗ ਕਰਨ। ਪਾਰਟੀ ਨੇ ਕਿਹਾ ਕਿ ਅਮਰਿੰਦਰ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਕਿ ਇਸ ਕਮਿਸ਼ਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫਸਾਉਣ ਵਾਸਤੇ ਇਸਤੇਮਾਲ ਕੀਤਾ ਜਾਵੇਗਾ, ਜਿਸ ਮਗਰੋਂ ਇਸ ਕਮਿਸ਼ਨ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਸਵਾਲਾਂ ਦੇ ਘੇਰੇ ਵਿਚ ਆ ਚੁੱਕੀ ਹੈ। ਪਾਰਟੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਕੀਤੀ ਅਜਿਹੀ ਨਾਪਾਕ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਮੁੱਖ ਮੰਤਰੀ ਵੱਲੋਂ ਜ਼ਾਹਿਰ ਕੀਤੀ ਮਨਸ਼ਾ ਮਗਰੋਂ ਜਸਟਿਸ ਰਣਜੀਤ ਕਮਿਸ਼ਨ ਦੀ ਭਰੋਸੇਯੋਗਤਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਇਸ ਬਾਰੇ ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਬਿੱਲੀ ਥੈਲੇ ਵਿਚੋਂ ਬਾਹਰ ਆ ਗਈ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਜਸਟਿਸ ਰਣਜੀਤ ਦੇ ਇਰਾਦੇ ਸਾਫ ਨਹੀਂ ਹਨ। ਉਨ੍ਹਾਂ ਤੋਂ ਕਿਸੇ ਵੀ ਨਿਰਪੱਖ ਫੈਸਲੇ ਦੀ ਆਸ ਨਹੀਂ ਰੱਖੀ ਜਾ ਸਕਦੀ। ਇਸ ਕਮਿਸ਼ਨ ਨੂੰ ਤੁਰੰਤ ਭੰਗ ਕਰ ਦੇਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਇਹ ਗੱਲ ਸਾਰੇ ਜਾਣਦੇ ਹਨ ਜਸਟਿਸ ਰਣਜੀਤ ਨੂੰ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਕਮਿਸ਼ਨ ਦੀ ਅਗਵਾਈ ਵਾਸਤੇ ਕਿਉਂ ਚੁਣਿਆ ਗਿਆ ਸੀ। ਜਸਟਿਸ ਰਣਜੀਤ ਨੂੰ ਇਕ ਮਸ਼ਹੂਰ ਅਕਾਲੀ ਵਿਰੋਧੀ ਹੋਣ ਕਰ ਕੇ ਇਹ ਜ਼ਿੰਮੇਵਾਰੀ ਸੌਂਪੀ ਗਈ ਸੀ, ਜਿਸ ਤੋਂ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਅਸਲੀ ਇਰਾਦਿਆਂ ਦੀ ਝਲਕ ਮਿਲਦੀ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਸਾਰੇ ਜਾਣਦੇ ਹਨ ਕਿ ਅਮਰਿੰਦਰ ਅਤੇ ਜਸਟਿਸ ਰਣਜੀਤ ਇਕੱਠੇ ਪੈੱਗ ਖੜਕਾਉਂਦੇ ਹਨ। ਇਸੇ ਕਰ ਕੇ ਅਮਰਿੰਦਰ ਨੂੰ ਭਰੋਸਾ ਹੈ ਕਿ ਰਿਟਾਇਰਡ ਜੱਜ ਇਸ ਕੇਸ ਵਿਚ ਅਜਿਹੀਆਂ ਸਿਫਾਰਸ਼ਾਂ ਕਰੇਗਾ, ਜਿਹੜੀਆਂ ਕੈਪਟਨ ਦੀਆਂ ਸਿਆਸੀ ਲੋੜਾਂ ਵਾਸਤੇ ਢੁਕਵੀਆਂ ਹੋਣ।
ਫੂਲਕਾ ਦੇ ਅਸਤੀਫੇ ਨਾਲ ਸਿੱਖ ਦੰਗਾ ਪੀੜਤਾਂ ਨੂੰ ਕੋਈ ਲਾਭ ਨਹੀਂ ਹੋਣਾ : ਸਿਰਸਾ
NEXT STORY