ਜਲੰਧਰ(ਸੁਨੀਲ ਮਹਾਜਨ) - ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਲੰਧਰ ਦੇ ਕੰਪਨੀ ਬਾਗ ਚੌਕ ਵਿਚ ਇੱਕ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿਚ ਜਲੰਧਰ ਦੇ ਸਾਰੇ ਸੀਨੀਅਰ ਨੇਤਾਵਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਪੰਜਾਬ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰੇ।
ਸੀਨੀਅਰ ਅਕਾਲੀ ਆਗੂ ਸਰਵਜੀਤ ਸਿੰਘ ਮੱਕੜ
ਜ਼ਿਕਰਯੋਗ ਹੈ ਕਿ ਪੰਜਾਬ ਦੇ ਹਰ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਜੰਗੀ ਪੱਧਰ 'ਤੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਜਲੰਧਰ ਦੇ ਕੰਪਨੀ ਬਾਗ ਚੌਂਕ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਕਈ ਮੁੱਦਿਆਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿਚ ਵਿਦਿਆਰਥੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਵੀ ਹਿੱਸਾ ਲਿਆ। ਸੀਨੀਅਰ ਅਕਾਲੀ ਆਗੂ ਸਰਵਜੀਤ ਸਿੰਘ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੀਲੇ ਕਾਰਡਾਂ ਵਿਚ ਕਟੌਤੀ ਕੀਤੀ ਹੈ। ਜੋ ਕਿ ਆਮ ਲੋਕਾਂ ਅਤੇ ਗਰੀਬ ਲੋਕਾਂ ਲਈ ਬੇਇਨਸਾਫ਼ੀ ਹੈ। ਮਹਾਮਾਰੀ ਦੌਰਾਨ ਰਾਸ਼ਨ ਦੀ ਵੰਡ ਵੀ ਸਹੀ ਢੰਗ ਨਾਲ ਨਹੀਂ ਹੋਈ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਪੋਸਟ ਸਕਾਲਰਸ਼ਿਪ ਸਕੀਮ ਤਹਿਤ ਫੰਡ ਪ੍ਰਾਪਤ ਨਹੀਂ ਹੋਏ ਹਨ। ਨਾਜਾਇਜ਼ ਸ਼ਰਾਬ ਦੇ ਮੁੱਦੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਸ ਸਮੇਂ ਪੰਜਾਬ ਵਿਚ ਇੰਨਾ ਵੱਡਾ ਦੁਖਾਂਤ ਨਹੀਂ ਵਾਪਰਣਾ ਸੀ।
ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਨੀਲਾ ਮਾਹਲ
ਬਲਜੀਤ ਸਿੰਘ ਨੀਲਾ ਮਾਹਲ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਦੌਰਾਨ ਪੰਜਾਬ ਸਰਕਾਰ ਪੰਜਾਬ ਦੇ ਹਿੱਤ ਵਿਚ ਨਹੀਂ ਰਹੀ ਹੈ। ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਇਸ ਸਮੇਂ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਪਾਰਟੀ ਨੂੰ ਪੰਜਾਬ ਸੇਵਾ ਕਰਨ ਦਾ ਇਕ ਹੋਰ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਆਮ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਹੋ ਸਕੇ।
ਇਹ ਵੀ ਪੜ੍ਹੋ : ਕੋਵਿਡ-19 ਦੇ ਮਰੀਜ਼ਾਂ ਲਈ ਨਿੱਜੀ ਹਸਪਤਾਲਾਂ ਦਾ ਲਵਾਂਗੇ ਸਹਿਯੋਗ : ਡਿਪਟੀ ਕਮਿਸ਼ਨਰ
