ਲਹਿਰਾਗਾਗਾ (ਜਿੰਦਲ, ਗਰਗ) : ਸਥਾਨਕ ਸ਼ਹਿਰ 'ਚ ਸਵੇਰੇ ਪੁਰਾਣੀ ਗਊਸ਼ਾਲਾ ਰੋਡ 'ਤੇ ਅਕਾਲੀ ਆਗੂ ਦੇ ਨੌਜਵਾਨ ਪੁੱਤਰ 'ਤੇ ਅਣਪਛਾਤੇ ਵਿਅਕਤੀਆਂ ਵੱਲੋ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਅਤੇ ਗੋਲੀਆਂ ਚਲਾ ਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਗਿਆ। ਹਾਦਸੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਲੜਕੇ ਦੀ ਮਾਤਾ ਅਤੇ ਅਕਾਲੀ ਆਗੂ ਚਰਨਜੀਤ ਕੌਰ ਤੇ ਦਾਦੇ ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਸਵੇਰੇ ਗਊ ਧਰਮਸ਼ਾਲਾ ਦੇ ਸਾਹਮਣੇ ਬਾਜ਼ਾਰ ਵਿਚ ਖੜ੍ਹਾ ਸੀ, ਇਸ ਦੌਰਾਨ ਇਕ ਗੱਡੀ ਵਿਚ ਕੁੱਝ ਅਣਪਛਾਤੇ ਵਿਅਕਤੀ ਆਏ ਉਨ੍ਹਾਂ ਨੇ ਗੁਰਦੀਪ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਬਾਅਦ ਵਿਚ ਗੋਲੀਆਂ ਚਲਾ ਦਿੱਤੀਆਂ, ਇਕ ਗੋਲੀ ਗੁਰਦੀਪ ਦੀ ਲੱਤ ਵਿਚ ਜਾ ਲੱਗੀ ਅਤੇ ਬਾਅਦ 'ਚ ਹਮਲਾਵਰ ਮੌਕੇ ਤੋਂ ਫਰਾਰ ਹੋ।
ਇਸ ਦੌਰਾਨ ਗੁਰਦੀਪ ਆਪਣੀ ਜਾਨ ਬਚਾਉਣ ਲਈ ਇਕ ਦੁਕਾਨ ਵਿਚ ਵੜ ਗਿਆ। ਇਸ ਦੌਰਾਨ ਲੋਕਾਂ ਵਲੋਂ ਗੁਰਦੀਪ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇ ਕੇ ਉਕਤ ਨੂੰ ਸੰਗਰੂਰ ਰੈਫਰ ਕਰ ਦਿੱਤਾ ਗਿਆ। ਅਕਾਲੀ ਆਗੂ ਚਰਨਜੀਤ ਕੌਰ ਨੇ ਦੱਸਿਆ ਕਿ ਗੁਰਦੀਪ ਸਿੰਘ ਦੀ ਬੀਤੇ ਦਿਨੀਂ ਇਕ ਵਿਆਹ ਵਿਚ ਕਿਸੇ ਨਾਲ ਤਕਰਾਰ ਹੋ ਗਿਆ ਸੀ, ਉਨ੍ਹਾਂ ਨੂੰ ਸ਼ੱਕ ਹੈ ਕਿ ਇਸ ਹਮਲੇ ਵਿਚ ਉਕਤ ਵਿਅਕਤੀਆਂ ਨਾ ਸ਼ਾਮਲ ਹੋਣ।
ਇਸ ਘਟਨਾ ਦਾ ਪਤਾ ਲੱਗਦੇ ਹੀ ਸਿਟੀ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ। ਸਿਟੀ ਥਾਣਾ ਇੰਚਾਰਜ ਧਰਮਵੀਰ ਚੌਧਰੀ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ।
1400 ਪੇਟੀਆਂ ਨਾਜਾਇਜ਼ ਸ਼ਰਾਬ ਨਾਲ ਭਰਿਆ ਟਰੱਕ ਕੀਤਾ ਜ਼ਬਤ
NEXT STORY