ਚੰਦਨ ਗਰੇਵਾਲ ਸੀਨੀਅਰ ਅਕਾਲੀ ਆਗੂ ਅਤੇ ਸਫਾਈ ਮਜ਼ਦੂਰ ਸੇਵਕ ਯੂਨੀਅਨ ਦੇ ਚੇਅਰਮੈਨ
ਸਫਾਈ ਮਜ਼ਦੂਰ ਯੂਨੀਅਨ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਚੰਦਨ ਗਰੇਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਪੰਜਾਬ ਦਾ ਹਰ ਵਰਗ ਪ੍ਰੇਸ਼ਾਨ ਹੈ। ਭਾਵੇਂ ਇਹ ਸਰਕਾਰੀ ਮੁਲਾਜ਼ਮ ਹੋਵੇ ਜਾਂ ਇੱਕ ਆਮ ਵਪਾਰੀ ਜਾਂ ਨੌਕਰੀ ਕਰਨ ਵਾਲਾ ਵਿਅਕਤੀ ਹਰ ਕੋਈ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਦੁਖੀ ਹੈ। ਇਸ ਮਹਾਮਾਰੀ ਦਰਮਿਆਨ ਆਮ ਲੋਕਾਂ ਨੂੰ ਸਹੂਲਤਾਂ ਦੇਣ ਦੀ ਬਜਾਏ ਉਨ੍ਹਾਂ ਨਾਲ ਕਦਮ-ਦਰ-ਕਦਮ ਸੋਤੇਲਾ ਵਿਵਹਾਰ ਕੀਤਾ ਜਾਂਦਾ ਹੈ। ਚੰਦਨ ਗਰੇਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜੇ ਤੱਕ ਉਨ੍ਹਾਂ ਦੇ ਵਜ਼ੀਫੇ ਦੇ ਪੈਸੇ ਪ੍ਰਾਪਤ ਨਹੀਂ ਹੋਏ ਹਨ ਅਤੇ ਇਸ ਕਾਰਨ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਛੱਡ ਚੁੱਕੇ ਹਨ। ਵਿਦਿਆਰਥੀ ਸਰਕਾਰੀ ਸਹਾਇਤਾ ਦੀ ਘਾਟ ਕਾਰਨ ਆਪਣੀ ਪੜ੍ਹਾਈ ਛੱਡਣ ਲਈ ਮਜਬੂਰ ਹੋ ਰਹੇ ਹਨ। ਜਿਸ ਬਾਰੇ ਪੰਜਾਬ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ। ਖ਼ਾਸਕਰ ਉਨ੍ਹਾਂ ਦਲਿਤ ਵਿਦਿਆਰਥੀਆਂ ਦੇ ਖਾਤੇ ਵਿਚ ਪੈਸੇ ਜ਼ਰੂਰ ਪਾਉਣੇ ਚਾਹੀਦੇ ਹਨ। ਜਿਹੜੇ ਕਿ ਪੰਜਾਬ ਅਤੇ ਦੇਸ਼ ਦਾ ਭਵਿੱਖ ਹਨ।
ਅਮਨਦੀਪ ਕੌਰ ਵਿਦਿਆਰਥੀ
ਇਸ ਰੋਸ ਪ੍ਰਦਰਸ਼ਨ ਵਿਚ ਸ਼ਾਮਲ ਵਿਦਿਆਰਥੀਆਂ ਨੇ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਰਕਾਰੀ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਕਰ ਸਕੇ ਹਨ। ਜਿਸ ਕਾਰਨ ਬਹੁਤ ਸਾਰੇ ਵਿਦਿਆਰਥੀ ਆਪਣੀ ਪੜ੍ਹਾਈ ਛੱਡ ਚੁੱਕੇ ਹਨ ਅਤੇ ਜੋ ਬੱਚੇ ਅਜੇ ਵੀ ਪੜ੍ਹ ਰਹੇ ਹਨ। ਉਹ ਲੋਕਾਂ ਤੋਂ ਪੈਸੇ ਪ੍ਰਾਪਤ ਕਰ ਰਹੇ ਹਨ। ਜੇਕਰ ਸਰਕਾਰ ਸਹਾਇਤਾ ਪ੍ਰਦਾਨ ਕਰੇਗੀ, ਤਾਂ ਉਹ ਆਪਣੀ ਪੜ੍ਹਾਈ ਪੂਰੀ ਕਰ ਸਕਣਗੇ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਐਸ.ਸੀ. ਐਸ.ਟੀ. ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡ ਦੇਵੇ ਤਾਂ ਜੋ ਵਿਦਿਆਰਥੀ ਆਪਣਾ ਭਵਿੱਖ ਬਣਾ ਸਕਣ।
ਇਹ ਵੀ ਪੜ੍ਹੋ : ਪਾਵਰ ਨਿਗਮ ’ਚ 3 ਨਵੇਂ ਕੋਰੋਨਾ ਕੇਸ ਆਉਣ ਨਾਲ ਮਚੀ ਤਰਥੱਲੀ, 80 ਫੀਸਦੀ ਸਟਾਫ ਰਿਹਾ ਗੈਰ-ਹਾਜ਼ਰ
ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਸ੍ਰੀ ਅਕਾਲ ਤਖਤ ਦੀ ਵੱਡੀ ਕਾਰਵਾਈ
NEXT STORY